66.6 F
New York, US
June 21, 2026
PreetNama
ਖਾਸ-ਖਬਰਾਂ/Important News

ਲੱਦਾਖ ‘ਚ ਤਣਾਅ ਵਿਚਕਾਰ ਚੀਨ ਨੇ ਅਰੁਣਾਚਲ ਪ੍ਰਦੇਸ਼ ਨੂੰ ਆਪਣਾ ਦੱਸਿਆ, ਲਾਪਤਾ 5 ਭਾਰਤੀਆਂ ਨੂੰ ਲੈ ਕੇ ਕਹੀ ਇਹ ਗੱਲ

ਨਵੀਂ ਦਿੱਲੀ: ਭਾਰਤ ਤੇ ਚੀਨ ਵਿਚਾਲੇ ਸੰਘਰਸ਼ ਜਾਰੀ ਹੈ। ਇਸ ਦੌਰਾਨ ਚੀਨ ਨੇ ਅਰੁਣਾਚਲ ਪ੍ਰਦੇਸ਼ ‘ਤੇ ਦਾਅਵਾ ਕੀਤਾ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲੀਜਿਨ ਨੇ ਅੱਜ ਕਿਹਾ, “ਚੀਨ ਨੇ ਅਰੁਣਾਚਲ ਪ੍ਰਦੇਸ਼ ਨੂੰ ਕਦੇ ਵੀ ਮਾਨਤਾ ਨਹੀਂ ਦਿੱਤੀ, ਜੋ ਚੀਨ ਦਾ “ਦੱਖਣੀ ਤਿੱਬਤ” ਖੇਤਰ ਹੈ।” ਹਾਲ ਹੀ ਵਿੱਚ ਪੈਗੋਂਗ ਝੀਲ ਦੀ ਦੱਖਣੀ ਸਰਹੱਦ ‘ਤੇ 29-30 ਅਗਸਤ ਨੂੰ ਦੋਵਾਂ ਦੇਸ਼ਾਂ ਦੇ ਸੈਨਿਕਾਂ ਵਿਚਾਲੇ ਝੜਪ ਹੋਈ ਸੀ।

ਲੀਜਿਨ ਨੇ ਲਾਪਤਾ ਪੰਜ ਭਾਰਤੀਆਂ ਬਾਰੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ। ਦੱਸ ਦਈਏ ਕਿ ਭਾਰਤੀ ਸੈਨਾ ਨੇ ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬੰਸਰੀ ਜ਼ਿਲ੍ਹੇ ‘ਚ ਚੀਨੀ ਫੌਜ ਨਾਲ ਪੀਪਲਜ਼ ਲਿਬਰੇਸ਼ਨ ਆਰਮੀ (ਪੀਐਲਏ) ਦੇ ਪੰਜ ਜਵਾਨਾਂ ਦੇ ਕਥਿਤ ਅਗਵਾ ਕਰਨ ਦਾ ਮੁੱਦਾ ਚੀਨੀ ਫੌਜ ਅੱਗੇ ਉਠਾਇਆ ਹੈ।
ਸੂਤਰਾਂ ਨੇ ਦੱਸਿਆ ਕਿ ਖੇਤਰ ‘ਚ ਤਾਇਨਾਤ ਆਰਮੀ ਯੂਨਿਟ ਨੇ ਕਥਿਤ ਅਗਵਾ ਬਾਰੇ ਆਪਣੀ ਚਿੰਤਾ ਜ਼ਾਹਰ ਕਰਨ ਲਈ ਹਾਟਲਾਈਨ ‘ਤੇ ਪੀਐਲਏ ਨਾਲ ਸਬੰਧਤ ਯੂਨਿਟ ਨੂੰ ਸੰਦੇਸ਼ ਭੇਜਿਆ ਹੈ।

Related posts

ਰਵਨੀਤ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

On Punjab

ਡੌਂਕੀ ਲਗਾ ਕੇ ਅਮਰੀਕਾ ਜਾ ਰਹੇ ਪਰਵਾਸੀਆਂ ਨਾਲ ਭਰੀ ਕਿਸ਼ਤੀ ਪਲਟੀ, 17 ਦੀ ਮੌਤ

On Punjab

ਬਸਪਾ ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਗੜ੍ਹੀ ‘ਆਪ’ ਵਿਚ ਸ਼ਾਮਲ

On Punjab