75.56 F
New York, US
August 1, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਲਈ ਵਾਰ-ਵਾਰ ਨਿਰਦੇਸ਼ ਦੇਣਾ ਕਮਿਸ਼ਨ ਦੇ ਅਧਿਕਾਰ ਖੇਤਰ ’ਚ ਹੋਵੇਗੀ ਦਖਲਅੰਦਾਜ਼ੀ: ਚੋਣ ਕਮਿਸ਼ਨ

ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਅੱਜ ਦੱਸਿਆ ਹੈ ਕਿ ਦੇਸ਼ ਭਰ ਵਿੱਚ ਸਮੇਂ ਸਮੇਂ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (SIR) ਕਰਵਾਉਣ ਦਾ ਕੋਈ ਵੀ ਨਿਰਦੇਸ਼ ਚੋਣ ਕਮਿਸ਼ਨ ਦੇ ਵਿਸ਼ੇਸ਼ ਅਧਿਕਾਰ ਖੇਤਰ ਵਿਚ ਦਖਲਅੰਦਾਜ਼ੀ ਹੋਵੇਗਾ। ਇਸ ਸਬੰਧੀ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਇਰ ਕੀਤਾ ਜਿਸ ਵਿਚ ਕਿਹਾ ਗਿਆ ਕਿ ਉਸ ਦਾ ਇਸ ਵਿਚ ਸੋਧ ਕਰਨ ਦਾ ਪੂਰਾ ਅਧਿਕਾਰ ਹੈ। ਇਸ ਸਬੰਧੀ ਵਕੀਲ ਅਸ਼ਵਿਨੀ ਕੁਮਾਰ ਉਪਾਧਿਆਏ ਨੇ ਇੱਕ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿੱਚ ਉਸ ਨੇ ਅਦਾਲਤ ਤੋਂ ਚੋਣ ਕਮਿਸ਼ਨ ਨੂੰ ਪੂਰੇ ਭਾਰਤ ਵਿੱਚ ਖਾਸ ਤੌਰ ’ਤੇ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਕਰਵਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਉਸ ਨੇ ਕਿਹਾ ਸੀ ਕਿ ਇਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਿਰਫ਼ ਭਾਰਤੀ ਨਾਗਰਿਕ ਹੀ ਦੇਸ਼ ਦੀ ਰਾਜਨੀਤੀ ਅਤੇ ਨੀਤੀ ਬਾਰੇ ਫੈਸਲਾ ਕਰਨ।

ਚੋਣ ਕਮਿਸ਼ਨ ਨੇ ਕਿਹਾ ਕਿ ਉਹ ਵੋਟਰ ਸੂਚੀਆਂ ਵਿਚ ਪਾਰਦਰਸ਼ਤਾ, ਪਵਿੱਤਰਤਾ ਤੇ ਅਖੰਡਤਾ ਬਾਰੇ ਪੂਰੀ ਤਰ੍ਹਾਂ ਸੁਚੇਤ ਹੈ। ਇਸ ਕਰ ਕੇ ਕਮਿਸ਼ਨ ਨੇ ਇਸ ਸਾਲ 24 ਜੂਨ ਨੂੰ ਕਈ ਸੂਬਿਆਂ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਕਰਨ ਦਾ ਫੈਸਲਾ ਲਿਆ ਸੀ। ਇਸੀ ਤਹਿਤ ਚੋਣ ਕਮਿਸ਼ਨ ਨੇ 5 ਜੁਲਾਈ, 2025 ਨੂੰ ਬਿਹਾਰ ਨੂੰ ਛੱਡ ਕੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਲਈ ਗਤੀਵਿਧੀਆਂ ਸ਼ੁਰੂ ਕਰਨ ਲਈ ਕਿਹਾ ਸੀ।

