PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਲੱਖਾ ਸਿੰਘ ਸਿਧਾਣਾ ਦੀ ਗ਼ੈਰ-ਕਾਨੂੰਨੀ ਗ੍ਰਿਫ਼ਤਾਰੀ ਵਿਰੁੱਧ 5 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰੇਗਾ ਅਕਾਲੀ ਦਲ ਵਾਰਿਸ ਪੰਜਾਬ ਦੇ

ਚੰਡੀਗੜ੍ਹ-  ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਮੌੜ ਦੇ ਹਲਕਾ ਇੰਚਾਰਜ ਸਰਦਾਰ ਲੱਖਾ ਸਿੰਘ ਸਿਧਾਣਾ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 5 ਨਵੰਬਰ 2026 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪਾਰਟੀ ਦੇ ਪ੍ਰਮੁੱਖ ਆਗੂਆਂ ਜੱਥੇਦਾਰ ਇਕਬਾਲ ਸਿੰਘ ਝੂੰਦਾ, ਡਾ. ਸੁਖਪ੍ਰੀਤ ਸਿੰਘ ਉਦੋਕੇ, ਬਾਬਾ ਸੁਖਵਿੰਦਰ ਸਿੰਘ ਅਗਵਾਨ, ਬੀਬੀ ਸੰਦੀਪ ਕੌਰ ਖਾਲਸਾ, ਸ. ਪ੍ਰਗਟ ਸਿੰਘ ਰਈਆ, ਸ. ਦਲੇਰ ਸਿੰਘ ਡੋਡ ਅਤੇ ਸ. ਜਸਕਰਨ ਸਿੰਘ ਕਾਹਨਸਿੰਘਵਾਲਾ ਨੇ ਜਾਰੀ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਹਰ ਵਾਰ ਸਰਕਾਰ ਦੀਆਂ ਨੀਤੀਆਂ ਉੱਤੇ ਸਵਾਲ ਚੁੱਕਣ ਵਾਲਿਆਂ ਅਤੇ ਲੋਕਾਂ ਦੇ ਹੱਕਾਂ ਦੀ ਗੱਲ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਰਕਾਰ ਦੀਆਂ ਕਾਰਵਾਈਆਂ ਕਾਰਨ ਅਨੇਕਾਂ ਨੌਜਵਾਨਾਂ ਨੂੰ ਗੋਲੀਆਂ ਦਾ ਸ਼ਿਕਾਰ ਹੋਣਾ ਪਿਆ ਹੈ, ਜਦਕਿ ਲੋਕਤੰਤਰ ਵਿੱਚ ਹਰ ਵਿਅਕਤੀ ਨੂੰ ਆਪਣੀ ਗੱਲ ਰੱਖਣ ਅਤੇ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਦਾ ਸੰਵਿਧਾਨਕ ਹੱਕ ਹੈ।
ਇਸ ਮੌਕੇ ਲੱਖਾ ਸਿੰਘ ਸਿਧਾਣਾ ਦੀ ਮਾਤਾ ਬੀਬੀ ਹਰਬੰਸ ਕੌਰ ਨੇ ਸਰਕਾਰ ਉੱਤੇ ਸਵਾਲ ਉਠਾਉਂਦਿਆਂ ਕਿਹਾ ਕਿ ਆਖ਼ਰ ਹਰ ਵਾਰ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕਣ ਵਾਲਿਆਂ ਨੂੰ ਹੀ ਕਿਉਂ ਨਿਸ਼ਾਨਾ ਬਣਾਇਆ ਜਾਂਦਾ ਹੈ? ਕੀ ਪੰਜਾਬ ਵਿੱਚ ਸਰਕਾਰ ਦੀ ਆਲੋਚਨਾ ਕਰਨਾ ਵੀ ਜੁਰਮ ਬਣ ਗਿਆ ਹੈ? ਜਾਂ ਫਿਰ ਇਸ ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਦੇ ਹਿੱਸੇ ਸਿਰਫ਼ ਮੌਤ ਜਾਂ ਜੇਲ੍ਹ ਹੀ ਆਵੇਗੀ? ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਲੱਖਾ ਹੀ ਮੇਰਾ ਪੁੱਤਰ ਨਹੀਂ, ਸਗੋਂ ਪੰਜਾਬ ਦਾ ਹਰ ਪੁੱਤਰ ਮੇਰਾ ਪੁੱਤਰ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਹਰ ਨੌਜਵਾਨ ਪੰਜਾਬ ਦੇ ਹੱਕਾਂ ਅਤੇ ਇਨਸਾਫ਼ ਲਈ ਲੱਖਾ ਸਿੰਘ ਵਾਂਗ ਆਪਣਾ ਫਰਜ਼ ਨਿਭਾਵੇ।
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੰਗ ਕੀਤੀ ਗਈ ਕਿ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਸਬੰਧੀ ਪੰਜਾਬ ਸਰਕਾਰ ਸਪੱਸ਼ਟੀਕਰਨ ਦੇਵੇ ਅਤੇ ਉਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਇਨਸਾਫ਼ ਯਕੀਨੀ ਬਣਾਇਆ ਜਾਵੇ। ਪਾਰਟੀ ਵੱਲੋਂ ਸਮੂਹ ਪੰਥਕ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਨੌਜਵਾਨਾਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ 5 ਨਵੰਬਰ ਦੇ ਇਸ ਰੋਸ ਪ੍ਰਦਰਸ਼ਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।

Related posts

ਕੋਰੋਨਾ ਦੇ ਸੰਕਟ ਨਾਲ ਇੰਝ ਨਜਿੱਠ ਰਿਹਾ ਕੈਨੇਡਾ, ਟਰੂਡੋ ਸਰਕਾਰ ਨੇ ਕੀਤਾ ਵੱਡਾ ਐਲਾਨ

On Punjab

ਵਿਨੀਪੈਗ ਵਿਚ ਰੰਗਲਾ ਪੰਜਾਬ ਮੇਲਾ 14 ਜੂਨ ਨੂੰ

On Punjab

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂ ਅੰਮ੍ਰਿਤਸਰ ਪੁੱਜੇ

On Punjab