PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

‘ਸਰਕਾਰ ਮੇਰਾ ਐਨਕਾਊਂਟਰ ਕਰਾਉਣਾ ਚਾਹੁੰਦੀ ਹੈ’: ਮਜੀਠੀਆ

ਚੰਡੀਗੜ੍ਹ- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੈੱਡ ਪਲੱਸ ਕੈਟਾਗਰੀ ਸੁਰੱਖਿਆ ਹਟਾਏ ਜਾਣ ਮਗਰੋਂ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਜਿਵੇਂ ਸਿੱਧੂ ਮੂਸੇਵਾਲਾ ਨਾਲ ਹੋਇਆ ਹੈ, ਉਸ ਤਰ੍ਹਾਂ ਸਰਕਾਰ ਉਨ੍ਹਾਂ ਦਾ ਵੀ ਐਨਕਾਊਂਟਰ ਕਰਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਜਨਵਰੀ ਮਹੀਨੇ ਵਿਚ ਪੰਜਾਬ ਪੁਲੀਸ ਮੈਨੂੰ ਖ਼ਤਰਾ ਦੱਸ ਰਹੀ ਹੈ ਅਤੇ ਦੂਜੇ ਪਾਸੇ ਹੁਣ ਸੁਰੱਖਿਆ ਵਾਪਸ ਲੈ ਲਈ ਗਈ ਹੈ।

ਮਜੀਠੀਆ ਨੇ ਕਿਹਾ ਕਿ ਡੀਜੀਪੀ ਗੌਰਵ ਯਾਦਵ ਸੁਰੱਖਿਆ ਵਾਪਸੀ ਬਾਰੇ ਲਿਖ ਕੇ ਦੇਣ ਕਿ ਮਜੀਠੀਆ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਨਹੀਂ। ਉਨ੍ਹਾਂ ਕਿਹਾ ਕਿ ਜੇ ਕੋਈ ਅਣਹੋਣੀ ਵਾਪਰੀ ਤਾਂ ਇਸ ਲਈ ਡੀਜੀਪੀ ਗੌਰਵ ਯਾਦਵ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਣਗੇ। ਇਸ ਦੇ ਨਾਲ ਹੀ ਮਜੀਠੀਆ ਨੇ ਤਾਂ ਅਰਵਿੰਦ ਕੇਜਰੀਵਾਲ ਸਮੇਤ ਹੋਰਨਾਂ ਨੂੰ ਦਿੱਤੀ ਜਾ ਰਹੀ ਸੁਰੱਖਿਆ ਤੇ ਵੀ ਸਵਾਲ ਚੁੱਕੇ।

ਸ਼੍ਰੋਮਣੀ ਅਕਾਲੀ ਦਲ ਮਜੀਠੀਆ ਦੇ ਨਾਲ: ਸੀਨੀਅਰ ਅਕਾਲੀ ਆਗੂ- ਸ਼੍ਰੋਮਣੀ ਅਕਾਲੀ ਦਲ ਸੁਰੱਖਿਆ ਘਟਾਏ ਜਾਣ ਮਗਰੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪਿੱਠ ’ਤੇ ਖੜ੍ਹ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਇੱਥੇ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ ਆਦਿ ਵੀ ਹਾਜ਼ਰ ਸਨ।

ਮੁਲਾਕਾਤ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਕ ਵੱਡੀ ਸਾਜ਼ਸ਼ ਤਹਿਤ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਹਟਾਈ ਗਈ ਹੈ ਜੋ ਕਿ ਘਟੀਆ ਸਿਆਸਤ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਕਾਲੀ ਲੀਡਰਸ਼ਿਪ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਤੇ ਵੀ ਹਮਲਾ ਕਰਾਇਆ ਗਿਆ ਅਤੇ ਮਗਰੋਂ ਹਮਲਾਵਰ ਨੂੰ ਜ਼ਮਾਨਤ ਦਿਵਾਈ ਗਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੂਰੀ ਤਰ੍ਹਾਂ ਮਜੀਠੀਆ ਦੇ ਨਾਲ ਖੜ੍ਹਾ ਹੈ।

Related posts

ਲਾਰੈਂਸ ਬਿਸ਼ਨੋਈ ਗਿਰੋਹ ਦੇ ਮੈਂਬਰ ਸਣੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸ਼ਰਾਬ ਨਾਲ ਭਰੇ ਟਰੱਕ ਨੂੰ ਹਾਈਜੈਕ ਕਰਨ ਦੀ ਸੀ ਯੋਜਨਾ

On Punjab

ਹਾਈ ਕੋਰਟ ਵੱਲੋਂ ਜਸੀਰ ਬਿਲਾਲ ਵਾਨੀ ਦੀ ਵਕੀਲ ਨਾਲ ਮੁਲਾਕਾਤ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ

On Punjab

ਸਰਕਾਰੀ ਨੌਕਰੀ ਦਾ ਝਾਂਸਾ ਦੇ ਔਰਤ ਤੋਂ ਠੱਗੇ 8.5 ਲੱਖ ਰੁਪਏ

On Punjab