81.63 F
New York, US
September 19, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਲਾਲਜੀਤ ਸਿੰਘ ਭੁੱਲਰ ਨੇੰਡਰ ਆਪਣੇ ਚੰਗੇ ਨਾਮ ਲਈ ਟੈਕਨੀਕਲ ਮੈਨੇਜਰ ’ਤੇ ਜਿੱਤ ਪ੍ਰਾਪਤ ਕੀਤੀ

ਅੰਮ੍ਰਿਤਸਰ- ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਅੱਜ ਖੁਦਕੁਸ਼ੀ ਕਰ ਲਈ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਾਇਰਲ ਹੋਈ ਵੀਡੀਓ ’ਤੇ ਪਰਿਵਾਰ ਤੋਂ ਪ੍ਰਾਪਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਟੈਂਡਰ ਆਪਣੇ ਹੱਕ ਵਿੱਚ ਖੁੱਲ੍ਹਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਮੈਨੇਜਰ ’ਤੇ ਦਬਾਅ ਪਾਇਆ ਗਿਆ ਸੀ। ਉਨ੍ਹਾਂ ਇਹ ਵੀ ਦੋਸ਼ ਲਾਏ ਕਿ ਜ਼ਿਲ੍ਹਾ ਮੈਨੇਜਰ ਦੀ ਮਾਰਕੁੱਟ ਵੀ ਕਰਵਾਈ ਗਈ ਸੀ। ਮੌਤ ਹੋਣ ਤੋਂ ਪਹਿਲਾਂ ਉਨ੍ਹਾਂ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ ਜਿਸ ਵਿੱਚ ਉਹ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਦੋਸ਼ ਲਾ ਰਹੇ ਹਨ। ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਇੱਕ ਨਿੱਜੀ ਹਸਪਤਾਲ ਵਿੱਚ ਪੁੱਜੇ।

ਸ੍ਰੀ ਔਜਲਾ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਘਟਨਾ ਦੀ ਜਾਣਕਾਰੀ ਹਾਸਲ ਕੀਤੀ। ਸ੍ਰੀ ਔਜਲਾ ਨੇ ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ ਕਤਲ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਵਿਭਾਗ ਦੇ ਚੁਪ ਰਹਿਣ ਵਾਲੇ ਅਧਿਕਾਰੀਆਂ ਖਿਲਾਫ ਵੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜ਼ਿਲ੍ਹਾ ਮੈਨੇਜਰ ਤੇ ਕੈਬਨਿਟ ਮੰਤਰੀ ਵੱਲੋਂ ਪਾਏ ਜਾ ਰਹੇ ਦਬਾਅ ਸਬੰਧੀ ਜਾਣਕਾਰੀ ਸੀ ਪਰ ਉਨ੍ਹਾਂ ਨੇ ਸਮਾਂ ਰਹਿੰਦਿਆਂ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਆਖਿਆ ਕਿ ਇਸ ਦਬਾਅ ਨੂੰ ਬਰਦਾਸ਼ਤ ਨਾ ਕਰ ਸਕਣ ਕਰਕੇ ਇੱਕ ਅਧਿਕਾਰੀ ਨੇ ਆਪਣੀ ਜਾਨ ਗਵਾਈ ਹੈ, ਉਸ ਦੇ ਤਿੰਨ ਛੋਟੇ ਬੱਚੇ ਹਨ।

ਉਨ੍ਹਾਂ ਪੁਲੀਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਮਾਮਲੇ ਵਿੱਚ ਢੁਕਵੀਂ ਕਾਰਵਾਈ ਨਾ ਹੋਈ ਤਾਂ ਉਹ ਸਬੰਧਿਤ ਪੁਲੀਸ ਅਧਿਕਾਰੀਆਂ ਦੇ ਦਫਤਰ ਜਾਂ ਘਰ ਦੇ ਬਾਹਰ ਧਰਨਾ ਦੇਣਗੇ। ਉਨ੍ਹਾਂ ਨੇ ਵਾਇਰਲ ਹੋਈ ਵੀਡੀਓ ’ਤੇ ਪਰਿਵਾਰ ਤੋਂ ਪ੍ਰਾਪਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਟੈਂਡਰ ਆਪਣੇ ਹੱਕ ਵਿੱਚ ਖੁੱਲ੍ਹਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਮੈਨੇਜਰ ’ਤੇ ਦਬਾਅ ਪਾਇਆ ਗਿਆ ਹੈ ਅਤੇ ਉਸ ਦੀ ਮਾਰਕੁੱਟ ਵੀ ਕੀਤੀ ਗਈ। ਮਿਲੀ ਜਾਣਕਾਰੀ ਦੇ ਮੁਤਾਬਕ ਇਸ ਮਾਮਲੇ ਵਿੱਚ ਮੁੱਖ ਮੰਤਰੀ ਵੱਲੋਂ ਸਬੰਧਿਤ ਕੈਬਨਿਟ ਮੰਤਰੀ ਤੋਂ ਅਸਤੀਫਾ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।

Related posts

ਜੰਮੂ-ਕਸ਼ਮੀਰ: ਸੋਪੋਰ ’ਚ ਅਤਿਵਾਦ ਵਿਰੋਧੀ ਅਪਰੇਸ਼ਨ ਖਤਮ

On Punjab

ਕੈਨੇਡਾ ਜਾਣ ਦੀ ਯੋਜਨਾ ਬਣਾ ਰਹੇ ਓ ਤਾਂ ਹੋ ਜਾਓ ਸਾਵਧਾਨ ! ਕੇਂਦਰ ਸਰਕਾਰ ਨੇ ਜਾਰੀ ਕੀਤਾ ਅਲਰਟ, ਜਾਣੋ ਵਜ੍ਹਾ

On Punjab

ਪੰਜਾਬੀ ਨੌਜਵਾਨ ਦੇ ਕਤਲ ਦੇ ਦੋਸ਼ੀ ਨੂੰ ਜੇਲ੍ਹ ਦੀ ਸਜ਼ਾ ਤੋਂ ਰਾਹਤ; ਪਰਿਵਾਰ ਨਿਰਾਸ਼

On Punjab