PreetNama
ਖਾਸ-ਖਬਰਾਂ/Important News

ਵਿਧਾਨ ਸਭਾ ਹਲਕਾ ਮਜੀਠਾ ਤੋਂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗੁਨੀਵ ਕੌਰ ਨੇ ਭਰੇ ਨਾਮਜ਼ਦਗੀ ਪੱਤਰ

ਵਿਧਾਨ ਸਭਾ ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਵੱਲੋਂ ਸ਼੍ਰੀਮਤੀ ਗੁਨੀਵ ਕੌਰ ਪਤਨੀ ਸਾਬਕਾ ਮੰਤਰੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੇ ਨਾਂਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕਮ ਐੱਸਡੀਐੱਮ ਮਜੀਠਾ ਅਮਨਦੀਪ ਕੌਰ ਘੁੰਮਣ ਕੋਲ ਦਾਖਲ ਕਰਾਏ।

ਸ਼੍ਰੀ ਮਤੀ ਗਨੀਕ ਕੌਰ ਵੱਲੋਂ ਨਾਂਮਜ਼ਦਗੀ ਪੱਤਰ ਦਾਖਲ ਕਰਾਉਣ ਉਪਰੰਤ ਚੱਲ ਰਹੀਆਂ ਚਰਚਾਵਾਂ ਤੇ ਵਿਰਾਮ ਲੱਗ ਗਿਆ ਹੈ ਕਿ ਕਿਉਂਕਿ ਚਰਚਾ ਸੀ ਕਿ ਬਿਕਰਮ ਸਿੰਘ ਮਜੀਠੀਆ ਮਜੀਠਾ ਜਾਂ ਅੰਮ੍ਰਿਤਸਰ ਪੂਰਬੀ ਦੋਹਾਂ ਵਿੱਚੋਂ ਇੱਕ ਸੀਟ ਛੱਡ ਸਕਦੇ ਹਨ। ਹੁਣ ਉਨ੍ਹਾਂ ਦੀ ਧਰਮ ਪਤਨੀ ਵੱਲੋਂ ਪੇਪਰ ਦਾਖਲ ਕਰਵਾ ਦਿੱਤੇ ਗਏ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸ਼੍ਰੀ ਮਤੀ ਗੁਨੀਵ ਕੌਰ ਨੇ ਮੁੱਖ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਾਏ ਹਨ।

ਜਿਸ ਤੋਂ ਇੱਕ ਗੱਲ ਸਪਸ਼ਟ ਹੋ ਗਈ ਹੈ ਕਿ ਹੁਣ ਬਿਕਰਮ ਸਿੰਘ ਮਜੀਠੀਆ ਵਿਧਾਨ ਸਭਾ ਹਲਕਾ ਮਜੀਠਾ ਦੀ ਸੀਟ ਛੱਡ ਕੇ ਸਿਰਫ ਅੰਮ੍ਰਿਤਸਰ ਪੂਰਬੀ ਇੱਕ ਹੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ ਅਤੇ ਨਵਜੋਤ ਸਿੱਧੂ ਨੂੰ ਸਿਧੀ ਟੱਕਰ ਦੇਣਗੇ ਅਤੇ ਉਨ੍ਹਾਂ ਦੀ ਧਰਮ ਪਤਨੀ ਮਜੀਠਾ ਤੋਂ ਆਪਣੇ ਵਿਰੋਧੀਆਂ ਨੂੰ ਟੱਕਰ ਦੇਣਗੇ।

Related posts

ਪੁਲੀਸ ਵੱਲੋਂ ਫਿਰੌਤੀ ਰੈਕਟ ਦਾ ਪਰਦਾਫਾਸ਼, ਗੈਂਗਸਟਰ ਗੋਲਡੀ ਬਰਾੜ ਦਾ ‘ਭਰਾ’ ਗ੍ਰਿਫ਼ਤਾਰ

On Punjab

Maharashtra Elections: …ਤੇ ਉਪ ਮੁੱਖ ਮੰਤਰੀ ਦੀ ਪਤਨੀ insta ’ਤੇ ਰੀਲਾਂ ਬਣਾਉਂਦੀ ਰਹੇ: ਕਨ੍ਹੱਈਆ ਨੇ ਕੀਤੀ ਵਿਵਾਦਿਤ ਟਿੱਪਣੀ

On Punjab

ਅਮਰੀਕਾ :ਵਾਈਟ ਹਾਊਸ ਦੇ ਬਾਹਰ ਇੱਕ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ , ਹਾਲਤ ਗੰਭੀਰ

On Punjab