PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸਤਿਕਾਰ ਸੋਧ ਐਕਟ: ਅਕਾਲ ਤਖ਼ਤ ਦੀ ਕਮੇਟੀ ਦੇ ਗ਼ੈਰ-ਹਾਜ਼ਰ ਰਹਿਣ ਕਾਰਨ ਮੁੜ ਟਲੀ ਮੀਟਿੰਗ; 27 ਨਵੰਬਰ ਦੀ ਤਰੀਕ ਮੁਕੱਰਰ

ਅੰਮ੍ਰਿਤਸਰ- ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਵਿੱਚ ਇਤਰਾਜ਼ਯੋਗ ਮੱਦਾਂ ਨੂੰ ਹਟਾਉਣ ਵਾਸਤੇ ਸਰਕਾਰ ਅਤੇ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਮਾਹਰਾਂ ਦੀ ਕਮੇਟੀ ਦੀ ਸਾਂਝੀ ਮੀਟਿੰਗ ਅੱਜ ਵੀ ਸਫਲ ਨਹੀਂ ਹੋਈ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਮਾਹਰਾਂ ਦੀ ਕਮੇਟੀ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਈ। ਜਿਸ ਕਾਰਨ ਸਰਕਾਰ ਵੱਲੋਂ ਬਣਾਈ ਗਈ ਮਾਹਰ ਕਮੇਟੀ ਨੇ ਇਸ ਸਬੰਧੀ ਮੁੜ ਸਾਂਝੀ ਮੀਟਿੰਗ ਲਈ 27 ਨਵੰਬਰ ਦੀ ਤਰੀਕ ਨਿਰਧਾਰਤ ਕੀਤੀ ਹੈ।

ਇਸ ਸਬੰਧ ਵਿੱਚ ਅੰਮ੍ਰਿਤਸਰ ਵਿਖੇ ਰੱਖੀ ਗਈ ਮੀਟਿੰਗ ਵਿੱਚ ਸਰਕਾਰ ਵੱਲੋਂ ਬਣਾਈ ਗਈ ਮਾਹਰਾਂ ਦੀ ਕਮੇਟੀ ਵਿੱਚ ਸ਼ਾਮਲ ਬਾਬਾ ਸੇਵਾ ਸਿੰਘ ਰਾਮਪੁਰ ਵਾਲਿਆਂ ਵੱਲੋਂ ਉਨ੍ਹਾਂ ਦੇ ਨੁਮਾਇੰਦੇ ਭੁਪਿੰਦਰ ਸਿੰਘ, ਦਮਦਮੀ ਟਕਸਾਲ ਵੱਲੋਂ ਸਾਹਿਬ ਸਿੰਘ, ਐਡਵੋਕੇਟ ਜਨਰਲ ਵੱਲੋਂ ਪ੍ਰੀਤ ਇੰਦਰਪਾਲ ਸਿੰਘ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਨੋਡਲ ਅਧਿਕਾਰੀ ਤੇ ਹੋਰ ਹਾਜ਼ਰ ਸਨ। ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਪੁਲੀਸ ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਦਮਦਮੀ ਟਕਸਾਲ ਦੇ ਮੁਖੀ ਨੇ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਇਸ ਸਾਂਝੀ ਮੀਟਿੰਗ ਵਿੱਚ ਅੱਜ ਮੁੜ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਮਾਹਰ ਕਮੇਟੀ ਦੇ ਮੈਂਬਰ ਸ਼ਾਮਲ ਨਹੀਂ ਹੋਏ ਹਨ। ਇਸੇ ਲਈ ਹੁਣ ਮੁੜ 27 ਨਵੰਬਰ ਨੂੰ ਸਾਂਝੀ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਨੇ ਅਕਾਲ ਤਖ਼ਤ ਵੱਲੋਂ ਬਣਾਈ ਗਈ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਂਝੀ ਮੀਟਿੰਗ ਵਿੱਚ ਸ਼ਾਮਲ ਹੋਣ ਤਾਂ ਜੋ ਸਰਕਾਰ ਵੱਲੋਂ ਬਣਾਏ ਗਏ ਬੇਅਦਬੀ ਸੋਧ ਐਕਟ ਮਾਮਲੇ ਸਬੰਧੀ ਜੋ ਇਤਰਾਜ਼ ਹਨ, ਉਨ੍ਹਾਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਉਹ ਲਾਏ ਗਏ ਇਤਰਾਜ਼ਾਂ ਦੇ ਮਾਮਲੇ ਵਿੱਚ ਪਹਿਲਾਂ ਆਪਣੇ ਪੱਧਰ ’ਤੇ ਵਿਚਾਰ ਕਰ ਚੁੱਕੇ ਹਨ। ਹੁਣ ਇਸ ਮਾਮਲੇ ਵਿੱਚ ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ ਦੇ ਮੈਂਬਰਾਂ ਨਾਲ ਵਿਚਾਰ ਕਰਨਾ ਚਾਹੁੰਦੇ ਹਨ ਤਾਂ ਜੋ ਹੋਰ ਵੀ ਕੋਈ ਇਤਰਾਜ਼ ਹਨ ਤਾਂ ਉਨ੍ਹਾਂ ’ਤੇ ਵਿਚਾਰ ਕੀਤੀ ਜਾ ਸਕੇ। ਉਨ੍ਹਾਂ ਆਖਿਆ ਕਿ ਉਹ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਇਸ ਮਾਮਲੇ ਨੂੰ ਹੱਲ ਕਰਨਾ ਚਾਹੁੰਦੇ ਹਨ ਅਤੇ ਇਸ ਲਈ ਅਕਾਲ ਤਖ਼ਤ ਵੱਲੋਂ ਬਣਾਈ ਗਈ ਕਮੇਟੀ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਜੇਕਰ ਅਕਾਲ ਤਖ਼ਤ ਦੀ ਕਮੇਟੀ ਕਿਸੇ ਹੋਰ ਜਗ੍ਹਾ ’ਤੇ ਮੀਟਿੰਗ ਕਰਨਾ ਚਾਹੁੰਦੀ ਹੈ ਤਾਂ ਉਹ ਉੱਥੇ ਵੀ ਜਾਣ ਨੂੰ ਤਿਆਰ ਹਨ।

