PreetNama
ਰਾਜਨੀਤੀ/Politics

ਸ਼ਹੀਦ ਭਗਤ ਸਿੰਘ ਤੇ ਰਾਜਗੁਰੂ ਤੋਂ ਵੱਖ ਕੀਤਾ ਸੁਖਦੇਵ ਦਾ ਨਾਂ, ਹੁਣ ਛਿੜਿਆ ਵਿਵਾਦ

ਮਹਾਰਾਸ਼ਟਰ ਵਿੱਚ 8ਵੀਂ ਜਮਾਤ ਨੂੰ ਪੜ੍ਹਾਈ ਜਾ ਰਹੀ ਇਤਿਹਾਸ ਦੀ ਕਿਤਾਬ ਬਾਰੇ ਨਵਾਂ ਵਿਵਾਦ ਛਿੜ ਗਿਆ ਹੈ। ਦਰਅਸਲ ਇਸ ਕਿਤਾਬ ਵਿੱਚ ਲਿਖਿਆ ਹੈ ਕਿ 1931 ਵਿੱਚ ਸ਼ਹੀਦ ਭਗਤ ਸਿੰਘ ਤੇ ਰਾਜਗੁਰੂ ਨਾਲ ਕੁਰਬਾਨ ਹੁਸੈਨ ਨੂੰ ਫਾਂਸੀ ਦਿੱਤੀ ਗਈ ਸੀ।

ਸੱਚਾਈ ਤੋਂ ਸਾਰੇ ਵਾਕਫ਼ ਹਨ ਕਿ ਇਨ੍ਹਾਂ ਦੋਵਾਂ ਸ਼ਹੀਦਾਂ ਦੇ ਨਾਲ ਸੁਖਦੇਵ ਨੂੰ ਸ਼ਹੀਦ ਕੀਤਾ ਗਿਆ ਸੀ। ਸ਼ਹੀਦ ਸੁਖਦੇਵ ਦੀ ਥਾਂ ਕਿਸੇ ਕੁਰਬਾਨ ਹੁਸੈਨ ਦਾ ਨਾਂ ਸ਼ਾਮਲ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਸ਼ਹੀਦ ਸੁਖਦੇਵ ਦੇ ਦੋਹਤੇ ਨੇ ਇਤਰਾਜ਼ ਜ਼ਾਹਰ ਕੀਤਾ ਹੈ।

ਸ਼ਹੀਦ ਸੁਖਦੇਵ ਦੇ ਦੋਹਤੇ ਵਿਸ਼ਾਲ ਨੇ ਕਿਹਾ ਕਿ ਸਾਡੇ ਸ਼ਹੀਦਾਂ ਕਰਕੇ ਹੀ ਅੱਜ ਅਸੀਂ ਆਜ਼ਾਦ ਹਿੰਦੁਸਤਾਨ ਵਿੱਚ ਸਾਹ ਲੈਣ ਦੇ ਕਾਬਲ ਹੋ ਸਕੇ ਹਾਂ ਪਰ ਸਰਕਾਰਾਂ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਅਣਗੌਲਿਆ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਕਿਤਾਬ ਵਿੱਚ ਮਹਾਰਾਸ਼ਟਰ ਦੀ ਸਰਕਾਰ ਨੇ ਸ਼ਹੀਦ ਸੁਖਦੇਵ ਦਾ ਨਾਂ ਹੀ ਸ਼ਾਮਲ ਨਹੀਂ ਕੀਤਾ। ਇਹ ਕਿਤਾਬ ਦਾ ਵਰਕਾ ਲਗਾਤਾਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵਿਸ਼ਾਲ ਨੇ ਇਸ ਦੀ ਸਖਤ ਸ਼ਬਦਾਂ ‘ਚ ਨਿੰਦਾਂ ਕਰਦਿਆਂ ਇਸ ਨੂੰ ਤੁਰੰਤ ਬਦਲਣ ਲਈ ਕਿਹਾ ਹੈ।

Related posts

ਮਜੀਠੀਆ ਕੇਸ: ਗੁੰਮ ਰਿਕਾਰਡ ਸਬੰਧੀ ਮਜੀਠੀਆ ਤੋਂ ਢਾਈ ਘੰਟੇ ਤੱਕ ਪੁਛਗਿੱਛ

On Punjab

ਗ਼ੈਰ-ਜਮਹੂਰੀ ਢੰਗ ਨਾਲ ਚੱਲ ਰਹੀ ਹੈ ਲੋਕ ਸਭਾ: ਰਾਹੁਲ

On Punjab

LIVE Kisan Tractor Rally: ਦਿੱਲੀ ਬਾਰਡਰ ‘ਤੇ ਕਿਸਾਨਾਂ ਦਾ ਟਰੈਕਟਰ ਮਾਰਚ,ਕੇਂਦਰ ਨਾਲ ਕੱਲ੍ਹ ਹੋਵੇਗੀ ਮੁੜ ਗੱਲਬਾਤ

On Punjab