PreetNama
austrialaautobusinessChandigharEducationOnline DatingPatialareligontradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਗੁਰਦਾਸਪੁਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਅਤੇ ਜੈਨਪੁਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਪਿੰਡ ਜੈਨਪੁਰ ਵਿੱਖੇ ਟੁੱਟੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ ਅਤੇ ਹੜ੍ਹ ਪੀੜਤ ਲੋਕਾਂ ਨਾਲ ਮੁਲਾਕਾਤ ਕੀਤੀ । ਉਨ੍ਹਾਂ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਅਧਿਕਾਰੀਆਂ ਕੋਲੋਂ ਜਾਣਕਾਰੀ ਲਈ। ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਆਫ਼ਤ ਨਾਲ ਨਜਿੱਠਣ ਲਈ ਪੂਰੀ ਤਾਕਤ ਨਾਲ ਕੰਮ ਕਰ ਰਹੀ ਹੈ ਅਤੇ ਅਸੀਂ ਸਾਰੇ ਮਿਲ ਕੇ ਇਸ ਆਫ਼ਤ ਉੱਪਰ ਕਾਬੂ ਪਾ ਲਵਾਂਗੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਪੁਨਰਵਾਸ ਦੇ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ ਤਾਂ ਜੋ ਹੜ੍ਹ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਮੁੜ ਲੀਹ ’ਤੇ ਲਿਆਂਦੀ ਜਾ ਸਕੇ । ਸਰਕਾਰ ਵੱਲੋਂ ਧੁੱਸੀ ਬੰਨ੍ਹ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਹੋਰ ਹੜ੍ਹ ਰੋਕੂ ਪ੍ਰਬੰਧ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਕੀਤੇ ਜਾ ਰਹੇ ਹਨ ਓਥੇ ਖ਼ਾਲਸਾ ਏਡ ਅਤੇ ਅਕਾਲ ਪੁਰਖ ਦੀ ਫ਼ੌਜ ਸਮੇਤ ਕਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੁਰਦਾਸਪੁਰ ਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਸਬੰਧੀ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਾਹਿਬ ਨੂੰ ਹੜ੍ਹਾਂ ਨਾਲ ਜੂਝ ਰਹੇ ਪੰਜਾਬ ਨੂੰ ਜ਼ਰੂਰ ਕੋਈ ਰਾਹਤ ਪੈਕੇਜ ਦੇ ਕੇ ਜਾਣਾ ਚਾਹੀਦਾ ਹੈ । ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ 50,000 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਵੀ ਤੁਰੰਤ ਜਾਰੀ ਕਰਨੀ ਚਾਹੀਦੀ ਹੈ ਤਾਂ ਜੋ ਇਹ ਰਾਸ਼ੀ ਸੂਬੇ ਦੇ ਵਿਕਾਸ ਉੱਪਰ ਖ਼ਰਚ ਕੀਤੀ ਜਾ ਸਕੇ।

Related posts

ਸਾਊਦੀ ਅਰਬ ਦੇ ਪ੍ਰਿੰਸ ਸਲਮਾਨ ‘ਤੇ ਇਲਜ਼ਾਮ, ਸਾਬਕਾ ਖੁਫੀਆ ਅਧਿਕਾਰੀ ਨੂੰ ਮਰਵਾਉਣ ਦਾ ਯਤਨ

On Punjab

ਕੈਨੇਡਾ ਅਗਲੇ ਪ੍ਰਧਾਨਮੰਤਰੀ ਸਾਬਕਾ ਸੈਂਟਰਲ ਬੈਂਕਰ ਮਾਰਕ ਕਾਰਨੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ

On Punjab

ਅੰਮ੍ਰਿਤਪਾਲ ਦੀ ਪਤਨੀ ਬਾਰੇ ਵੱਡਾ ਖੁਲਾਸਾ ! ਬਰਤਾਨੀਆ ’ਚ ਗ੍ਰਿਫ਼ਤਾਰ ਖ਼ਾਲਿਸਤਾਨ ਸਮਰਥਕ ਖੰਡਾ ਨਾਲ ਸਬੰਧ, ਤਫ਼ਤੀਸ਼ ਸ਼ੁਰੂ

On Punjab