54.7 F
New York, US
October 26, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਦੋ ਗ਼ੈਰ-ਕਾਨੂੰਨੀ ਅਸਲਾ ਤਸਕਰੀ ਗਰੋਹ ਦਾ ਪਰਦਾਫਾਸ਼; ਦੋ ਨਾਬਾਲਗਾਂ ਸਮੇਤ 4 ਗ੍ਰਿਫ਼ਤਾਰ

ਅੰਮ੍ਰਿਤਸਰ- ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਦੋ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਨਾਬਾਲਗਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 16 ਆਧੁਨਿਕ ਪਿਸਤੌਲਾਂ ਅਤੇ ਸੱਤ ਜਿੰਦਾ ਕਾਰਤੂਸ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲੀਸ ਅਨੁਸਾਰ ਇਹ ਆਧੁਨਿਕ ਹਥਿਆਰ ਸਰਹੱਦ ਪਾਰ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੇ ਗਏ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਹਥਿਆਰ ਇੱਕ ਸੰਗਠਿਤ ਨੈੱਟਵਰਕ ਰਾਹੀਂ ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਨੂੰ ਵੰਡੇ ਜਾਣੇ ਸਨ।

ਇਸ ਬਰਾਮਦਗੀ ਦੇ ਸਬੰਧ ਵਿੱਚ ਪੁਲੀਸ ਥਾਣਾ ਛਾਉਣੀ (ਕੈਂਟ) ਅਤੇ ਗੇਟ ਹਕੀਮਾਂ ਵਿਖੇ ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੁਲੀਸ ਨੇ ਇਸ ਗ਼ੈਰ-ਕਾਨੂੰਨੀ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਇਸ ਦੇ ਅਗਲੇ-ਪਿਛਲੇ ਸਬੰਧਾਂ (ਲਿੰਕੇਜਿਜ਼) ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਹਥਿਆਰਾਂ ਦੇ ਮੂਲ ਸਰੋਤ ਅਤੇ ਇਨ੍ਹਾਂ ਨੂੰ ਪ੍ਰਾਪਤ ਕਰਨ ਵਾਲੇ ਲੋਕਾਂ ਦੀ ਭਾਲ ਸ਼ਾਮਲ ਹੈ। ਸਰਹੱਦੀ ਸੂਬੇ ਵਿੱਚ ਡਰੋਨਾਂ ਰਾਹੀਂ ਆਧੁਨਿਕ ਹਥਿਆਰਾਂ ਦੀ ਲਗਾਤਾਰ ਆਮਦ ਕਾਰਨ ਪੈਦਾ ਹੋ ਰਹੀ ਕਾਨੂੰਨ-ਵਿਵਸਥਾ ਦੀ ਚੁਣੌਤੀ ਦਰਮਿਆਨ ਇਹ ਗ੍ਰਿਫ਼ਤਾਰੀਆਂ ਕਾਫ਼ੀ ਅਹਿਮ ਮੰਨੀਆਂ ਜਾ ਰਹੀਆਂ ਹਨ।

Related posts

ਮਾਰੂਤੀ ਸੁਜ਼ੂਕੀ ਨੇ ਉਤਪਾਦ ਰੇਂਜ ਦਾ ਵਿਸਤਾਰ ਕੀਤਾ; ਪਹਿਲੇ ਇਲੈਕਟ੍ਰਿਕ ਮਾਡਲ ਈ-ਵਿਟਾਰਾ ਵਿੱਚ ਡਰਾਈਵ

On Punjab

Travel Ban: ਅਮਰੀਕੀਆਂ ਨੂੰ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਤੋਂ ਬਚਾਉਣ ਲਈ ਬਾਇਡਨ ਨੇ ਲਿਆ ਇਹ ਵੱਡਾ ਫ਼ੈਸਲਾ

On Punjab

Punjab Elections 2022 : ਨਹੀਂ ਚੱਲਿਆ ਡੇਰਾ ਫੈਕਟਰ, ਡੇਰਾ ਹਮਾਇਤੀ ਤਕਰੀਬਨ ਸਾਰੇ ਉਮੀਦਵਾਰ ਹਾਰੇ, ਡੇਰਾ ਮੁਖੀ ਦਾ ਕੁੜਮ ਜੱਸੀ ਵੀ ਹਾਰਿਆ

On Punjab