PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਲਾਲਜੀਤ ਭੁੱਲਰ ਦਾ ਪੰਜ ਦਿਨਾ ਪੁਲੀਸ ਰਿਮਾਂਡ

ਅੰਮ੍ਰਿਤਸਰ- ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਇੱਥੇ ਪੁਲੀਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ ਪੰਜ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਸ ਨੂੰ ਕੱਲ੍ਹ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੌਰਾਨ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਜਿਨ੍ਹਾਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਸੀ, ਦਾ ਅੱਜ ਸ਼ਾਮ ਨੂੰ ਸਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਕਾਰਜਕਾਰੀ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਮ੍ਰਿਤਕ ਦਾ ਪੋਸਟਮਾਰਟਮ ਕੀਤਾ ਗਿਆ।

ਵੇਰਵਿਆਂ ਮੁਤਾਬਕ ਪੁਲੀਸ ਵੱਲੋਂ ਸ਼ਾਮ ਨੂੰ ਲਾਲਜੀਤ ਸਿੰਘ ਭੁੱਲਰ ਨੂੰ ਇੱਥੇ ਅਦਾਲਤ ਵਿੱਚ ਪੇਸ਼ ਕਰਨ ਲਈ ਲਿਆਂਦਾ ਗਿਆ ਜਿੱਥੇ ਮਾਮਲੇ ਸਬੰਧੀ ਪੁੱਛ-ਪੜਤਾਲ ਲਈ ਉਸ ਦਾ ਸੱਤ ਦਿਨਾਂ ਦਾ ਪੁਲੀਸ ਰਿਮਾਂਡ ਮੰਗਿਆ ਗਿਆ। ਅਦਾਲਤ ਵੱਲੋਂ ਦੋਵਾਂ ਧਿਰਾਂ ਦੇ ਵਕੀਲਾਂ ਦਾ ਪੱਖ ਸੁਣਨ ਤੋਂ ਬਾਅਦ ਪੰਜ ਦਿਨ ਦਾ ਰਿਮਾਂਡ ਦਿੱਤਾ ਗਿਆ। ਇਸ ਮੌਕੇ ਪੁਲੀਸ ਵੱਲੋਂ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਮੀਡੀਆ ਨੂੰ ਵੀ ਦੂਰ ਰੱਖਣ ਦਾ ਯਤਨ ਕੀਤਾ ਗਿਆ। ਭੁੱਲਰ ਦੇ ਹਮਾਇਤੀ ਵੀ ਇਸ ਮੌਕੇ ਵੱਡੀ ਗਿਣਤੀ ਵਿੱਚ ਪੁੱਜੇ ਹੋਏ ਸਨ ਜਿਨ੍ਹਾਂ ਉਸ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ।

ਮਿਲੀ ਜਾਣਕਾਰੀ ਮੁਤਾਬਕ ਪੁਲੀਸ ਵੱਲੋਂ ਰਿਮਾਂਡ ਮੰਗਣ ਸਮੇਂ ਵੱਖ-ਵੱਖ ਸਬੂਤਾਂ ਦੀ ਬਰਾਮਦਗੀ ਦੀ ਦਲੀਲ ਦਿੱਤੀ ਗਈ। ਇਸ ਤੋਂ ਪਹਿਲਾਂ ਅੱਜ ਸਵੇਰੇ ਪਰਿਵਾਰ ਦੀ ਸਹਿਮਤੀ ਨਾਲ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕੀਤਾ ਗਿਆ। ਪੋਸਟਮਾਰਟਮ ਦੀ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਵੀ ਕਰਵਾਈ ਗਈ ਹੈ। ਪਰਿਵਾਰ ਨੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ।

Related posts

ਅਮਰੀਕਾ ਨੇ ਬੱਚਿਆਂ ਅੰਦਰ ਪੋਲੀਓ ਵਰਗੀ ਨਵੀਂ ਬਿਮਾਰੀ ਦੀ ਦਿੱਤੀ ਚਿਤਾਵਨੀ : ਸਿਹਤ ਵਿਭਾਗ

On Punjab

ਸਿਆਸੀ ਸਿਕੰਦਰ: ਪੜ੍ਹੇ ਵੀ ਖ਼ੂਬ, ਜਿੱਤੇ ਵੀ ਖ਼ੂਬ

On Punjab

ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ‘Hydroxychloroquine’ ਨੂੰ ਸੰਜੀਵਨੀ ਬੂਟੀ ਦੱਸ ਕੀਤਾ ਭਾਰਤ ਦਾ ਧੰਨਵਾਦ

On Punjab