PreetNama
ਸਿਹਤ/Health

ਲੋਕਾਂ ਦੀ ਉਮੀਦ ‘ਤੇ ਫਿਰਿਆ ਪਾਣੀ, ਗਰਮੀ ਨਾਲ ਨਹੀਂ ਘਟੇਗਾ ਕੋਰੋਨਾ….!

India coronavirus: ਨਵੀਂ ਦਿੱਲੀ: ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ । ਇਸ ਵਾਇਰਸ ਕਾਰਨ ਹੁਣ ਤੱਕ ਬਹੁਤ ਸਾਰੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ । ਇਸ ਵਾਇਰਸ ਨੂੰ ਭਾਰਤ ਵਿੱਚ ਫੈਲਣ ਤੋਂ ਰੋਕਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 21 ਦਿਨ ਦੇ ਲਾਕ ਡਾਊਨ ਦਾ ਐਲਾਨ ਕੀਤਾ ਗਿਆ ਹੈ । ਇਸ ਸਬੰਧੀ ਕੁਝ ਅਧਿਐਨਾਂ ਤੋਂ ਪਤਾ ਲੱਗਿਆ ਕਿ ਤਾਪਮਾਨ ਵਿੱਚ ਵਾਧਾ ਹੋਣ ਕਾਰਨ ਕੋਵਿਡ -19 ਦਾ ਪ੍ਰਭਾਵ ਘੱਟ ਹੋ ਸਕਦਾ ਹੈ ।

ਜਿਸ ਤੋਂ ਬਾਅਦ ਭਾਰਤੀਆਂ ਨੇ ਗਰਮੀ ਦੀ ਸ਼ੁਰੂਆਤ ਲਈ ਅਰਦਾਸਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ । ਪਰ ਹੁਣ ਇਸ ਵਿਚਾਲੇ ਲੋਕਾਂ ਦੀਆਂ ਉਮੀਦਾਂ ‘ਤੇ ਪਾਣੀ ਫਿਰਨ ਦੀ ਖਬਰ ਸਾਹਮਣੇ ਆ ਰਹੀ ਹੈ । ਜਿਸ ਵਿੱਚ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਗਰਮੀਆਂ ਦੀ ਸ਼ੁਰੂਆਤ ਹੋਣ ਦੀ ਸੰਭਾਵਨਾ ਅਜੇ ਬਹੁਤ ਘੱਟ ਹੈ ।

ਇਸ ਮਾਮਲੇ ਵਿੱਚ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਹਫ਼ਤਿਆਂ ਵਿੱਚ ਭਾਰਤ ਦੇ ਬਹੁਤੇ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਨੇ ਦੱਸਿਆ ਕਿ ਅਪ੍ਰੈਲ ਦੇ ਦੂਜੇ ਹਫਤੇ ਤੱਕ ਕੇਂਦਰੀ ਭਾਰਤ ਵਿੱਚ ਪਾਰਾ 40 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਵੀ ਬਹੁਤ ਘੱਟ ਹੈ ।

ਦੱਸ ਦੇਈਏ ਕਿ ਮੌਸਮ ਵਿਭਾਗ ਦੇ ਆਈ.ਐੱਮ.ਡੀ. ਦੇ ਮੁਖੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉੱਤਰ ਅਤੇ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਅਗਲੇ 2-3 ਦਿਨਾਂ ਦੌਰਾਨ ਪੱਛਮੀ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ । ਉੱਥੇ ਹੀ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਰਿਹਾ ਹੈ ।

Related posts

Heart Health : ਦਿਲ ਦੀ ਬਿਮਾਰੀ ਦੇ ਖ਼ਤਰੇ ਨੂੰ ਘਟਾਉਣ ਲਈ ਕਿੰਨੀ ਸੈਰ ਕਰਨੀ ਹੈ ਜ਼ਰੂਰੀ ?

On Punjab

Health Tips : ਅੰਤੜੀਆਂ ਨੂੰ ਸਿਹਤਮੰਦ ਰੱਖਣ ਲਈ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ, ਸਿਹਤ ਨੂੰ ਹੋਣਗੇ ਹੋਰ ਵੀ ਕਈ ਫਾਇਦੇ

On Punjab

ਆਰਾਮ ਸਮੇਂ ਮਾਪੀ ਗਈ ਦਿਲ ਦੀ ਧੜਕਣ ਤੋਂ ਕੋਰੋਨਾ ਮਰੀਜ਼ਾਂ ਦੀ ਪਛਾਣ ਕਰਨਾ ਜ਼ਿਆਦਾ ਆਸਾਨ

On Punjab