ਚੋਣ ਕਮਿਸ਼ਨ ਦੇ ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ ਕੋਲ ਵੋਟਰ ਸੂਚੀਆਂ ਦੀ ਤਿਆਰੀ ਅਤੇ ਸੁਧਾਈ ਦੀ ਨਿਗਰਾਨੀ ਕਰਨ ਲਈ ਸੰਵਿਧਾਨਕ ਅਤੇ ਕਾਨੂੰਨੀ ਸ਼ਕਤੀਆਂ ਹਨ। ਦੇਸ਼ ਭਰ ਵਿੱਚ ਨਿਯਮਤ ਵਕਫੇ ’ਤੇ ਵਿਸ਼ੇਸ਼ ਮੁੜ ਸੁਧਾਈ ਕਰਵਾਉਣ ਦਾ ਕੋਈ ਵੀ ਨਿਰਦੇਸ਼ ਉਨ੍ਹਾਂ ਦੇ ਵਿਸ਼ੇਸ਼ ਅਧਿਕਾਰ ਖੇਤਰ ਵਿਚ ਦਖਲਅੰਦਾਜ਼ੀ ਹੋਵੇਗੀ।

ਸੁਪਰੀਮ ਕੋਰਟ ਨੇ 8 ਸਤੰਬਰ ਨੂੰ ਨਿਰਦੇਸ਼ ਦਿੱਤਾ ਸੀ ਕਿ ਬਿਹਾਰ ਵਿੱਚ ਵੋਟਰ ਸੂਚੀਆਂ ਦੇ SIR ਵਿੱਚ ਵੋਟਰਾਂ ਦੇ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਨੂੰ ਲਾਜ਼ਮੀ ਤੌਰ ’ਤੇ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਅਦਾਲਤ ਨੇ ਚੋਣ ਕਮਿਸ਼ਨ ਨੂੰ 9 ਸਤੰਬਰ ਤੱਕ ਇਸ ਨਿਰਦੇਸ਼ ਨੂੰ ਲਾਗੂ ਕਰਨ ਲਈ ਕਿਹਾ ਸੀ। ਚੋਣ ਕਮਿਸ਼ਨ ਦੇ 24 ਜੂਨ ਦੇ ਨੋਟੀਫਿਕੇਸ਼ਨ ਅਨੁਸਾਰ ਬਿਹਾਰ ਵਿੱਚ ਅੰਤਿਮ ਵੋਟਰ ਸੂਚੀ 30 ਸਤੰਬਰ ਨੂੰ ਪ੍ਰਕਾਸ਼ਿਤ ਕੀਤੀ ਜਾਣੀ ਹੈ। ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਨਾਲ ਬਿਹਾਰ ਵਿੱਚ ਰਜਿਸਟਰਡ ਵੋਟਰਾਂ ਦੀ ਕੁੱਲ ਗਿਣਤੀ 7.9 ਕਰੋੜ ਤੋਂ ਘੱਟ ਕੇ 7.24 ਕਰੋੜ ਹੋ ਗਈ ਹੈ।

Related posts

Congress New President: ਮਲਿਕਾਰਜੁਨ ਖੜਗੇ ਨੇ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਿਆ, ਖੁਦ ਨੂੰ ਕਿਹਾ ‘ਮਜ਼ਦੂਰ ਦਾ ਪੁੱਤਰ’

