PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਵਿਦਿਆਰਥੀ ਹੱਤਿਆ ਕਾਂਡ: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਵਿਦਿਆਰਥੀ ਆਦਿੱਤਿਆ ਠਾਕੁਰ ਕਤਲ ਕਾਂਡ ਵਿੱਚ ਅਥਾਰਿਟੀ ਵੱਲੋਂ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਵਿਦਿਆਰਥੀਆਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਯੂਨੀਵਰਸਿਟੀ ਦਾ ਗੇਟ ਨੰਬਰ 2 ਵੀ ਬੰਦ ਕਰ ਦਿੱਤਾ ਹੈ।

ਸਾਂਝੀ ਵਿਦਿਆਰਥੀ ਸੰਘਰਸ਼ ਕਮੇਟੀ ਦੇ ਬੈਨਰ ਹੇਠ ਇਕੱਠੇ ਹੋਏ ਵਿਦਿਆਰਥੀਆਂ ਨੇ ਸਟੂਡੈਂਟਸ ਸੈਂਟਰ ਵਿੱਚ ਅਥਾਰਿਟੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੀਯੂ ਦੀ ਅਥਾਰਿਟੀ ਇੱਕ ਵਿਦਿਆਰਥੀ ਦੇ ਕਤਲ ਵਾਸਤੇ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਬਣਦੀ ਵਿਭਾਗੀ ਅਤੇ ਪੁਲੀਸ ਕਾਰਵਾਈ ਨਹੀਂ ਕਰਵਾ ਰਹੀ। ਉਨ੍ਹਾਂ ਕਿਹਾ ਕਿ ਅਥਾਰਿਟੀ ਦੇ ਵਿਦਿਆਰਥੀਆਂ ਪ੍ਰਤੀ ਅਜਿਹੇ ਵਤੀਰੇ ਅਤੇ ਘਟੀਆ ਸਕਿਓਰਿਟੀ ਪ੍ਰਬੰਧਾਂ ਕਰਕੇ ਪੰਜਾਬ ਯੂਨੀਵਰਸਿਟੀ ਦਾ ਸਮੁੱਚਾ ਵਿਦਿਆਰਥੀ ਵਰਗ ਪ੍ਰੇਸ਼ਾਨ ਹੈ।

Related posts

ਅਕਾਲੀ ਆਗੂ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ

On Punjab

ਵਿਜੇ ਮਾਲਿਆ ‘ਤੇ ਸੁਣਵਾਈ ਟਲੀ, ਸੁਪਰੀਮ ਕੋਰਟ ਕਰੇਗਾ ਪੈਰਵੀ, ਆਖਰ ਉਸ ਨੂੰ ਦੋਸ਼ੀ ਕਰਾਰ ਦੇਣ ਮਗਰੋਂ ਵੀ ਕਿਉਂ ਟਲਦਾ ਰਿਹਾ ਮਾਮਲਾ

On Punjab

ਚੀਨ ਦਾ ਦਾਅਵਾ, ਬ੍ਰਾਜ਼ੀਲ ਤੋਂ ਮੰਗਵਾਏ ਫਰੋਜ਼ਨ ਚਿਕਨ ‘ਚ ਮਿਲੀਆ ਕੋਰੋਨਾਵਾਇਰਸ

On Punjab