PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸਰਬ ਪਾਰਟੀ ਵਫ਼ਦਾਂ ਨੇ ਜਾਪਾਨ ਅਤੇ ਯੂਏਈ ਵਿੱਚ ‘ਅਪਰੇਸ਼ਨ ਸਿੰਧੂਰ’ ਬਾਰੇ ਦਿੱਤੀ ਜਾਣਕਾਰੀ

ਅਬੂ ਧਾਬੀ- ਪਾਕਿਸਤਾਨ ਤੋਂ ਪੈਦਾ ਹੋਏ ਅਤਿਵਾਦ ਵਿਰੁੱਧ ਭਾਰਤ ਨੇ ਵਿਸ਼ਵਵਿਆਪੀ ਪੱਧਰ ’ਤੇ ਪਹੁੰਚ ਕਰਨ ਦੀ ਸ਼ੁਰੂਆਤ ਕੀਤੀ ਹੈ। ਇਸ ਸਬੰਧੀ ਇੱਕ ਸਰਬ ਪਾਰਟੀ ਭਾਰਤੀ ਵਫ਼ਦ ਜਾਪਾਨ ਅਤੇ ਯੂਏਈ ਪਹੁੰਚਿਆ ਤਾਂ ਜੋ ‘ਅਪਰੇਸ਼ਨ ਸਿੰਧੂਰ’ ਤੋਂ ਬਾਅਦ ਸਵੈ-ਰੱਖਿਆ ਦੇ ਅਧਿਕਾਰ ’ਤੇ ਆਪਣਾ ਪੱਖ ਪੇਸ਼ ਕੀਤਾ ਜਾ ਸਕੇ। ਇਸ ਦੌਰਾਨ ਜਪਾਨ ਪੁੱਜਣ ਵਾਲੇ ਵਫ਼ਦ ਦੀ ਅਗਵਾਈ ਜਨਤਾ ਦਲ (ਯੂਨਾਈਟਿਡ) ਦੇ ਸੰਸਦ ਮੈਂਬਰ ਸੰਜੇ ਝਾਅ ਕਰ ਰਹੇ ਹਨ, ਜਦੋਂ ਕਿ ਸ਼ਿਵ ਸੈਨਾ ਦੇ ਸੰਸਦ ਮੈਂਬਰ ਸ਼੍ਰੀਕਾਂਤ ਸ਼ਿੰਦੇ ਸੰਯੁਕਤ ਅਰਬ ਅਮੀਰਾਤ (ਯੂਏਈ) ਪੁੱਜੇ ਵਫ਼ਦ ਦੀ ਅਗਵਾਈ ਕਰ ਰਹੇ ਹਨ।

ਸ਼ਿੰਦੇ ਦੀ ਅਗਵਾਈ ਵਾਲੇ ਵਫ਼ਦ ਨੇ ਅਬੂ ਧਾਬੀ ਵਿੱਚ ਯੂਏਈ ਫੈਡਰਲ ਨੈਸ਼ਨਲ ਕੌਂਸਲ ਮੈਂਬਰ ਅਹਿਮਦ ਮੀਰ ਖੌਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਾਕਿਸਤਾਨੀ ਧਰਤੀ ਤੋਂ ਪੈਦਾ ਹੋਣ ਵਾਲੇ (ਸਪਾਂਸਰਡ) ਅਤਿਵਾਦ ਦਾ ਮੁਕਾਬਲਾ ਕਰਨ ਲਈ ਭਾਰਤ ਦੇ ਦ੍ਰਿੜ ਇਰਾਦੇ ਤੋਂ ਜਾਣੂ ਕਰਵਾਇਆ।

ਸ਼ਿੰਦੇ ਨੇ ਕਿਹਾ, “ਅਸੀਂ ਵਿਸ਼ਵ ਸੁਰੱਖਿਆ ਅਤੇ ਅੰਤਰਰਾਸ਼ਟਰੀ ਸ਼ਾਂਤੀ ਦਾ ਸਨਮਾਨ ਕਰਨ ਲਈ ਦ੍ਰਿੜ ਸਟੈਂਡ ਲੈ ਰਹੇ ਹਾਂ।” ਯੂਏਈ ਵਿੱਚ ਭਾਰਤੀ ਦੂਤਾਵਾਸ ਨੇ ਕਿਹਾ ਕਿ ਯੂਏਈ ਪਹਿਲਾ ਦੇਸ਼ ਹੈ ਜਿਸ ਨੇ ‘ਆਪ੍ਰੇਸ਼ਨ ਸਿੰਧੂਰ’ ਦੇ ਸਬੰਧੀ ਸਰਬ ਪਾਰਟੀ ਵਫ਼ਦ ਦਾ ਸਵਾਗਤ ਕੀਤਾ ਹੈ ਅਤੇ ਇਹ ਦੋਵਾਂ ਦੇਸ਼ਾਂ ਵਿਚਕਾਰ ਦੋਸਤੀ ਦੇ ਡੂੰਘੇ ਗੱਠਜੋੜ ਨੂੰ ਉਜਾਗਰ ਕਰਦਾ ਹੈ।

