92.95 F
New York, US
August 7, 2026
PreetNama
ਸਮਾਜ/Social

ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਦੀ ਹੋਈ ਮੀਟਿੰਗ

ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਇਆਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਦੀ ਮੀਟਿੰਗ ਸਿੰਘ ਰਿਜ਼ੌਰਟ ਵੇਰੋਨਾ ਵਿਖੇ ਹੋਈ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਇਟਲੀ ਇਕਾਈ ਦੇ ਪ੍ਰਧਾਨ ਸ.ਜਗਵੰਤ ਸਿੰਘ ਲਹਿਰਾ ਅਤੇ ਸਰਪ੍ਰਸਤ ਅਵਤਾਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ। ਜਿਸ ‘ਚ ਵੱਡੀ ਗਿਣਤੀ ‘ਚ ਇਟਲੀ ‘ਚ ਰਹਿ ਰਹੇ ਅਕਾਲੀ ਦਲ ਦੇ ਵਰਕਰਾਂ ਨੇ ਹਿੱਸਾ ਲਿਆ। ਇਸ ਮੀਟਿੰਗ ਨੂੰ ਇਟਲੀ ਇਕਾਈ ਦੇ ਪ੍ਰਧਾਨ ਸ.ਜਗਵੰਤ ਸਿੰਘ ਲਹਿਰਾ, ਸਰਪ੍ਰਸਤ ਅਵਤਾਰ ਸਿੰਘ ਖ਼ਾਲਸਾ, ਇਟਲੀ ਬਸਪਾ ਦੇ ਸੀਨੀਅਰ ਆਗੂ ਕੈਲਾਸ਼ ਬੰਗੜ, ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਭੂੰਗਰਨੀ, ਜਨਰਲ ਸਕੱਤਰ ਹਰਦੀਪ ਸਿੰਘ ਬੌਦਲ,ਕਮਲ ਮੁਲਤਾਨੀ ਅਤੇ ਗੁਰਿੰਦਰ ਸਿੰਘ ਸੋਮਲ ਨੇ ਸੰਬੋਧਨ ਕੀਤਾ,ਆਪਣੇ ਸੰਬੋਧਨ ‘ਚ ਇਹਨਾਂ ਆਗੂਆਂ ਨੇ ਪੰਜਾਬ ‘ਚ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾ ‘ਚ ਪੰਜਾਬ ਦੇ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਇਹਨਾਂ ਆਗੂਆ ਨੇ ਕਿਹਾ ਸ਼੍ਰੋਮਣੀ-ਬਸਪਾ ਦੀਆਂ ਪੰਜਾਬ ਦੀਆਂ ਲੋਕ ਹਿਤੈਸ਼ੀ ਪਾਰਟੀਆਂ ਹਨ ਤੇ ਪੰਜਾਬ ਦੀ ਨੌਜਵਾਨੀ ਤੇ ਕਿਸਾਨੀ ਭਵਿੱਖ ਨੂੰ ਸਿਰਫ ਇਹੀ ਪਾਰਟੀਆਂ ਹੀ ਬਚਾ ਸਕਦੀਆਂ ਹਨ। ਇਨ੍ਹਾਂ ਚੋਣਾਂ ‘ਚ ਪੰਜਾਬ ਦੇ ਵੋਟਰਾਂ ਨੂੰ ਦਿੱਲੀ ਤੋਂ ਫੈਸਲੇ ਲੈਣ ਵਾਲੀਆਂ ਪਾਰਟੀਆਂ ਨੂੰ ਸਬਕ ਸਿਖਾਉਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਤੋਂ ਇਲਾਵਾ ਕੁਝ ਵੀ ਨਹੀਂ ਕੀਤਾ ਅਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ਤੇ ਵੀ ਇਹ ਪਾਰਟੀਆਂ ਹਮੇਸ਼ਾਂ ਚੁੱਪ ਹੀ ਰਹੀਆਂ। ਇਹਨਾਂ ਆਗੂਆਂ ਨੇ ਅੱਗੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੇ ਚੋਣ ਮੈਨੀਫੈਸਟੋ ਵਿੱਚ ਲੋਕ ਭਲਾਈ ਦੀਆਂ ਸਕੀਮਾਂ ਹਨ ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਆਏ ਤੇ ਇਹ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਇਹਨਾਂ ਆਗੂਆਂ ਨੇ ਕਿਹਾ ਕਿ ਐਨ ਆਰ ਆਈ ਭਰਾਵਾਂ ਨੂੰ ਪੰਜਾਬ ਵਿੱਚ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਵਚਨਵੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਇਟਲੀ ਦੇ ਸਕੱਤਰ ਜਨਰਲ ਲਖਵਿੰਦਰ ਸਿੰਘ ਡੋਗਰਾਂਵਾਲ, ਜਨਰਲ ਸਕੱਤਰ ਜਗਜੀਤ ਸਿੰਘ, ਬਲਵੀਰ ਸਿੰਘ ਮਹਿਦੀ ਪੁਰੀਆ, ਗੁਰਮੁਖ ਸਿੰਘ, ਹਰਜਿੰਦਰ ਸਿੰਘ ਲਿੱਟ, ਬਲਰਾਜ ਸਿੰਘ ਗਿੱਲ, ਰਣਜੀਤ ਸਿੰਘ ਭੁਮੱਦੀ ਜਸਪ੍ਰੀਤ ਸਿੰਘ ਰਟੌਲ, ਗੁਰਮਨਜੋਤ ਸਿੰਘ ਲਿੱਟ, ਹਰਪ੍ਰੀਤ ਸਿੰਘ ਖਿਆਲਾ ਬੁਲੰਦਾ ਤੇ ਬਸਪਾ ਆਗੂਆਂ ਚ ਸਰਬਜੀਤ ਵਿਰਕ, ਗਿਆਨ ਚੰਦ ਸੂਦ,ਅਜੀਤ ਰਾਮ,ਅਜਮੇਰ ਕਲੇਰ, ਦੇਸ ਰਾਜ ਆਦਿ ਮੌਜੂਦ ਸਨ।

Related posts

ਭਾਰਤ ਦੀ ਚੇਤਾਵਨੀ ਮਗਰੋਂ ਪਾਕਿਸਤਾਨ ‘ਚ ਹੱਲਚਲ , ਇਮਰਾਨ ਨੇ ਦੁਨੀਆ ਤੋਂ ਮੰਗੀ ਮਦਦ

On Punjab

ਪੱਛਮੀ ਬੰਗਾਲ ਵਿਧਾਨ ਸਭਾ ਵੱਲੋਂ ਜਬਰ ਜਨਾਹ-ਵਿਰੋਧੀ ਬਿਲ ਸਰਬ ਸੰਮਤੀ ਨਾਲ ਪਾਸ ਬਿਲ ਵਿਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਸਜ਼ਾ-ਏ-ਮੌਤ ਜਾਂ ਬਿਨਾਂ ਪੈਰੋਲ ਉਮਰ ਕੈਦ ਦਿੱਤੇ ਜਾਣ ਦੀ ਤਜਵੀਜ਼

On Punjab

ਅਮਰੀਕਾ ਦੇ ਦੇਸ਼ ਨਿਕਾਲੇ ਨੇ ਚਕਨਾਚੂਰ ਕੀਤੇ ਚੰਗੇ ਭਵਿੱਖ ਦੇ ਸੁਪਨੇ

On Punjab