PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ

ਚੰਡੀਗੜ੍ਹ-  ਪੰਜਾਬ ਸਰਕਾਰ ਨੇ ਅੱਜ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਹੈ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅਨੁਰਾਗ ਵਰਮਾ ਨੂੰ ਹੁਣ  ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਅਨੁਰਾਗ ਵਰਮਾ ਦੀ ਥਾਂ ’ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ।  ਉਨ੍ਹਾਂ ਨੂੰ  ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ।

Related posts

ਜਲਦ ਵਿੱਕ ਜਾਣਗੀਆਂ ਏਅਰ ਇੰਡੀਆ ਅਤੇ BPCL ਕੰਪਨੀਆਂ

On Punjab

ਸਾਬਕਾ ਰਾਸ਼ਟਰਪਤੀ ਦੀ ਧੀ-ਜਵਾਈ ਨਿਕਲੇ ‘ਬੰਟੀ-ਬਬਲੀ’, ਆਪਣੇ ਹੀ ਮੁਲਕ ਨੂੰ ਕੀਤਾ ਕੰਗਾਲ

On Punjab

ਕੇਂਦਰ ਸਰਕਾਰ ਦੀ ਸੁਪਰੀਮ ਕੋਰਟ ਨੂੰ ਅਪੀਲ: ਵਿਦਿਆਰਥੀਆਂ ‘ਤੇ ਦਰਜ FIR ਰੱਦ ਕਰਨ ਦੀ ਮੰਗ

On Punjab