ਸਾਂਝੀ ਮੀਟਿੰਗ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਵੱਲੋਂ ਰੱਖੀ ਗਈ ਸ਼ਰਤ ਕਿ ਇਸ ਕਾਨੂੰਨ ’ਤੇ ਰੋਕ ਲਾਈ ਜਾਵੇ ਅਤੇ ਇਸ ਮਾਮਲੇ ਵਿੱਚ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਜਾਵੇ, ਬਾਰੇ ਉਨ੍ਹਾਂ ਕਿਹਾ ਕਿ ਲਾਗੂ ਕਾਨੂੰਨ ’ਤੇ ਰੋਕ ਲਾਉਣ ਦਾ ਕਮੇਟੀ ਕੋਲ ਕੋਈ ਵੀ ਅਧਿਕਾਰ ਨਹੀਂ ਹੈ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਜੁਲਾਈ ਮਹੀਨੇ ਵਿੱਚ ਕਮੇਟੀ ਬਣਾਉਣ ਸਮੇਂ ਅਜਿਹੀ ਕੋਈ ਵੀ ਸ਼ਰਤ ਨਹੀਂ ਰੱਖੀ ਗਈ ਸੀ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਦੀ ਮਾਹਰ ਕਮੇਟੀ ਵੱਲੋਂ ਸਰਕਾਰ ਦੀ ਬਣਾਈ ਕਮੇਟੀ ਨੂੰ ਪੱਤਰ ਭੇਜ ਕੇ ਸਾਂਝੀ ਮੀਟਿੰਗ ਤੋਂ ਪਹਿਲਾਂ ਮੰਗੀ ਗਈ ਜਾਣਕਾਰੀ ਦੇਣ ਦੀ ਅਪੀਲ ਕੀਤੀ ਸੀ। ਸ੍ਰੀ ਅਕਾਲ ਤਖ਼ਤ ਵੱਲੋਂ ਇਸ ਮਾਮਲੇ ਵਿੱਚ ਸਰਕਾਰ ਨੂੰ ਤਿੰਨ-ਚਾਰ ਵਾਰ ਪੱਤਰ ਭੇਜ ਕੇ ਜਾਣਕਾਰੀ ਮੰਗੀ ਜਾ ਚੁੱਕੀ ਹੈ।

