PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਸਟੈਚੂ ਆਫ ਯੂਨਿਟੀ ’ਤੇ ਤਰੇੜਾਂ ਆਉਣ ਦੀ ਅਫਵਾਹ ਫੈਲਾਉਣ ਵਾਲੇ ਖ਼ਿਲਾਫ਼ ਕੇਸ

ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਕ ਵਿਅਕਤੀ ਨੇ ਪੋਸਟ ਪਾ ਕੇ ਦਾਅਵਾ ਕੀਤਾ ਸੀ ਕਿ ਗੁਜਰਾਤ ਵਿਚ ਸਟੈਚੂ ਆਫ ਯੂਨਿਟੀ ’ਤੇ ਤਰੇੜਾਂ ਆ ਗਈਆਂ ਹਨ ਤੇ ਇਹ ਕਿਸੇ ਵੇਲੇ ਵੀ ਡਿੱਗ ਸਕਦੀ ਹੈ। ਪੁਲੀਸ ਨੇ ਜਾਂਚ ਤੋਂ ਬਾਅਦ ਮਾਮਲੇ ਨੂੰ ਝੂਠਾ ਪਾਇਆ ਤੇ ਅਫਵਾਹ ਫੈਲਾਉਣ ਵਾਲੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੱਸਣਾ ਬਣਦਾ ਹੈ ਕਿ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਵਜੋਂ ਉਨ੍ਹਾਂ ਦੀ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿਚ 182 ਮੀਟਰ ਉੱਚੀ ਮੂਰਤੀ ਬਣਾਈ ਗਈ ਹੈ ਜੋ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।

ਇਸ ਮੂਰਤੀ ਦੇ ਡਿੱਗਣ ਬਾਰੇ ਪੋਸਟ ਇਸ ਵੇਲੇ ਉਪਲਬਧ ਨਹੀਂ ਹੈ ਕਿਉਂਕਿ ਐਕਸ ਦੇ ਯੂਜ਼ਰ ਨੇ ਇਸ ਨੂੰ ਡਿਲੀਟ ਕਰ ਦਿੱਤਾ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਆਮ ਲੋਕਾਂ ਵਿੱਚ ਡਰ ਪੈਦਾ ਕਰਨ ਲਈ ਝੂਠੀ ਜਾਣਕਾਰੀ ਤੇ ਅਫਵਾਹ ਫੈਲਾਉਣ ਵਾਲੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Related posts

ਚੋਣਾਂ ਤੋਂ ਪਹਿਲਾਂ ਪ੍ਰਦਰਸ਼ਨ ਕਿਉਂ ਕਰ ਰਹੇ ਕਿਸਾਨ, 17ਵੀਂ ਲੋਕ ਸਭਾ ਦਾ ਸੈਸ਼ਨ ਹੋ ਗਿਆ ਖ਼ਤਮ ਤਾਂ ਕਿਵੇਂ ਲਾਗੂ ਹੋਵੇਗਾ ਕਾਨੂੰਨ

On Punjab

ਕਰਨਲ ਬਾਠ ਮਾਮਲਾ: ਪੁਲੀਸ ਅਧਿਕਾਰੀਆਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਦੀ ਸਿਫਾਰਸ਼

On Punjab

ਵਿਦਿਆਰਥੀ ਵਲੋਂ ਸੋਸ਼ਲ ਮੀਡੀਆ ‘ਤੇ ਸੈਲਫੀ ਪਾਉਣ ਤੋਂ ਪ੍ਰੇਸ਼ਾਨ ਵਿਦਿਆਰਥਣ ਨੇ ਲਾਈ ਖੁਦ ਨੂੰ ਅੱਗ

On Punjab