57.79 F
New York, US
October 8, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਲੁਧਿਆਣਾ ’ਚ ਕਿਲ੍ਹਾ ਰਾਏਪੁਰ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ: ਲੁਧਿਆਣਾ ਦੇ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਲ੍ਹਾ ਰਾਏਪੁਰ ਪਹੁੰਚੇ। ਇਸ ਸਾਲ 12 ਸਾਲਾਂ ਦੀ ਉਡੀਕ ਤੋਂ ਬਾਅਦ ਬੈਲਗੱਡੀਆਂ ਦੀਆਂ ਦੌੜਾਂ ਕਰਵਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਸਮਾਪਤੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਅਸੀਂ ਸੱਤਾ ਵਿਚ ਆਏ ਅਤੇ ਬੈਲ ਗੱਡੀਆਂ ਦੀ ਦੌੜ ਸਬੰਧੀ ਇਕ ਕਾਨੂੰਨ ਬਣਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਖਰਾਬ ਸਿਹਤ ਦੇ ਬਾਵਜੂਦ ਉਹ ਅੱਜ ਆਏ ਹਨ। ਉਨ੍ਹਾਂ ਕਿਹਾ ਬਲਦਾਂ ਦੀ ਜੋੜੀ ਗੁਰੂ ਨਾਨਕ ਦੇਵ ਜੀ ਨਾਲ ਜੁੜੀ ਹੋਈ ਹੈ। ਇਹ ਲੋਕ ਬਲਦਾਂ ਨੂੰ ਬੱਚਿਆਂ ਵਾਂਗ ਪਾਲਦੇ ਹਨ। ਮੈਂ ਅੱਜ ਰਾਜਨੀਤੀ ‘ਤੇ ਚਰਚਾ ਨਹੀਂ ਕਰਨਾ ਚਾਹੁੰਦਾ। ਸਾਰੀਆਂ ਪਾਰਟੀਆਂ ਦੇ ਲੋਕ ਇੱਥੇ ਆਏ ਹਨ ਤੇ ਮੈਦਾਨ ਸਾਰਿਆਂ ਦੇ ਸਾਂਝੇ ਹਨ।

ਉਨ੍ਹਾਂ ਕਿਹਾ ਕਿ ਪਹਿਲਾਂ ਆਮ ਆਦਮੀ ਇਲਾਜ ਲਈ ਕਲੀਨਿਕ ਜਾਵੇ, ਜੇਕਰ ਉੱਥੇ ਅਜਿਹਾ ਨਹੀਂ ਹੁੰਦਾ ਤਾਂ 10 ਲੱਖ ਰੁਪਏ ਦਾ ਕਾਰਡ ਬਣਾਓ। ਹੁਣ ਕੋਈ ਇਹ ਨਹੀਂ ਕਹੇਗਾ ਕਿ ਮੇਰੇ ਬਜ਼ੁਰਗ ਇਲਾਜ ਦੀ ਘਾਟ ਕਾਰਨ ਮਰ ਗਏ। ਅਸੀਂ ਅੰਤਰਰਾਸ਼ਟਰੀ ਪੱਧਰ ਦਾ ਬੁਨਿਆਦੀ ਢਾਂਚਾ ਬਣਾਵਾਂਗੇ। ਅਸੀਂ ਖੇਡਾਂ ਲਈ ਕੰਮ ਕਰ ਰਹੇ ਹਾਂ।

Related posts

ਹੈਦਰਾਬਾਦ ਦੇ ਬੰਜਾਰਾ ਹਿਲਸ ‘ਚ Momos ਖਾਣ ਨਾਲ ਔਰਤ ਦੀ ਮੌਤ, 50 ਲੋਕ ਬੀਮਾਰ, ਦੋ ਗ੍ਰਿਫਤਾਰ ਰੇਸ਼ਮਾ ਬੇਗਮ ਦੀ ਹਾਲਤ ਗੰਭੀਰ ਹੋਣ ’ਤੇ ਉਸ ਨੂੰ ਨਿਜਾਮ ਇੰਸਟੀਚਿਊਟ ਆਫ ਮੈਡੀਕਲ ਸਾਇੰਸੇਜ਼ ਵਿਚ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਮੋਮੋਜ ਤੋਂ ਇਲਾਵਾ ਮੇਓਨੀਜ਼ ਤੇ ਚਟਨੀ ਦੇ ਕਾਰਣ ਵੀ ਭੋਜਨ ਜ਼ਹਿਰੀਲਾ ਹੋ ਸਕਦਾ ਹੈ।

On Punjab

ਕਰਾਚੀ-ਰਾਵਲਪਿੰਡੀ ਤੇਜ਼ਗਾਮ ਐਕਸਪ੍ਰੈੱਸ ‘ਚ ਅੱਗ, 60 ਤੋਂ ਜ਼ਿਆਦਾ ਦੀ ਮੌਤ

On Punjab

ਸੋਨਮ ਵਾਂਗਚੁਕ ਹਿਰਾਸਤ ਮਾਮਲੇ ਵਿੱਚ ਵੀਡੀਓਜ਼ ਦੀਆਂ ਟ੍ਰਾਂਸਕ੍ਰਿਪਟਾਂ ‘ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ ਸਵਾਲ ਕੀਤੇ

On Punjab