PreetNama
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ।ਅਰੋੜਾ ਇਸ ਵੇਲੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਹਨ।ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਅੱਜ ਇਹ ਐਲਾਨ ਕੀਤਾ ਹੈl ਜ਼ਿਕਰਯੋਗ ਹੈ ਕਿ 2022 ਦੀਆਂ ਪੰਜਾਬ ਵਿਧਾਨ ਚੋਣਾਂ ਦੌਰਾਨ ਲੁਧਿਆਣਾ ਪੱਛਮੀ ਸੀਟ ਤੋਂ ਗੁਰਪ੍ਰੀਤ ਗੋਗੀ ਚੋਣ ਜਿੱਤ ਕੇ ਵਿਧਾਇਕ ਬਣੇ ਸਨ।ਗੋਗੀ ਦੀ ਇਸ ਸਾਲ 10 ਜਨਵਰੀ ਦੀ ਰਾਤ ਘਰ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।ਉਨ੍ਹਾਂ ਦੇ ਅਕਾਲ ਚਲਾਣੇ ਕਰਕੇ ਲੁਧਿਆਣਾ ਪੱਛਮੀ ਹਲਕੇ ਦੀ ਸੀਟ ਖਾਲੀ ਹੋ ਗਈ ਸੀ।

Related posts

ਖ਼ਜ਼ਾਨਾ ਜਨਤਾ ਦਾ ਹੈ, ਮੇਰੀ ਡਿਊਟੀ ਲੁੱਟ ਨੂੰ ਰੋਕਣਾ ਅਤੇ ਜਨਤਾ ਦਾ ਪੈਸਾ ਲੋਕ ਭਲਾਈ ਲਈ ਖ਼ਰਚ ਕਰਨਾ ਹੈ

On Punjab

ਪਹਿਲਗਾਮ ਅਤਿਵਾਦੀ ਹਮਲੇ ਦੇ ਵਿਰੋਧ ਵਜੋਂ ਹੁਸ਼ਿਆਰਪੁਰ, ਕਪੂਰਥਲਾ ਵਿਚ ਬਾਜ਼ਾਰ ਬੰਦ

On Punjab

ਏਅਰ ਇੰਡੀਆ ਦੀ ਦਿੱਲੀ-ਪੁਣੇ ਉਡਾਣ ਨਾਲ ਪੰਛੀ ਟਕਰਾਇਆ, ਵਾਪਸੀ ਫੇਰੀ ਰੱਦ

On Punjab