PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਲਾਸ ਏਂਜਲਸ: ਜੰਗਲਾਂ ’ਚ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 24 ਹੋਈ

ਲਾਸ ਏਂਜਲਸ –ਅਮਰੀਕਾ ਦੇ ਪੱਛਮੀ ਤੱਟੀ ਲਾਸ ਏਂਜਲਸ ਖੇਤਰ ਵਿੱਚ ਜੰਗਲ ’ਚ ਲੱਗੀ ਅੱਗ ਵਿੱਚ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ ਅਤੇ ਹਜ਼ਾਰਾਂ ਘਰ ਤਬਾਹ ਹੋ ਚੁੱਕੇ ਹਨ। ਮੌਸਮ ਵਿਗਿਆਨੀਆਂ ਨੇ ਇਸ ਹਫ਼ਤੇ ਹਵਾਵਾਂ ਹੋਰ ਤੇਜ਼ ਹੋਣ ਦੀ ਪੇਸ਼ੀਨਗੋਈ ਕੀਤੀ ਹੈ ਜਿਸ ਦੇ ਮੱਦੇਨਜ਼ਰ ਫਾਇਰ ਵਿਭਾਗ ਦੀ ਟੀਮ ਨੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਘੱਟੋ-ਘੱਟ 16 ਲੋਕ ਲਾਪਤਾ ਹਨ ਅਤੇ ਇਹ ਗਿਣਤੀ ਵਧ ਸਕਦੀ ਹੈ। ਕੌਮੀ ਮੌਸਮ ਸੇਵਾ ਨੇ ਬੁੱਧਵਾਰ ਤੱਕ ਭਿਆਨਕ ਅੱਗ ਦੀ ਸਥਿਤੀ ਲਈ ਉੱਚ ਸ਼੍ਰੇਣੀ ਦੀ ਚਿਤਾਵਨੀ ਜਾਰੀ ਕੀਤੀ ਹੈ। ਕੌਮੀ ਮੌਸਮ ਸੇਵਾ ਨੇ ਖੇਤਰ ਵਿੱਚ 80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦਾ ਅਨੁਮਾਨ ਲਗਾਇਆ ਹੈ ਅਤੇ ਪਹਾੜੀ ਇਲਾਕਿਆਂ ਵਿੱਚ ਹਵਾ ਦੀ ਰਫ਼ਤਾਰ 113 ਕਿਲੋਮੀਟਰ ਪ੍ਰਤੀ ਘੰਟੇ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨੀ ਰਿਚ ਥੌਂਪਸਨ ਨੇ ਕਿਹਾ ਕਿ ਅੱਜ ਅੱਗ ਹੋਰ ਪ੍ਰਚੰਡ ਹੋਣ ਦੀ ਸੰਭਾਵਨਾ ਰਹੇਗੀ। ਲਾਸ ਏਂਜਲਸ ਕਾਊਂਟੀ ਦੇ ਫਾਇਰ ਵਿਭਾਗ ਦੇ ਮੁਖੀ ਐਂਥਨੀ ਸੀ ਮਾਰੋਨ ਨੇ ਕਿਹਾ ਕਿ ਅੱਗ ਬੁਝਾਉਣ ਦੀ ਕਵਾਇਦ ਵਿੱਚ ਤੇਜ਼ੀ ਲਿਆਉਣ ਲਈ ਪਾਣੀ ਦੇ 70 ਵਾਧੂ ਟਰੱਕ ਪੁੱਜੇ ਹਨ।

ਲਾਸ ਏਂਜਲਸ ਕਾਊਂਟੀ ਦੇ ਸ਼ੈਰਿਫ ਰੌਬਰਟ ਲੂਨਾ ਨੇ ਕਿਹਾ ਕਿ ਈਟੌਨ ਖੇਤਰ ਵਿੱਚ ਅੱਗ ਲੱਗਣ ਦੀ ਘਟਨਾ ’ਚ 12 ਲੋਕਾਂ ਦੇ ਲਾਪਤਾ ਹੋਣ ਦੀ ਸੂਚਨਾ ਹੈ ਅਤੇ ਪੈਲਿਸੇਡਸ ਤੋਂ ਚਾਰ ਲੋਕ ਲਾਪਤਾ ਹਨ। ਲੂਨਾ ਨੇ ਕਿਹਾ ਕਿ ਅਧਿਕਾਰੀ ਇਹ ਪਤਾ ਲਗਾ ਰਹੇ ਹਨ ਕਿ ਜਿਨ੍ਹਾਂ ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ ਉਨ੍ਹਾਂ ’ਚੋਂ ਅਜਿਹੇ ਕਿੰਨੇ ਲੋਕ ਹਨ ਜਿਨ੍ਹਾਂ ਦੇ ਲਾਪਤਾ ਹੋਣ ਦੀ ਸੂਚਨਾ ਦਰਜ ਕੀਤੀ ਗਈ ਹੈ। ਇਸ ਵਿਚਾਲੇ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 24 ਹੋ ਗਈ ਹੈ।

Related posts

ਚਾਈਨਿਜ਼ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਸੈਮੀਨਾਰ

Pritpal Kaur

G20 ਸੰਮੇਲਨ ਤੋਂ ਦੂਰੀ ਬਣਾ ਲੈਣਗੇ ਰਾਸ਼ਟਰਪਤੀ ਸ਼ੀ ਜਿਨਪਿੰਗ, ਇਹ ਹੈ ਦਿੱਲੀ ਨਾ ਆਉਣ ਦਾ ਕਾਰਨ; ਹੁਣ ਕੌਣ ਕਰੇਗਾ ਚੀਨ ਦੀ ਨੁਮਾਇੰਦਗੀ !

On Punjab

Sushma Swaraj Final Journey : ਪੰਜ ਤੱਤਾਂ ‘ਚ ਵਿਲੀਨ ਹੋਈ ਸੁਸ਼ਮਾ ਸਵਰਾਜ, ਬੇਟੀ ਨੇ ਦਿੱਤੀ ਚਿਤਾ ਨੂੰ ਅਗਨੀ

On Punjab