ਦੂਜੇ ਪਾਸੇ ਝਾਅ ਦੀ ਅਗਵਾਈ ਹੇਠ ਜਪਾਨ ਗਏ ਵਫ਼ਦ ਵਿੱਚ ਭਾਜਪਾ ਦੇ ਸੰਸਦ ਮੈਂਬਰ ਅਪਰਾਜਿਤਾ ਸਾਰੰਗੀ, ਬ੍ਰਿਜਲਾਲ, ਪ੍ਰਧਾਨ ਬਰੂਆ ਅਤੇ ਹੇਮਾਂਗ ਜੋਸ਼ੀ, ਕਾਂਗਰਸ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸਲਮਾਨ ਖੁਰਸ਼ੀਦ, ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ, ਸੀਪੀਆਈ (ਐਮ) ਦੇ ਜੌਹਨ ਬ੍ਰਿਟਾਸ ਅਤੇ ਸਾਬਕਾ ਰਾਜਦੂਤ ਮੋਹਨ ਕੁਮਾਰ ਸ਼ਾਮਲ ਹਨ।

ਜਾਪਾਨ ਵਿਚ ਭਾਰਤੀ ਦੂਤਾਵਾਸ ਨੇ ਐਕਸ ’ਤੇ ਕਿਹਾ, ‘‘ ਸੰਸਦ ਮੈਂਬਰ ਸੰਜੈ ਕੁਮਾਰ ਝਾਅ ਦੀ ਅਗਵਾਈ ਹੇਠ ਸਰਬ ਪਾਰਟੀ ਵਫਦ ਟੋਕੀਓ ਪੁੱਜਿਆ ਅਤੇ ਰਾਜਦੂਤ ਸਿਬੀ ਜਾਰਜ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂਕ ਕਿਹਾ ਸਰਹੱਦ ਪਾਰ ਅਤਿਵਾਦ ਵਿਰੁੱਧ ਭਾਰਤ ਦੇ ਅਟਲ ਸਟੈਂਡ, ਜਿਵੇਂ ਕਿ ‘ਆਪ੍ਰੇਸ਼ਨ ਸਿੰਦੂਰ’ ਵਿੱਚ ਦੇਖਿਆ ਗਿਆ ਹੈ, ਨੂੰ ਸਾਰੀਆਂ ਚਰਚਾਵਾਂ ਵਿੱਚ ਉਠਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਭਾਰਤ ਪਾਕਿਸਤਾਨ ਦੀਆਂ ਸਾਜ਼ਿਸ਼ਾਂ ਅਤੇ ਅਤਿਵਾਦ ਪ੍ਰਤੀ ਭਾਰਤ ਦੇ ਜਵਾਬ ਬਾਰੇ ਅੰਤਰਰਾਸ਼ਟਰੀ ਭਾਈਚਾਰੇ ਤੱਕ ਪਹੁੰਚਣ ਲਈ 33 ਦੇਸ਼ਾਂ ਦੀਆਂ ਰਾਜਧਾਨੀਆਂ ਵਿੱਚ ਸਰਬ ਪਾਰਟੀ ਵਫ਼ਦ ਭੇਜ ਰਿਹਾ ਹੈ।

Related posts

ਨਵਾਜ਼ ਸ਼ਰੀਫ ਦੀ ਮਾਂ ਦੇ ਦੇਹਾਂਤ ‘ਤੇ PM ਮੋਦੀ ਨੇ ਲਿਖੀ ਚਿੱਠੀ,ਪੀਐੱਮਐੱਲ-ਐੱਨ ਨੇ ਕੀਤੀ ਜਨਤਕ

On Punjab

ਬੈਂਕ ਆਫ ਇੰਗਲੈਂਡ ਦਾ ਐਲਾਨ, 2024 ਤਕ ਕਰੰਸੀ ਨੋਟ ‘ਤੇ ਹੋਵੇਗੀ ਕਿੰਗ ਚਾਰਲਸ III ਦੀ ਤਸਵੀਰ

On Punjab

Kisan Andolan: ਰਾਕੇਸ਼ ਟਿਕੈਤ ਨੇ ਦੱਸਿਆ ਆਖਿਰ ਕਿਸਾਨ ਕਦੋਂ ਲਾਉਣਗੇ ਨਰਿੰਦਰ ਮੋਦੀ ਜ਼ਿੰਦਾਬਾਦ ਦੇ ਨਾਅਰੇ

On Punjab