44.02 F
New York, US
April 25, 2024
PreetNama
ਖਾਸ-ਖਬਰਾਂ/Important News

ਵਿਦੇਸ਼ ਮੰਤਰਾਲੇ ਨੇ ਕਿਹਾ- ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦੀ ਫਿਲਹਾਲ ਕੋਈ ਮੁਲਾਕਾਤ ਨਹੀਂ

ਨਵੀਂ ਦਿੱਲੀ: ਪੀਐੱਮ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮਿਲਣ ਸਬੰਧੀ ਚੱਲ ਰਹੀਆਂ ਖ਼ਬਰਾਂ ‘ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਵਿਰਾਮ ਲਗਾ ਦਿੱਤਾ ਹੈ। ਰਵੀਸ਼ ਕੁਮਾਰ ਨੇ ਅੱਜ ਕਿਹਾ ਕਿ ਕੁਝ ਸਮਾਂ ਪਾਕਿਸਤਾਨ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਦੀ ਸੰਭਾਵਨਾ ਨਹੀਂ ਹੈ।

ਦੱਸ ਦੇਈਏ ਕਿ ਪਾਕਿਸਤਾਨ ਦੇ ਵਿਦੇਸ਼ ਸਕੱਤਰ ਬੁੱਧਵਾਰ ਨੂੰ ਅਚਾਨਕ ਭਾਰਤ ਆ ਗਏ ਸਨ। ਇਸ ਤੋਂ ਬਾਅਦ ਭਾਰਤੀ ਅਧਿਕਾਰੀਆਂ ਨਾਲ ਉਨ੍ਹਾਂ ਦੀ ਸੰਭਾਵਿਤ ਬੈਠਕ ਸਬੰਧੀ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਸਨ। ਇਸ ਤੋਂ ਬਾਅਦ ਵਿਦੇਸ਼ ਵਿਭਾਗ ਦਾ ਇਹ ਬਿਆਨ ਆਇਆ ਹੈ।

ਪਾਕਿਸਤਾਨ ਦੇ ਵਿਦੇਸ਼ ਸਕੱਤਰ ਸੋਹੇਲ ਸਹਿਮੂਦ ਦੀ ਭਾਰਤ ਦੀ ਯਾਤਰਾ ‘ਤੇ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਇਹ ਉਨ੍ਹਾਂ ਦਾ ਨਿੱਜੀ ਦੌਰਾ ਸੀ। ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਬੈਠਕ ਤੈਅ ਨਹੀਂ ਸੀ। ਇਸ ਤੋਂ ਇਲਾਵਾ ਰਵੀਸ਼ ਕੁਮਾਰ ਨੇ ਦੱਸਿਆ ਕਿ ਹਾਲੇ ਐੱਸਸੀਏ ਸੰਮੇਲਨ ‘ਚ ਵੀ ਪਾਕਿਸਤਾਨ ਨਾਲ ਮੀਟਿੰਗ ਦੀ ਕੋਈ ਯੋਜਨਾ ਨਹੀਂ ਹੈ।

ਕਰਤਾਰਪੁਰ ਕਾਰੀਡੋਰ ‘ਤੇ ਪਾਕਿਸਤਾਨ ਤੋਂ ਮੰਗਿਆ ਸਪੱਸ਼ਟੀਕਰਨ

ਕਰਤਾਰਪੁਰ ਕਾਰੀਡੋਰ ਸਬੰਧੀ ਵਿਦੇਸ਼ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ, ‘ਅਸੀਂ ਇਸ ਪ੍ਰੋਜੈਕਟ ਨਾਲ ਜੁੜੀ ਇਕ ਕਮੇਟੀ ਤੋਂ ਪਾਕਿਸਤਾਨ ਵੱਲੋਂ ਵਿਵਾਦਤ ਤੱਥਾਂ ਦੇ ਹੱਲ ਲਈ ਸਪੱਸ਼ਟੀਕਰਨ ਮੰਗਿਆ ਹੈ। ਅਸੀਂ ਇਸ ਸਬੰਧੀ ਉਨ੍ਹਾਂ ਦੀ ਪ੍ਰਤੀਕਿਰਿਆ ਦਾ ਇੰਤਜ਼ਾਰ ਕਰ ਰਹੇ ਹਾਂ। ਇਸ ਤੋਂ ਇਲਾਵਾ ਸਾਨੂੰ ਪਾਕਿਸਤਾਨ ਤੋਂ ਪਿਛਲੀ ਬੈਠਕਾਂ ਦੇ ਕੁਝ ਪ੍ਰਮੁੱਖ ਪ੍ਰਸਤਾਵਾਂ ਦਾ ਸਪੱਸ਼ਟੀਕਰਨ ਮੰਗਿਆ ਹੈ।’

Related posts

ਭਾਰਤਵੰਸ਼ੀ ਸ਼ੰਕਰ ਘੋਸ਼ ਅਮਰੀਕਾ ਦੀ ਸਾਇੰਸ ਅਕੈਡਮੀ ਲਈ ਚੁਣੇ ਗਏ

On Punjab

syria helicopter: ਉੱਤਰ ਪੂਰਬੀ ਸੀਰੀਆ ’ਚ ਹੈਲੀਕਾਪਟਰ ਹਾਦਸੇ ’ਚ 22 ਅਮਰੀਕੀ ਫ਼ੌਜੀ ਜ਼ਖ਼ਮੀ

On Punjab

ਅਮਰੀਕਾ ਜਾਣ ਵਾਲਿਆਂ ਲਈ ਖੁਸ਼ਖਬਰੀ! ਜੋ ਬਿਡੇਨ ਦਾ ਵੱਡਾ ਦਾਅਵਾ

On Punjab