PreetNama
ਖੇਡ-ਜਗਤ/Sports News

ਵਿਰਾਟ ਕੋਹਲੀ ਦੀ ਕਪਤਾਨੀ ‘ਚ ਵਰਲਡ ਕੱਪ ‘ਚ ਪਾਕਿਸਤਾਨ ਦੇ ਹੱਥੋਂ ਪਹਿਲੀ ਵਾਰ ਹਾਰਿਆ ਭਾਰਤ, ਗੌਰਵਮਈ ਇਤਿਹਾਸ ‘ਚ ਲੱਗਿਆ ਦਾਗ਼

ਪਾਕਿਸਤਾਨ ਨੇ ਟੀ -20 ‘ਚ ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ। ਟੀ -20 ਵਿਸ਼ਵ ਕੱਪ 2021 ‘ਚ ਭਾਰਤ ਖਿਲਾਫ ਮੈਚ ਤੋਂ ਪਹਿਲਾਂ ਪਾਕਿਸਤਾਨ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ ਨੇ ਕਿਹਾ ਸੀ ਕਿ ਇਸ ਵਾਰ ਅਸੀਂ ਇਤਿਹਾਸ ਬਦਲ ਦੇਵਾਂਗੇ ਤੇ ਇਹੀ ਹੀ ਹੋਇਆ। ਆਈਸੀਸੀ ਵਿਸ਼ਵ ਕੱਪ ‘ਚ ਭਾਰਤ ਤੇ ਪਾਕਿਸਤਾਨ ਪਹਿਲਾਂ 12 ਵਾਰ ਆਹਮੋ -ਸਾਹਮਣੇ ਹੋਏ, ਜਿਸ ਵਿਚ ਟੀਮ ਇੰਡੀਆ ਨੇ ਹਰ ਵਾਰ ਜਿੱਤ ਹਾਸਲ ਕੀਤੀ ਪਰ ਵਿਰਾਟ ਕੋਹਲੀ 13ਵੇਂ ਮੈਚ ‘ਚ ਭਾਰਤੀ ਇਤਿਹਾਸ ਨੂੰ ਬਚਾਉਣ ‘ਚ ਅਸਫਲ ਰਹੇ। ਟੀਮ ਇੰਡੀਆ ਨੂੰ ਵਿਰਾਟ ਕੋਹਲੀ ਦੀ ਕਪਤਾਨੀ ‘ਚ ਵਿਸ਼ਵ ਕੱਪ ਦੇ ਮੈਚ ਵਿਚ ਪਹਿਲੀ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਹਾਰ ਦੇ ਨਾਲ ਪਾਕਿਸਤਾਨ ਖਿਲਾਫ ਵਿਸ਼ਵ ਕੱਪ ਦੇ ਗੌਰਵਮਈ ਇਤਿਹਾਸ ਨੂੰ ਦਾਗ਼ ਲੱਗ ਗਿਆ।

ਭਾਰਤ ਨੂੰ ਟੀ-20 ਦੇ ਇਤਿਹਾਸ ‘ਚ ਪਹਿਲੀ ਵਾਰ 10 ਵਿਕਟਾਂ ਨਾਲ ਹਾਰ ਮਿਲੀ

ਟੀ -20 ਕੌਮਾਂਤਰੀ ਕ੍ਰਿਕਟ ਦੇ ਇਤਿਹਾਸ ਵਿਚ ਪਹਿਲੀ ਵਾਰ ਇਕ ਟੀਮ ਭਾਰਤ ਨੂੰ 10 ਵਿਕਟਾਂ ਨਾਲ ਹਰਾਉਣ ਵਿਚ ਕਾਮਯਾਬ ਰਹੀ। ਪਾਕਿਸਤਾਨ ਨੇ ਇਸ ਮੈਚ ‘ਚ ਭਾਰਤ ਨੂੰ 10 ਵਿਕਟਾਂ ਨਾਲ ਹਰਾ ਕੇ ਇਹ ਅਦਭੁਤ ਰਿਕਾਰਡ ਆਪਣੇ ਨਾਮ ਕੀਤਾ।

