54.03 F
New York, US
May 4, 2026
PreetNama
ਰਾਜਨੀਤੀ/Politics

ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ‘ਤੇ ਹੁਣ ਹਰ ਕੋਈ ਦੇਖ ਸਕੇਗਾ ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪੋਰਟ

ਅੰਮ੍ਰਿਤਸਰ: ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਤੋਂ ਹੁਣ ਹਰ ਕੋਈ ਵੇਖ ਸਕੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪਰੋਟ ਜਨਤਕ ਕਰ ਦਿੱਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਜਾਂਚ ਰਿਪੋਰਟ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਗਏ ਜਾਂਚ ਕਮਿਸ਼ਨ ਦੀ ਇਹ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ’ਤੇ ਹਰ ਇਕ ਵਿਅਕਤੀ ਲਈ ਉਪਲੱਬਧ ਹੋਵੇਗੀ। ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਜਿਨ੍ਹਾਂ ਮੁਲਾਜ਼ਮਾਂ ਨੂੰ ਦੋਸ਼ੀ ਪਾਇਆ ਗਿਆ ਸੀ, ਉਨ੍ਹਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਜਾਂਚ ਰਿਪੋਰਟ ਦਾ ਸੰਖੇਪ ਵੇਰਵਾ ਪਹਿਲਾਂ ਹੀ ਜਨਤਕ ਕੀਤਾ ਜਾ ਚੁੱਕਾ ਹੈ ਅਤੇ ਹੁਣ ਸਮੁੱਚੀ ਜਾਂਚ ਰਿਪੋਰਟ ਵੀ ਵੈੱਬਸਾਈਟ ’ਤੇ ਪਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਵਿਸਥਾਰਤ ਜਾਂਚ ਰਿਪੋਰਟ ਕਰੀਬ ਇਕ ਹਜ਼ਾਰ ਪੰਨਿਆਂ ਦੀ ਹੈ, ਜਿਸ ਨੂੰ ਸਕੈਨ ਕਰਕੇ ਵੈੱਬਸਾਈਟ ’ਤੇ ਪਾਇਆ ਜਾਵੇਗਾ। ਇਹ ਰਿਪਰੋਟ ਭਲਕ ਤੱਕ ਸੰਗਤਾਂ ਲਈ ਉਪਲੱਬਧ ਹੋ ਜਾਵੇਗੀ। ਭਾਈ ਲੌਂਗੋਵਾਲ ਅਨੁਸਾਰ ਰਿਪੋਰਟ ਦੇ ਪਹਿਲੇ ਭਾਗ ‘ਚ ਲਗਭਗ 680 ਪੰਨਿਆਂ ਤੱਕ ਵੱਖ-ਵੱਖ ਲੋਕਾਂ ਦੇ ਬਿਆਨ ਅਤੇ ਹੋਰ ਦਸਤਾਵੇਜ਼ ਹਨ, ਜਦਕਿ ਅੰਤਲੇ ਭਾਗ ‘ਚ ਜਾਂਚ ਕਮਿਸ਼ਨ ਵੱਲੋਂ ਰਿਪੋਰਟ ਦਿੱਤੀ ਗਈ ਹੈ।

Related posts

PM ਮੋਦੀ ਨੂੰ ‘ਚੋਰਾਂ ਦਾ ਸਰਦਾਰ’ ਕਹਿਣ ‘ਤੇ ਰਾਹੁਲ ਗਾਂਧੀ ਖ਼ਿਲਾਫ਼ ਸਖ਼ਤ ਕਾਰਵਾਈ

On Punjab

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੋਲੀ – ਭਾਰਤ ਨੇ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਦ੍ਰਿੜਤਾ ਦੇ ਨਾਲ ਕੀਤਾ ਕਾਰਜ

On Punjab

Big News : ਮੋਹਾਲੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤਕ ਨਿਆਂਇਕ ਹਿਰਾਸਤ ‘ਚ ਭੇਜਿਆ, ਸੁਣਵਾਈ ਕੱਲ੍ਹ

On Punjab