PreetNama
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ।ਅਰੋੜਾ ਇਸ ਵੇਲੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਹਨ।ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਅੱਜ ਇਹ ਐਲਾਨ ਕੀਤਾ ਹੈl ਜ਼ਿਕਰਯੋਗ ਹੈ ਕਿ 2022 ਦੀਆਂ ਪੰਜਾਬ ਵਿਧਾਨ ਚੋਣਾਂ ਦੌਰਾਨ ਲੁਧਿਆਣਾ ਪੱਛਮੀ ਸੀਟ ਤੋਂ ਗੁਰਪ੍ਰੀਤ ਗੋਗੀ ਚੋਣ ਜਿੱਤ ਕੇ ਵਿਧਾਇਕ ਬਣੇ ਸਨ।ਗੋਗੀ ਦੀ ਇਸ ਸਾਲ 10 ਜਨਵਰੀ ਦੀ ਰਾਤ ਘਰ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।ਉਨ੍ਹਾਂ ਦੇ ਅਕਾਲ ਚਲਾਣੇ ਕਰਕੇ ਲੁਧਿਆਣਾ ਪੱਛਮੀ ਹਲਕੇ ਦੀ ਸੀਟ ਖਾਲੀ ਹੋ ਗਈ ਸੀ।

Related posts

ਕੁਦਰਤ ਦਾ ਕਹਿਰ ਜਾਂ ਚਮਤਕਾਰ! ਸਾਊਦੀ ਅਰਬ ਦੇ ਰੇਗਿਸਤਾਨ ‘ਚ ਫੈਲੀ ਬਰਫ ਦੀ ਚਾਦਰ, ਪਿਛਲੇ ਹਫਤੇ ਆਇਆ ਸੀ ਹੜ੍ਹ

On Punjab

ਲਾਰੈਂਸ ਬਿਸ਼ਨੋਈ ਨੇ ਕੀਤਾ ਦਿੱਲੀ ਹਾਈ ਕੋਰਟ ਦਾ ਰੁਖ਼, 1 ਜੂਨ ਨੂੰ ਹੋਵੇਗੀ ਸੁਣਵਾਈ, ਐਨਕਾਉਂਟਰ ਦਾ ਕੀਤਾ ਦਾਅਵਾ

On Punjab

ਸ਼੍ਰੋਮਣੀ ਅਕਾਲੀ ਦਲ ਨੇ ਕੀਤਾ 12 ਮੈਂਬਰੀ ਕਮੇਟੀ ਦਾ ਗਠਨ, ਹਾਰ ਦੇ ਕਾਰਨਾਂ ਦੀ ਕਰੇਗੀ ਘੋਖ

On Punjab