PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਖਿਲਾਫ ਐਨਐਸਏ ਨੂੰ ਚੁਣੌਤੀ ਦੇਣ ਦੀ ਤਿਆਰੀ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖਿਲਾਫ ਸੁਰੱਖਿਆ ਏਜੰਸੀਆਂ ਵੱਲੋਂ ਲਾਏ ਗਏ ਐਨਐਸਏ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਏਗੀ। ਸੂਤਰਾਂ ਮੁਤਾਬਕ ਐਡਵਾਈਜ਼ਰੀ ਬੋਰਡ ਦੀ ਰਿਪੋਰਟ ਤੋਂ ਬਾਅਦ ਐਨਐਸਏ ਨੂੰ ਚੁਣੌਤੀ ਦੇਣ ਲਈ ਪਟੀਸ਼ਨਾਂ ਦਾਇਰ ਕੀਤੀਆਂ ਜਾਣਗੀਆਂ।

ਉਧਰ, ਵਕੀਲਾਂ ਨੇ ਅੰਮ੍ਰਿਤਪਾਲ ਦੇ ਪੰਜ ਸਾਥੀਆਂ ਦੇ ਮਾਮਲੇ ਵਿੱਚ ਹਾਈਕੋਰਟ ਵਿੱਚ ਦਾਇਰ ਰਿੱਟ ਪਟੀਸ਼ਨ ਵਾਪਸ ਲੈ ਲਈ ਹੈ। ਇਸ ਦਾ ਕਾਰਨ ਵਕੀਲਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਮੁਲਜ਼ਮਾਂ ਨੂੰ ਮਿਲਣ ਦੀ ਇਜਾਜ਼ਤ ਦੇਣਾ ਤੇ ਨਜ਼ਰਬੰਦੀ ਦੇ ਆਧਾਰ ਬਾਰੇ ਜਾਣਕਾਰੀ ਦੇਣਾ ਹੈ।

ਹਾਸਲ ਜਾਣਕਾਰੀ ਮੁਤਾਬਕ ਜਿਨ੍ਹਾਂ ਪੰਜ ਵਿਅਕਤੀਆਂ ਦੀ ਰਿੱਟ ਪਟੀਸ਼ਨ ਵਾਪਸ ਲਈ ਗਈ ਹੈ, ਉਨ੍ਹਾਂ ਵਿੱਚ ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਉਕੇ, ਭਗਵੰਤ ਸਿੰਘ ਪ੍ਰਧਾਨ ਮੰਤਰੀ ਬਾਜੇਕੇ, ਬਸੰਤ ਸਿੰਘ ਦੌਲਤਪੁਰਾ ਤੇ ਵਰਿੰਦਰ ਸਿੰਘ ਫੌਜੀ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਦਲਜੀਤ ਕਲਸੀ ਦੇ ਸਬੰਧ ਵਿੱਚ ਦਾਇਰ ਰਿੱਟ ਪਟੀਸ਼ਨ ਵੀ ਹਾਈ ਕੋਰਟ ਵਿੱਚੋਂ ਵਾਪਸ ਲੈ ਲਈ ਗਈ ਹੈ। ਹੁਣ ਉਸ ਵਿਰੁੱਧ ਐਨਐਸਏ ਲਾਏ ਜਾਣ ਨੂੰ ਚੁਣੌਤੀ ਦੇਣ ਲਈ ਨਵੀਂ ਪਟੀਸ਼ਨ ਦਾਇਰ ਕੀਤੀ ਜਾਵੇਗੀ। ਦਰਅਸਲ ਬੀਤੇ ਦਿਨੀਂ ਮੁਲਜ਼ਮਾਂ ਦੇ ਵਕੀਲ ਡਿਬਰੂਗੜ੍ਹ ਜੇਲ੍ਹ ਵਿੱਚ ਜਾ ਕੇ ਉਨ੍ਹਾਂ ਨੂੰ ਮਿਲੇ ਸਨ। ਇਸ ਦੇ ਨਾਲ ਹੀ ਬੰਦੀ ਬਣਾਉਣ ਦੇ ਆਧਾਰ ਬਾਰੇ ਵੀ ਜਾਣਕਾਰੀ ਲਈ ਗਈ ਸੀ। ਇਸ ਮਗਰੋਂ ਵਕੀਲਾਂ ਵੱਲੋਂ ਨਜ਼ਰਬੰਦੀ ਦੇ ਆਧਾਰ ‘ਤੇ ਸਲਾਹਕਾਰ ਬੋਰਡ ਦੀ ਰਿਪੋਰਟ ਤੋਂ ਬਾਅਦ ਐਨਐਸਏ ਨੂੰ ਚੁਣੌਤੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਹਾਸਲ ਜਾਣਕਾਰੀ ਮੁਤਾਬਕ ਨਜ਼ਰਬੰਦੀ ਦੇ ਸੱਤ ਹਫ਼ਤਿਆਂ ਦੇ ਅੰਦਰ ਐਡਵਾਈਜ਼ਰੀ ਬੋਰਡ ਨੂੰ ਰਿਪੋਰਟ ਦੇਣੀ ਪੈਂਦੀ ਹੈ। ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਤੇ ਜ਼ਿਲ੍ਹਾ ਦਿਹਾਤੀ ਪੁਲਿਸ ਨੇ ਇਸ ਮਾਮਲੇ ਵਿੱਚ ਐਡਵਾਈਜ਼ਰੀ ਬੋਰਡ ਨੂੰ ਐਨਐਸਏ ਲਾਉਣ ਦੇ ਕਾਰਨ ਦੱਸੇ ਹਨ। ਇਸ ਮਗਰੋਂ ਹੁਣ ਐਡਵਾਈਜ਼ਰੀ ਬੋਰਡ ਆਪਣੀ ਰਿਪੋਰਟ ਦੇਵੇਗਾ।

Related posts

ਅੰਮ੍ਰਿਤਪਾਲ ਸਿੰਘ ਨੇ ਪੁਲਿਸ ਛਾਪੇਮਾਰੀ ਨੂੰ ਦੱਸਿਆ ਝੂਠ, ਕਿਹਾ- ਦਬਾਅ ਬਣਾਉਣ ਲਈ ਕੀਤੀ ਗਈ FIR

On Punjab

‘ਐਮਰਜੈਂਸੀ’ ਵਿਰੁੱਧ ਵਿਰੋਧ ਪ੍ਰਦਰਸ਼ਨ’ ਫਿਲਮ ‘ਐਮਰਜੈਂਸੀ’ ਦੇ ਪ੍ਰਦਰਸ਼ਨ ’ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਐੱਸਜੀਪੀਸੀ ਵੱਲੋਂ ਮੁਜ਼ਾਹਰੇ

On Punjab

ਹੁਣ ਹਵਾਈ ਸਫ਼ਰ ਦੌਰਾਨ ਲਿਜਾਇਆ ਜਾ ਸਕੇਗਾ ਲਾਇਸੈਂਸੀ ਹੱਥਿਆਰ !

On Punjab