43.2 F
New York, US
March 12, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਵਿਸਾਵਦਰ ਸੀਟ ਤੋਂ ‘ਆਪ’ ਉਮੀਦਵਾਰ ਇਤਾਲੀਆ ਗੋਪਾਲ ਜੇਤੂ

ਅਹਿਮਦਾਬਾਦ: ‘ਆਪ’ ਉਮੀਦਵਾਰ ਇਤਾਲੀਆ ਗੋਪਾਲ ਨੇ ਗੁਜਰਾਤ ਦੇ ਵਿਸਾਵਦਰ ਅਸੈਂਬਲੀ ਹਲਕੇ ਦੀ ਜ਼ਿਮਨੀ ਚੋਣ ਜਿੱਤ ਲਈ ਹੈ। ਗੋਪਾਲ ਨੇ ਭਾਜਪਾ ਦੇ ਕਿਰਿਤ ਪਟੇਲ ਨੂੰ 17554 ਵੋਟਾਂ ਨਾਲ ਹਰਾਇਆ। ‘ਆਪ’ ਉਮੀਦਵਾਰ ਇਤਾਲੀ ਗੋਪਾਲ ਨੂੰ ਕੁੱਲ 75942 ਵੋਟਾਂ ਪਈਆਂ। ਪਟੇਲ 58388 ਵੋਟਾਂ ਨਾਲ ਦੂਜੇ ਜਦੋਂਕਿ ਕਾਂਗਰਸੀ ਉਮੀਦਵਾਰ ਨਿਤਿਨ ਰਣਪਾਰੀਆ 5501 ਵੋਟਾਂ ਨਾਲ ਤੀਜੇ ਸਥਾਨ ’ਤੇ ਰਹੇ। ਵਿਸਾਵਦਰ ਸੀਟ ਦਸੰਬਰ 2023 ਵਿੱਚ ਤਤਕਾਲੀ ‘ਆਪ’ ਵਿਧਾਇਕ ਭੂਪੇਂਦਰ ਭਯਾਨੀ ਦੇ ਅਸਤੀਫ਼ਾ ਦੇਣ ਅਤੇ ਸੱਤਾਧਾਰੀ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਖਾਲੀ ਹੋ ਗਈ ਸੀ।

ਉਧਰ Kadi ਸੀਟ ਤੋਂ ਭਾਜਪਾ ਉਮੀਦਵਾਰ ਰਾਜੇਂਦਰ ਚਾਵੜਾ 39,452 ਵੋਟਾਂ ਦੇ ਵੱਡੇ ਫ਼ਰਕ ਨਾਲ ਜੇਤੂ ਰਹੇ। ਰਾਜੇਂਦਰ ਚਾਵੜਾ ਨੂੰ 99742 ਵੋਟਾਂ ਪਈਆਂ ਜਦੋਂਕਿ ਦੂਜੇ ਨੰਬਰ ’ਤੇ ਰਹੇ ਕਾਂਗਰਸ ਦੇ ਰਮੇਸ਼ਭਾਈ ਚਾਵੜਾ ਨੂੰ 60290 ਵੋਟਾਂ ਮਿਲੀਆਂ। ਅਨੁਸੂਚਿਤ ਜਾਤੀ (ਐਸਸੀ) ਉਮੀਦਵਾਰ ਲਈ ਰਾਖਵਾਂ ਕਾਡੀ ਹਲਕਾ ਫਰਵਰੀ ਵਿੱਚ ਭਾਜਪਾ ਵਿਧਾਇਕ ਕਰਸਨ ਸੋਲੰਕੀ ਦੀ ਮੌਤ ਤੋਂ ਬਾਅਦ ਖਾਲੀ ਹੋ ਗਿਆ ਸੀ।

ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਨੇ ਦੋਵਾਂ ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਵਿਸਾਵਦਰ ਸੀਟ ਦਸੰਬਰ 2023 ਵਿੱਚ ਤਤਕਾਲੀ ‘ਆਪ’ ਵਿਧਾਇਕ ਭੂਪੇਂਦਰ ਭਯਾਨੀ ਦੇ ਅਸਤੀਫ਼ਾ ਦੇਣ ਅਤੇ ਸੱਤਾਧਾਰੀ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਖਾਲੀ ਹੋ ਗਈ ਸੀ। ਵਿਸਾਵਦਰ ਜ਼ਿਮਨੀ ਚੋਣ ਲਈ ਭਾਜਪਾ ਨੇ ਕਿਰਿਤਪਟੇਲ ਨੂੰ ਮੈਦਾਨ ਵਿੱਚ ਉਤਾਰਿਆ ਸੀ, ਜਦੋਂ ਕਿ ਕਾਂਗਰਸ ਨੇ ਨਿਤਿਨ ਰਣਪਾਰੀਆ ਨੂੰ ਅਤੇ ਆਮ ਆਦਮੀ ਪਾਰਟੀ ਨੇ ਗੋਪਾਲ ਇਟਾਲੀਆ ਨੂੰ ਮੈਦਾਨ ਵਿੱਚ ਉਤਾਰਿਆ ਸੀ।