ਦੱਸਣਯੋਗ ਹੈ ਕਿ ਸਰਕਾਰ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਬੇਅਦਬੀਆਂ ਰੋਕਣ ਸਬੰਧੀ ਕਾਨੂੰਨ ਲਿਆਂਦਾ ਗਿਆ ਸੀ। ਇਹ ਕਾਨੂੰਨ ਪਿਛਲੇ 2008 ਵਾਲੇ ਕਾਨੂੰਨ ਵਿੱਚ ਸੋਧ ਕਰਕੇ ਲਿਆਂਦਾ ਗਿਆ ਸੀ। ਸਰਕਾਰ ਵੱਲੋਂ ਸੋਧੇ ਗਏ ਕਾਨੂੰਨ ’ਤੇ ਸ੍ਰੀ ਅਕਾਲ ਤਖ਼ਤ ਵੱਲੋਂ ਕਈ ਮੱਦਾਂ ’ਤੇ ਸਖ਼ਤ ਇਤਰਾਜ਼ ਕੀਤਾ ਗਿਆ ਸੀ ਅਤੇ ਇਨ੍ਹਾਂ ਮੱਦਾਂ ਨੂੰ ਹਟਾਉਣ ਵਾਸਤੇ ਆਖਿਆ ਗਿਆ ਸੀ। ਇਸ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਇੱਕ ਵਾਰ ਸਾਰੇ ਸਿੱਖ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਸੱਦਿਆ ਗਿਆ ਸੀ ਅਤੇ ਇਤਰਾਜ਼ਾਂ ਬਾਰੇ ਜਾਣੂ ਕਰਵਾਇਆ ਗਿਆ ਸੀ। ਪਰ ਮਾਮਲਾ ਜਿਵੇਂ ਦਾ ਤਿਵੇਂ ਬਣਿਆ ਰਿਹਾ ਅਤੇ ਹੁਣ ਵੀ ਜਿਵੇਂ ਦਾ ਤਿਵੇਂ ਹੀ ਹੈ।

Related posts

ਰੈਸਟੋਰੈਂਟ ‘ਚ ਖਾਣੇ ਦਾ ਆਇਆ 3700 ਰੁਪਏ ਦਾ ਬਿੱਲ, ਮਹਿਲਾ ਵੇਟਰ ਬਣੀ ਅਮੀਰ;ਜਾਣੋ ਕਿਵੇਂ

On Punjab

Jammu Kashmir Chunav Result: ਮਹਿਬੂਬਾ ਦੀ ਧੀ ਇਲਤਿਜਾ ਮੁਫ਼ਤੀ ਨੇ ਕਬੂਲੀ ਹਾਰ? ਸੋਸ਼ਲ ਮੀਡੀਆ ‘ਤੇ ਪਾਈ ਪੋਸਟ Jammu Kashmir Chunav Result: ਬਾਕੀ ਸਿਆਸੀ ਪਾਰਟੀਆਂ ਦਾ ਮਾੜਾ ਹਾਲ ਹੈ।ਪੀਡੀਪੀ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਧੀ ਇਲਿਤਜਾ ਮੁਫ਼ਤੀ ਪਿੱਛੇ ਚੱਲ ਰਹੀ ਹੈ। ਇਲਤਿਜਾ ਨੇ ਸ੍ਰੀਗੁਫਵਾੜਾ-ਬਿਜਬੇਹਾੜਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ।

On Punjab

‘ਆਪ’ ਆਗੂ ਵੱਲੋਂ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ

On Punjab