On Punjab

ਨਿਊਜ਼ੀਲੈਂਡ ‘ਚ ਨੌਜਵਾਨ ਉਮਰ ਭਰ ਨਹੀਂ ਖਰੀਦ ਸਕਣਗੇ ਸਿਗਰਟ, ਸਰਕਾਰ ਲਗਾਏਗੀ ਪਾਬੰਦੀਨਿਊਜ਼ੀਲੈਂਡ ਨੇ ਦੇਸ਼ ਦੇ ਭਵਿੱਖ ਨੂੰ ਸਿਗਰਟਨੋਸ਼ੀ ਦੀ ਲਤ ਤੋਂ ਬਚਾਉਣ ਲਈ ਇੱਕ ਅਨੋਖੀ ਯੋਜਨਾ ਤਿਆਰ ਕੀਤੀ ਹੈ। ਸਰਕਾਰ 14 ਸਾਲ ਜਾਂ ਇਸ ਤੋਂ ਘੱਟ ਉਮਰ ਦੇ ਨੌਜਵਾਨਾਂ ਦੁਆਰਾ ਸਿਗਰਟ ਖਰੀਦਣ ‘ਤੇ ਉਮਰ ਭਰ ਪਾਬੰਦੀ ਲਗਾਉਣ ਲਈ ਕਾਨੂੰਨ ਲਿਆਉਣ ਜਾ ਰਹੀ ਹੈ। ਇਹ ਕਾਨੂੰਨ ਅਗਲੇ ਸਾਲ ਤੱਕ ਲਾਗੂ ਹੋ ਸਕਦਾ ਹੈ। ਕਾਨੂੰਨ ਤਹਿਤ ਸਿਗਰਟ ਖਰੀਦਣ ਦੀ ਘੱਟੋ-ਘੱਟ ਉਮਰ ਵੀ ਸਾਲ ਦਰ ਸਾਲ ਵਧਦੀ ਰਹੇਗੀ। ਜਾਣੋ ਕੀ ਹੋਵੇਗਾ, ਕਾਨੂੰਨ ਲਾਗੂ ਹੋਣ ਤੋਂ ਬਾਅਦ ਸਰਕਾਰ ਦਾ ਤਰਕ ਹੈ ਕਿ ਕਾਨੂੰਨ ਦੇ ਲਾਗੂ ਹੋਣ ਦੇ 65 ਸਾਲ ਬਾਅਦ ਦੁਕਾਨਦਾਰ 80 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹੀ ਸਿਗਰਟ ਵੇਚ ਸਕਣਗੇ। ਸਰਕਾਰ ਨੇ 2025 ਤੱਕ ਦੇਸ਼ ਵਿੱਚ ਸਿਗਰਟਨੋਸ਼ੀ ਕਰਨ ਵਾਲਿਆਂ ਦੀ ਗਿਣਤੀ ਨੂੰ ਪੰਜ ਫੀਸਦੀ ਤੱਕ ਘਟਾਉਣ ਦਾ ਵੀ ਟੀਚਾ ਰੱਖਿਆ ਹੈ। ਸਰਕਾਰ ਨੇ ਕਿਹਾ ਕਿ ਸਿਗਰਟਨੋਸ਼ੀ ਨੂੰ ਘਟਾਉਣ ਦੇ ਹੋਰ ਯਤਨਾਂ ਵਿੱਚ ਬਹੁਤ ਸਮਾਂ ਲੱਗ ਰਿਹਾ ਹੈ। ਸਰਕਾਰ ਦਾ ਟੀਚਾ ਹੈ ਕਿ ਵੇਚੇ ਜਾਣ ਵਾਲੇ ਸਾਰੇ ਉਤਪਾਦਾਂ ਅਤੇ ਤੰਬਾਕੂ ਵਿੱਚ ਨਿਕੋਟੀਨ ਦੇ ਪੱਧਰ ਨੂੰ ਘਟਾਉਣਾ। ਦੇਸ਼ ਵਿੱਚ ਹਰ ਸਾਲ ਪੰਜ ਹਜ਼ਾਰ ਲੋਕ ਸਿਗਰਟਨੋਸ਼ੀ ਕਾਰਨ ਮਰਦੇ ਹਨ।

On Punjab

Travel Ban: ਅਮਰੀਕੀਆਂ ਨੂੰ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਤੋਂ ਬਚਾਉਣ ਲਈ ਬਾਇਡਨ ਨੇ ਲਿਆ ਇਹ ਵੱਡਾ ਫ਼ੈਸਲਾ

On Punjab