ਅਨੁਸੂਚਿਤ ਜਾਤੀ (ਐੱਸਸੀ) ਉਮੀਦਵਾਰਾਂ ਲਈ ਰਾਖਵਾਂ ਕਾਡੀ ਹਲਕਾ ਫਰਵਰੀ ਵਿੱਚ ਭਾਜਪਾ ਵਿਧਾਇਕ ਕਰਸਨ ਸੋਲੰਕੀ ਦੀ ਮੌਤ ਤੋਂ ਬਾਅਦ ਖਾਲੀ ਹੋ ਗਿਆ ਸੀ। ਭਾਜਪਾ ਨੇ ਕਾਡੀ ਤੋਂ ਰਾਜੇਂਦਰ ਚਾਵੜਾ ਨੂੰ ਮੈਦਾਨ ਵਿੱਚ ਉਤਾਰਿਆ ਸੀ, ਜਦੋਂ ਕਿ ਕਾਂਗਰਸ ਨੇ ਸਾਬਕਾ ਵਿਧਾਇਕ ਰਮੇਸ਼ ਚਾਵੜਾ ਨੂੰ ਟਿਕਟ ਦਿੱਤੀ ਸੀ। ਰਮੇਸ਼ ਚਾਵੜਾ ਨੇ 2012 ਵਿੱਚ ਸੀਟ ਜਿੱਤੀ ਸੀ ਪਰ 2017 ਵਿੱਚ ਭਾਜਪਾ ਦੇ ਕਰਸਨਭਾਈ ਸੋਲੰਕੀ ਤੋਂ ਹਾਰ ਗਏ ਸਨ। 182 ਮੈਂਬਰੀ ਗੁਜਰਾਤ ਵਿਧਾਨ ਸਭਾ ਵਿੱਚ, ਭਾਜਪਾ ਕੋਲ 161 ਵਿਧਾਇਕ ਹਨ, ਜਦੋਂ ਕਿ ਕਾਂਗਰਸ ਕੋਲ 12 ਅਤੇ ‘ਆਪ’ ਕੋਲ ਚਾਰ ਹਨ। ਸਮਾਜਵਾਦੀ ਪਾਰਟੀ ਕੋਲ ਇੱਕ ਸੀਟ ਹੈ ਅਤੇ ਦੋ ਸੀਟਾਂ ’ਤੇ ਆਜ਼ਾਦ ਵਿਧਾਇਕ ਹਨ।

Related posts

ਪੁਲੀਸ ਮੁਲਾਜ਼ਮਾਂ ਉਪਰ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਕਾਬੂ

On Punjab

ਹੋਟਲ ‘ਚ ਸਰੀਰਕ ਸਬੰਧ ਦੌਰਾਨ ਪ੍ਰੇਮਿਕਾ ਦੀ ਮੌਤ, ਪੁਲਿਸ ਨੇ ਪ੍ਰੇਮੀ ਨੂੰ ਕੀਤਾ ਕਾਬੂ; ਗੂਗਲ ਹਿਸਟਰੀ ਤੋਂ ਖੁੱਲ੍ਹਿਆ ਵੱਡਾ ਰਾਜ਼ ਗੁਜਰਾਤ ‘ਚ ਸਰੀਰਕ ਸਬੰਧ ਬਣਾਉਣ ਦੌਰਾਨ ਲੜਕੀ ਦੀ ਮੌਤ ਨੇ ਹੜਕੰਪ ਮਚਾ ਦਿੱਤਾ ਹੈ। ਪੁਲਿਸ ਨੇ ਦੋਸ਼ੀ 26 ਸਾਲਾ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲਾ ਗੁਜਰਾਤ ਦੇ ਨਵਸਾਰੀ ਜ਼ਿਲ੍ਹੇ ਦਾ ਹੈ। ਇੱਥੇ 23 ਸਤੰਬਰ ਨੂੰ ਪ੍ਰੇਮੀ ਆਪਣੀ ਪ੍ਰੇਮਿਕਾ ਨੂੰ ਆਪਣੇ ਨਾਲ ਹੋਟਲ ਲੈ ਗਿਆ, ਜਿੱਥੇ ਜਿਨਸੀ ਸਬੰਧਾਂ ਦੌਰਾਨ ਲੜਕੀ ਦੀ ਜਾਨ ਚਲੀ ਗਈ। ਡਾਕਟਰਾਂ ਦੇ ਬੋਰਡ ਨੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਹੈ, ਜਿਸ ਦੀ ਰਿਪੋਰਟ ਆ ਗਈ ਹੈ।

On Punjab

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।

On Punjab