PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚ ਝੜਪ; ਗੋਲੀਬਾਰੀ ’ਚ ਇੱਕ ਦੀ ਮੌਤ ਚਾਰ ਜ਼ਖ਼ਮੀ

ਹਰਦਾਨ- ਇੱਥੇ ਹਰਦੋਛੰਨੀ ਰੋਡ ’ਤੇ ਪਿੰਡ ਹਰਦਾਨ ਵਿੱਚ ਅੱਜ ਬਾਅਦ ਦੁਪਹਿਰ ਕਰੀਬ ਚਾਰ ਵਜੇ ਵਿਦਿਆਰਥੀਆਂ ਦੇ ਦੋ ਗੁੱਟਾਂ ਦਰਮਿਆਨ ਝੜਪ ਹੋ ਗਈ। ਇਸ ਦੌਰਾਨ ਦੋਵਾਂ ਧਿਰਾਂ ’ਚ ਗੋਲੀਆਂ ਵੀ ਚੱਲੀਆਂ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਇਹ ਵਿਦਿਆਰਥੀ ਗੁਰਦਾਸਪੁਰ ਦੇ ਨਿੱਜੀ ਕਾਲਜ ਨਾਲ ਸਬੰਧਤ ਹਨ। ਇਨ੍ਹਾਂ ਦੀ ਇੱਕ ਦਿਨ ਪਹਿਲਾਂ ਆਪਸ ਵਿੱਚ ਤਕਰਾਰ ਹੋਈ ਸੀ ਪਰ ਫ਼ਿਲਹਾਲ ਪੁਲੀਸ ਵੱਲੋਂ ਇਸ ਤੱਥ ਦੀ ਪੁਸ਼ਟੀ ਨਹੀਂ ਕੀਤੀ ਗਈ।

ਪਿੰਡ ਵਾਸੀਆਂ ਨੇ ਦੱਸਿਆ ਕਿ ਦੋ ਦਰਜਨ ਦੇ ਕਰੀਬ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਲੜਦੇ ਵੇਖੇ ਗਏ ਅਤੇ ਇਸ ਦੌਰਾਨ ਇੱਕ ਧਿਰ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਜਿਸ ਵਿੱਚ ਗੁਰਜੀਤ ਸਿੰਘ ਨਾਮ ਦੇ ਨੌਜਵਾਨ ਦੀ ਮੌਤ ਹੋ ਗਈ।

ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਖ਼ਮੀ ਨੌਜਵਾਨਾਂ ਦੇ ਮੋਟਰਸਾਈਕਲਾਂ ਵਿੱਚੋਂ ਵੀ ਤੇਜ਼ਧਾਰ ਹਥਿਆਰ ਮਿਲੇ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Related posts

ਆਜ਼ਾਦ ਭਾਰਤ ‘ਚ ਕੀ ਔਰਤ ‘ਆਜ਼ਾਦ’ ਹੈ?

Pritpal Kaur

ਆਸਟਰੇਲੀਆ ‘ਚ ਸਾਇਬਰ ਅਟੈਕ, ਚੀਨ ਵੱਲ ਗਈ ਸ਼ੱਕ ਦੀ ਸੂਈ

On Punjab

JNU ਹਿੰਸਾ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ: CM ਕੈਪਟਨ

On Punjab