PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸਰਕਾਰ ਵੱਲੋਂ ਸਿੱਖ ਮਾਮਲਿਆਂ ’ਚ ਦਖ਼ਲਅੰਦਾਜ਼ੀ ਸਵੀਕਾਰ ਨਹੀਂ

ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਟ ਦੀ ਘੋਸ਼ਣਾ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰਾਂ ਵੱਲੋਂ ਧਰਮ ਅਤੇ ਧਾਰਮਿਕ ਸੰਸਥਾਵਾਂ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਦਖ਼ਲ ਦੇਣਾ ਨਾ ਸਿਰਫ਼ ਗੈਰ-ਜ਼ਰੂਰੀ ਹੈ, ਸਗੋਂ ਸਿੱਖ ਰਵਾਇਤਾਂ ਖ਼ਿਲਾਫ਼ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਸਿੱਧੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ਨੂੰ ਸਿਆਸੀ ਲਾਹੇ ਲਈ ਉਛਾਲਣਾ ਕਿਸੇ ਵੀ ਤਰ੍ਹਾਂ ਕਬੂਲਯੋਗ ਨਹੀਂ।

ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਇਸ ਮਾਮਲੇ ’ਤੇ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਂਚ ਕਮੇਟੀ ਗਠਿਤ ਕੀਤੀ ਗਈ ਸੀ, ਜਿਸ ਨੇ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਪੜਤਾਲ ਕੀਤੀ। ਇਸ ਪੜਤਾਲ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਨਾਲ ਵੀ ਰਿਆਇਤ ਨਹੀਂ ਵਰਤੀ ਗਈ ਅਤੇ ਜਾਂਚ ਦੌਰਾਨ ਉਠਾਏ ਗਏ ਸਾਰੇ ਨੁਕਤਿਆਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਕਾਰਵਾਈ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਵਿੱਚ ਇਹ ਗੱਲ ਸਪੱਸ਼ਟ ਹੋ ਚੁੱਕੀ ਹੈ ਕਿ ਇਹ ਮਾਮਲਾ ਕੁਝ ਕਰਮਚਾਰੀਆਂ ਵੱਲੋਂ ਕੀਤੀ ਗਈ ਪੈਸਿਆਂ ਦੀ ਹੇਰਾਫੇਰੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਨੂੰ ਜਾਣਬੁੱਝ ਕੇ ਸਿਆਸੀ ਰੰਗ ਦੇਣਾ ਸਿੱਖ ਭਾਵਨਾਵਾਂ ਨਾਲ ਖੇਡਣ ਦੇ ਬਰਾਬਰ ਹੈ, ਜੋ ਕਿਸੇ ਵੀ ਤਰ੍ਹਾਂ ਠੀਕ ਨਹੀਂ। ਅਜਿਹਾ ਕਰਕੇ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇ ਰਹੀ ਹੈ।

Related posts

ਹਾਕੀ ਓਲੰਪੀਅਨ ਮਨਦੀਪ ਤੇ ਉਦਿਤਾ ਵਿਆਹ ਬੰਧਨ ’ਚ ਬੱਝੇ

On Punjab

ਵੀਜ਼ੇ ਸਸਪੈਂਡ ਕਰਨ ਮਗਰੋਂ ਅਮਰੀਕਾ ਦੇ ਭਾਰਤ ‘ਤੇ ਵੱਡੇ ਇਲਜ਼ਾਮ! ਸਪੈਸ਼ਲ ਜਹਾਜ਼ ਦੀਆਂ ਉਡਾਣਾਂ ‘ਤੇ ਰੋਕ

On Punjab

ਕੋਰੋਨਾ ‘ਤੇ ਸਿੱਧੂ ਦਾ ਸਵਾਲ, ਭਾਰਤ ਵਿੱਚ ਘੱਟ ਟੈਸਟਿੰਗ ਕਿਉਂ?

On Punjab