58.19 F
New York, US
September 28, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸਰਕਾਰੀ ਸਰਪ੍ਰਸਤੀ ਹੇਠ ਨਸ਼ਿਆਂ ਦਾ ਕਾਰੋਬਾਰ ਵਧਿਆ: ਪਾਠਕ

ਪਾਤੜਾਂ-  ਭਾਜਪਾ ਵੱਲੋਂ ਪੰਜਾਬ ਵਿੱਚ ਦਿਨੋ-ਦਿਨ ਵਧ ਰਹੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਦਿੱਲੀ-ਸੰਗਰੂਰ ਕੌਮੀ ਮਾਰਗ ਰਾਹੀਂ ਸ਼ੁਤਰਾਣਾ ਵਿੱਚ ਪੁੱਜੀ। ਇਸ ਦੌਰਾਨ ਰੈਲੀ ਵਿੱਚ ਸ਼ਾਮਲ ਆਗੂਆਂ ਦਾ ਭਾਜਪਾ ਆਗੂਆਂ ਵੱਲੋਂ ਪਿੰਡ ਗੋਬਿੰਦਪੁਰਾ ਟੌਲ ਪਲਾਜ਼ਾ ’ਤੇ ਸਵਾਗਤ ਕੀਤਾ ਗਿਆ। ਅਨਾਜ ਮੰਡੀ ਸ਼ੁਤਰਾਣਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਿਜੇਸ਼ ਪਾਠਕ, ਭਾਜਪਾ ਦੇ ਕੌਮੀ ਜਨਰਲ ਸਕੱਤਰ ਅਨਿਲ ਸਰੀਨ ਅਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਬਿਰਜੇਸ਼ ਪਾਠਕ ਨੇ ਕਿਹਾ ਕਿ ਅਨਾਜ ਉਤਪਾਦਨ ਸਮੇਤ ਹੋਰ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਰਿਹਾ ਹੈ, ਪਰ ਮੌਜੂਦਾ ਸਮੇਂ ਵਿੱਚ ਇਹ ਹਰ ਪਾਸਿਓਂ ਪੱਛੜ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਦੀ ਸਰਪ੍ਰਸਤੀ ਹੇਠ ਹੀ ਨਸ਼ਿਆਂ ਦਾ ਕਾਰੋਬਾਰ ਦਿਨ-ਦੁਗਣੀ ਰਾਤ-ਚੌਗੁਣੀ ਤਰੱਕੀ ਕਰ ਰਿਹਾ ਹੈ ਅਤੇ ਸੱਤਾਧਿਰ ਨਾਲ ਜੁੜੇ ਲੋਕ ਇਸ ਵਿੱਚ ਸ਼ਾਮਲ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਨੂੰ ਜਲਦੀ ਹੀ ਨਸ਼ਾ ਮੁਕਤ ਬਣਾਇਆ ਜਾਵੇਗਾ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਨੇ ਕਿਹਾ ਕਿ ਨਸ਼ਿਆਂ ਨਾਲ ਰੋਜ਼ਾਨਾ ਹੋ ਰਹੀਆਂ ਮੌਤਾਂ ਕਾਰਨ ਘਰਾਂ ਵਿੱਚ ਸੱਥਰ ਵਿੱਛ ਰਹੇ ਹਨ, ਪਰ ਮੌਜੂਦਾ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਇਸ ਤੋਂ ਬਾਅਦ ਪਾਰਟੀ ਆਗੂਆਂ ਵੱਲੋਂ ਪਾਤੜਾਂ ਦੇ ਪੁਰਾਣੇ ਬੱਸ ਸਟੈਂਡ ਅਤੇ ਪਿੰਡ ਕਕਰਾਲਾ ਭਾਈਕੇ ਵਿੱਚ ਨੁੱਕੜ ਰੈਲੀਆਂ ਕੀਤੀਆਂ ਗਈਆਂ।

Related posts

ਮੁਕਤਸਰ ਦੀ ਘੋੜਾ ਮੰਡੀ ਵਿੱਚ ਪੁੱਜਿਆ 21 ਕਰੋੜੀ ਡੇਵਿਡ

On Punjab

ਹੁੱਣ ਪੈਣ ਗਈਆਂ ਧਮਾਲਾਂ ਅਮਰੀਕਾ ਦੀ ਧਰਤੀ ਤੇ — ਹਰਭਜਨ ਮਾਨ  ਟੀਮ ਸਮੇਤ ਅਮਰੀਕਾ ਆਉਣ ਲਈ ਤਿਆਰ :—— ਆਉ ਜੀ ਜੀ ਆਇਆ ਨੂੰ ।

On Punjab

ਸੁਖਬੀਰ ਬਾਦਲ ਨੇ ਪੰਜਾਬ ਬਚਾਓ ਨਹੀ ਪਰਿਵਾਰ ਬਚਾਓ ਯਾਤਰਾ ਸ਼ੁਰੂ ਕੀਤੀ: ਬੀਬੀ ਪਰਮਜੀਤ ਕੌਰ ਗੁਲਸ਼ਨ

On Punjab