17.2 F
New York, US
January 25, 2026
PreetNama
ਰਾਜਨੀਤੀ/Politics

ਲੋੜਵੰਦ ਬੱਚਿਆਂ ਨਾਲ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੀ ਧੀ ਜਾਵੇਦ ਅਖਤਰ ਅਤੇ ਜਵਾਈ ਸੂਰਜ ਭਾਰਦਵਾਜ ਦੀ ਹਾਜ਼ਰੀ ਵਿੱਚ ਉਹਨਾਂ ਦੇ ਸਾਥੀਆਂ ਵੱਲੋਂ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ। ਇਸ ਪ੍ਰਰੋਗਰਾਮ ਵਿੱਚ ਖਾਸ ਗੱਲ ਇਹ ਰਹੀ ਹੈ ਕਿ ਇਹ ਜਨਮਦਿਨ ਦਾ ਉਤਸਵ ਲੋੜਵੰਦ ਬੱਚਿਆਂ ਨਾਲ ਮਨਾਇਆ ਗਿਆ। ਬੱਚਿਆਂ ਦੀ ਹਾਜਰੀ ਵਿੱਚ ਕੇਕ ਕੱਟਿਆ ਗਿਆ ਅਤੇ ਉਸ ਉਪਰੰਤ ਖਾਣ ਪੀਣ ਦਾ ਸਮਾਨ ਵੰਡਿਆ ਗਿਆ।ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਸ ਪਰਿਵਾਰ ਦੇ ਫਰਜ਼ੰਦ ਦਾ ਜਨਮਦਿਨ ਹੈ ਜਿਸ ਪਾਰਟੀ ਨੇ ਨਾ ਸਿਰਫ ਦੇਸ਼ ਨੂੰ ਅਜਾਦ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ, ਸਗੋਂ ਅਜਾਦੀ ਉਪਰੰਤ ਵੀ ਦੇਸ਼ ਨੂੰ ਅਸਮਾਨ ਛੂੰਹਦੀਆਂ ਬੁਲੰਦੀਆਂ ਤੱਕ ਪਹੁੰਚਾਇਆ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਦੀ ਦਾਦੀ ਇੰਦਰਾ ਗਾਂਧੀ ਦੇ ਪਿਤਾ ਅਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਬੱਚਿਆਂ ਨਾਲ ਬਹੁਤ ਪਿਆਰ ਕਰਦੇ ਸਨ ਅਤੇ ਰਾਹੁਲ ਗਾਂਧੀ ਵੀ ਬੱਚਿਆਂ ਨਾਲ ਬਹੁਤ ਪਿਆਰ ਕਰਦੇ ਹਨ।ਉਹਨਾਂ ਕਿਹਾ ਕਿ ਇਸੇ ਕਰਕੇ ਅੱਜ ਰਾਹੁਲ ਗਾਂਧੀ ਦਾ ਜਨਮਦਿਨ ਬੱਚਿਆਂ ਨਾਲ ਮਨਾਇਆ ਗਿਆ ਹੈ। ਸੂਰਜ ਭਾਰਦਵਾਜ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕ ਧਰਮ ਨਿਰਪੱਖ ਪਾਰਟੀ ਹੈ ਅਤੇ ਇਹ ਪਾਰਟੀ ਹੀ ਦੇਸ਼ ਨੂੰ ਅੱਗੇ ਲਿਜਾ ਸਕਦੀ ਹੈ। ਇਸ ਮੌਕੇ ਉਹਨਾਂ ਨਾਲ ਸਿਕੰਦਰ ਸਿੰਘ ਮੜ੍ਹਾਕ, ਰਾਜਦੀਪ ਸਿੰਘ ਅੌਲਖ ਰਾਮੇਆਣਾ, ਕੌਂਸਲਰ ਸੁਮਨ ਦੇਵੀ, ਸੁਖਬਿੰਦਰ ਗਰਗ, ਗੁਰਜੰਟ ਸਿੰਘ ਸੂਰਘੂਰੀ, ਮਦਨ ਲਾਲ ਬਾਂਸਲ, ਕੁਲਦੀਪ ਸਿੰਘ ਕੀਪਾ ਆਦਿ ਮੌਜੂਦ ਸਨ।

Related posts

ਕਿਸਾਨਾਂ ਦੀ ਮਹਾ ਪੰਚਾਇਤ ’ਚ ਤਿੰਨ ਵੱਡੇ ਫ਼ੈਸਲੇ, ਸਰਕਾਰ ਨੇ ਨਹੀਂ ਮੰਨੀ ਮੰਗ ਤਾਂ 7 ਸਤੰਬਰ ਤੋਂ ਕਰਨਗੇ ਰੋਸ ਪ੍ਰਦਰਸ਼ਨ

On Punjab

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸਿਹਤ ਤੇ ਸਿੱਖਿਆ ਖੇਤਰ ਦੇ ਮਾਹਿਰਾਂ ਨਾਲ ਮੀਟਿੰਗ

On Punjab

ਭਾਰਤ ਦੀ ਹਵਾਲਗੀ ਬੇਨਤੀ ‘ਤੇ ਅਮਰੀਕਾ ’ਚ ਨੀਰਵ ਮੋਦੀ ਦਾ ਭਰਾ ਗ੍ਰਿਫ਼ਤਾਰ

On Punjab