PreetNama
ਰਾਜਨੀਤੀ/Politics

ਸਰਕਾਰ ਨੂੰ ਕਿਸਾਨਾਂ ਨਾਲ ਅੱਜ ਦੀ ਗੱਲਬਾਤ ਤੋਂ ਹੱਲ ਦੀ ਉਮੀਦ, ਅਮਿਤ ਸ਼ਾਹ ਨੂੰ ਮਿਲੇ ਤੋਮਰ ਤੇ ਗੋਇਲ

ਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨੂੰ ਲੈ ਕੇ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਲਈ ਸੋਮਵਾਰ ਦਾ ਦਿਨ ਕਾਫੀ ਅਹਿਮ ਹੈ। ਸਮਝੌਤਾ ਵਾਰਤਾ ਦਾ ਇਹ ਸੱਤਵਾਂ ਦੌਰ ਹੋਵੇਗਾ, ਜਿਸ ਵਿਚ ਦੋਵੇਂ ਧਿਰਾਂ ਸਰਬਸੰਮਤੀ ਨਾਲ ਹੱਲ ਤਕ ਪਹੁੰਚਣ ਦੀ ਕੋਸ਼ਿਸ਼ ਕਰਨਗੀਆਂ। ਕੇਂਦਰੀ ਖੇਤੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਉਮੀਦ ਪ੍ਰਗਟਾਈ ਕਿ ਤਜਵੀਜ਼ਸ਼ੁਦਾ ਗੱਲਬਾਤ ਵਿੱਚੋਂ ਹੱਲ ਨਿਕਲ ਸਕਦਾ ਹੈ ਅਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਖ਼ਤਮ ਹੋ ਸਕਦਾ ਹੈ।

ਉਨ੍ਹਾਂ ਨੇ ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ’ਤੇ ਕਿਸਾਨਾਂ ਨੂੰ ਭੜਕਾਉਣ ਦਾ ਵੀ ਦੋਸ਼ ਲਾਇਆ। ਖੇਤੀ ਮੰਤਰਾਲੇ ਵਿਚ ਛੁੱਟੀ ਦੇ ਬਾਵਜੂਦ ਐਤਵਾਰ ਨੂੰ ਉੱਚ ਪੱਧਰੀ ਮੀਟਿੰਗ ਹੋਈ। ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਰੇਲ ਤੇ ਵਣਜ ਮੰਤਰੀ ਪੀਯੂਸ਼ ਗੋਇਲ ਨੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਘਰ ਚਰਚਾ ਕੀਤੀ। ਦਿਨ ਭਰ ਰੁਕ-ਰੁਕ ਕੇ ਹੋਈ ਬਾਰਿਸ਼ ਦੇ ਕਾਰਨ ਕਿਸਾਨ ਕਿਸਾਨ ਜਥੇਬੰਦੀਆਂ ਵਿਚ ਕੋਈ ਰਸਮੀ ਮੀਟਿੰਗ ਨਹÄ ਹੋ ਸਕੀ। ਸ਼ਨਿਚਰਵਾਰ ਰਾਤ ਤੋਂ ਹੀ ਹੋ ਰਹੀ ਬਾਰਿਸ਼ ਅਤੇ ਕੜਾਕੇ ਦੀ ਠੰਢ ਨੇ ਦਿੱਲੀ ਦੀਆਂ ਹੱਦਾਂ ’ਤੇ ਮੋਰਚਾ ਲਾਈ ਬੈਠੀਆਂ ਕਿਸਾਨ ਜਥੇਬੰਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ।

Related posts

ਪੰਜਾਬ ਦੇ ਸਾਰੇ ਸਕੂਲਾਂ ‘ਚ 26 ਅਗਸਤ ਤਕ ਛੁੱਟੀਆਂ ਦਾ ਐਲਾਨ, ਜਾਣੋ ਵਜ੍ਹਾ

On Punjab

ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਕੈਬਨਿਟ ‘ਚ ਫੈਸਲੇ ‘ਤੇ ਮੋਹਰ

On Punjab

ਸੰਗਰੂਰ ਬਾਜ਼ਾਰ ’ਚ ਦੁਕਾਨਾਂ ਅੱਗੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ

On Punjab