ਵਿਰਾਟ ਕੋਹਲੀ ਦੀ ਕਪਤਾਨੀ ‘ਚ ਪਹਿਲੀ ਹਾਰ

ਇਸ ਮੈਚ ਤੋਂ ਪਹਿਲਾਂ ਭਾਰਤ ਨੇ ਵਿਸ਼ਵ ਕੱਪ ‘ਚ ਪਾਕਿਸਤਾਨ ਖਿਲਾਫ 12 ਮੈਚ ਜਿੱਤੇ ਸਨ ਜਿਸ ‘ਚ 7 ਵਨਡੇ ਵਿਸ਼ਵ ਕੱਪ ਤੇ 5 ਟੀ-20 ਵਿਸ਼ਵ ਕੱਪ ਮੈਚ ਸ਼ਾਮਲ ਸਨ। ਇਸ ਦੇ ਨਾਲ ਹੀ 13ਵੇਂ ਮੈਚ ‘ਚ ਭਾਰਤ ਨੂੰ ਕੋਹਲੀ ਦੀ ਕਪਤਾਨੀ’ ਚ ਪਹਿਲੀ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ।

Related posts

ਦੂਜੇ ਵਨ ਡੇਅ ਤੋਂ ਪਹਿਲਾ ਇੰਗਲੈਂਡ ਨੂੰ ਲੱਗਾ ਝਟਕਾ, ਕਪਤਾਨ ਮੋਰਗਨ ਤੇ ਇਸ ਬੱਲੇਬਾਜ਼ ਦਾ ਖੇਡਣਾ ਮੁਸ਼ਕਿਲ

On Punjab

ਭਾਰਤੀ ਮਹਿਲਾ ਹਾਕੀ ਟੀਮ ਨੇ ਕੋਰੀਆ ਨੂੰ 2–1 ਨਾਲ ਹਰਾਇਆ

On Punjab

ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਦੀ ਹੈਟਿ੍ਕ ਤੇ ਮਨਪ੍ਰੀਤ ਸਿੰਘ ਦੇ ਇਕ ਗੋਲ ਦੀ ਮਦਦ ਨਾਲ ਭਾਰਤੀ ਮਰਦ ਹਾਕੀ ਟੀਮ ਨੇ ਐਤਵਾਰ ਨੂੰ ਇੱਥੇ ਐੱਫਆਈਐੱਚ ਪ੍ਰੋ ਲੀਗ ਦੇ ਦੂਜੇ ਮੈਚ ਵਿਚ ਇੰਗਲੈਂਡ ‘ਤੇ 4-3 ਨਾਲ ਜਿੱਤ ਦਰਜ ਕੀਤੀ। ਹਰਮਨਪ੍ਰੀਤ ਨੇ (26ਵੇਂ, 26ਵੇਂ ਤੇ 43ਵੇਂ ਮਿੰਟ) ਤੇ ਮਨਪ੍ਰੀਤ ਨੇ 15ਵੇਂ ਮਿੰਟ ਵਿਚ ਗੋਲ ਕਰ ਕੇ ਭਾਰਤ ਨੂੰ ਸੂਚੀ ਵਿਚ ਸਿਖਰ ‘ਤੇ ਆਪਣੀ ਬੜ੍ਹਤ ਮਜ਼ਬੂਤ ਕਰਨ ਵਿਚ ਮਦਦ ਕੀਤੀ। ਇੰਗਲੈਂਡ ਲਈ ਲਿਆਮ ਸੈਨਫੋਰਡ (ਸੱਤਵੇਂ), ਡੇਵਿਡ ਕੋਂਡਨ (39ਵੇਂ) ਤੇ ਸੈਮ ਵਾਰਡ (44ਵੇਂ ਮਿੰਟ) ਨੇ ਗੋਲ ਕੀਤੇ। ਭਾਰਤ ਨੇ ਮੈਚ ਵਿਚ ਅੱਠ ਪੈਨਲਟੀ ਕਾਰਨਰਾਂ ਵਿਚੋਂ ਚਾਰ ਨੂੰ ਗੋਲ ਵਿਚ ਬਦਲਿਆ ਜਦਕਿ ਇੰਗਲੈਂਡ ਨੇ ਛੇ ਸ਼ਾਰਟ ਕਾਰਨਰਾਂ ਵਿਚੋਂ ਤਿੰਨ ‘ਤੇ ਗੋਲ ਕੀਤੇ। ਇਸ ਜਿੱਤ ਨਾਲ ਭਾਰਤ 10 ਮੈਚਾਂ ਵਿਚ 21 ਅੰਕ ਲੈ ਕੇ ਸਿਖਰ ‘ਤੇ ਕਾਬਜ ਹੈ ਜਦਕਿ ਇੰਗਲੈਂਡ ਛੇ ਮੈਚਾਂ ਵਿਚ ਸੱਤ ਅੰਕਾਂ ਨਾਲ ਸੱਤਵੇਂ ਸਥਾਨ ‘ਤੇ ਹੈ।

On Punjab