PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਵਿਆਹ ਤੋਂ ਇਨਕਾਰ ਕਰਨ ’ਤੇ ਪ੍ਰੇਮਿਕਾ ਨੂੰ ਗੋਲੀ ਮਾਰੀ

ਨੋਇਡਾ- ਇੱਕ 25 ਸਾਲਾ ਲੜਕੀ ਨੂੰ ਕਥਿਤ ਤੌਰ ’ਤੇ ਉਸ ਦੇ ਪ੍ਰੇਮੀ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਪੁਲੀਸ ਨੂੰ ਸ਼ੱਕ ਹੈ ਕਿ ਉਸ ਨੇ ਵਿਆਹ ਕਰਨ ਤੋਂ ਇਨਕਾਰ ਕਰਨ ’ਤੇ ਉਸ ਨੂੰ ਮਾਰ ਦਿੱਤਾ। ਪੁਲੀਸ ਨੇ ਦੱਸਿਆ ਕਿ ਦੋਸ਼ੀ ਫ਼ਰਾਰ ਹੈ ਅਤੇ ਉਸ ਨੂੰ ਫੜਨ ਲਈ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਆਫ਼ ਪੁਲੀਸ (ਸੈਂਟਰਲ ਨੋਇਡਾ) ਸ਼ਕਤੀ ਮੋਹਨ ਅਵਸਥੀ ਨੇ ਦੱਸਿਆ ਕਿ ਪੁਲੀਸ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਸ਼ਾਮ ਨੂੰ ਫੇਜ਼ 2 ਖੇਤਰ ਵਿੱਚ ਵਾਪਰੀ ਜਦੋਂ 26 ਸਾਲਾ ਕ੍ਰਿਸ਼ਨ ਨੇ ਇੱਥੇ ਆਪਣੀ ਪ੍ਰੇਮਿਕਾ ਸੋਨੂੰ (25) ਦੇ ਪੇਇੰਗ ਗੈਸਟ (PG) ਅਕੋਮੋਡੇਸ਼ਨ ਵਿੱਚ ਉਸ ‘ਤੇ ਗੋਲੀ ਚਲਾ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਪੁਲੀਸ ਟੀਮ ਮੌਕੇ ’ਤੇ ਪਹੁੰਚੀ ਅਤੇ ਔਰਤ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਇੱਕ ਫੋਰੈਂਸਿਕ ਟੀਮ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਲਾਸ਼ ਨੂੰ ਪੋਸਟ-ਮਾਰਟਮ ਲਈ ਭੇਜ ਦਿੱਤਾ ਗਿਆ। ਡੀਸੀਪੀ ਨੇ ਅੱਗੇ ਕਿਹਾ, “ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵਾਂ ਵਿਚਾਲੇ ਝਗੜੇ ਕਾਰਨ ਕ੍ਰਿਸ਼ਨ ਔਰਤ ਦੇ ਕਮਰੇ ਵਿੱਚ ਗਿਆ ਅਤੇ ਉਸ ਨੂੰ ਗੋਲੀ ਮਾਰ ਦਿੱਤੀ।” ਉਨ੍ਹਾਂ ਕਿਹਾ ਐੱਫਆਈਆਰ ਦਰਜ ਕਰ ਲਈ ਗਈ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

Related posts

6 ਸਾਲ ਦੇ ਬੱਚੇ ਨੇ 2 ਘੰਟਿਆਂ ‘ਚ ਮਾਰੇ 3 ਹਜ਼ਾਰ ਡੰਡ, ਇਨਾਮ ‘ਚ ਮਿਲੇਗਾ ਘਰ

On Punjab

ਜੰਮੂ ਕਸ਼ਮੀਰ: ਰਾਮਬਨ ਵਿਚ ਹੜ੍ਹ ਦੌਰਾਨ ਸਵੈਸੇਵਕਾਂ ਨੇ ਸੰਭਾਲਿਆ ਮੋਰਚਾ

On Punjab

ਵਾਰ-ਵਾਰ ਸ਼ਰਮਿੰਦਾ ਹੋ ਰਹੀ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਇੰਸ, ਹੁਣ ਕੈਨੇਡਾ ਤੋਂ ਏਅਰ ਹੋਸਟੇਸ ਲਾਪਤਾਇਸਲਾਮਾਬਾਦ: ਪਾਕਿਸਤਾਨ ਇੰਟਰਨੈਸ਼ਨਲ ਏਅਰਲਾਇੰਸ ਦਾ ਦੁਨੀਆ ਭਰ ‘ਚ ਮਜ਼ਾਕ ਉੱਡ ਰਿਹਾ ਹੈ। ਪਾਕਿਸਤਾਨ ਇੰਟਰਨੈਸ਼ਨਲ ਏਅਰਲਾਇੰਸ ਦੀ ਇੱਕ ਏਅਰ ਹੋਸਟੇਸ ਕੈਨੇਡਾ ਦੇ ਟਾਰਾਂਟੋ ਏਅਰਪੋਰਟ ਤੋਂ ਲਾਪਤਾ ਹੋ ਗਈ ਹੈ। ਇਸ ਤੋਂ ਪਹਿਲਾਂ ਪੀਆਈਏ ‘ਚ ਕੰਮ ਕਰਨ ਵਾਲਾ ਇੱਕ ਕਰਮਚਾਰੀ ਵੀ ਇੱਥੋਂ ਲਾਪਤਾ ਹੋ ਗਿਆ ਸੀ। ਪੀਆਈਏ ਦੇ ਬੁਲਾਰੇ ਨੇ ਏਅਰ ਹੋਸਟੇਸ ਦੇ ਲਾਪਤਾ ਹੋਣ ਦੀ ਖ਼ਬਰ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪ੍ਰਬੰਧਕਾਂ ਵੱਲੋਂ ਇਸ ਘਟਨਾ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੀਓ ਨਿਊਜ਼ ਦੀ ਇਕ ਰਿਪੋਰਟ ਦੇ ਅਨੁਸਾਰ ਏਅਰ ਹੋਸਟੇਸ ਟੋਰਾਂਟੋ ਤੋਂ ਫਲਾਈਟ ਨੰਬਰ ਪੀਕੇ -797 ‘ਤੇ ਕਰਾਚੀ ਪਹੁੰਚੀ ਸੀ ਤੇ ਫਿਰ ਵਾਪਸ ਕਰਾਚੀ ਜਾਣ ਵਾਲੀ ਉਡਾਣ ‘ਤੇ ਡਿਊਟੀ ‘ਤੇ ਵਾਪਸ ਨਹੀਂ ਪਰਤੀ। ਬੁਲਾਰੇ ਅਨੁਸਾਰ ਪੀਆਈਏ ਪ੍ਰਬੰਧਨ ਨੇ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ।

On Punjab