58.71 F
New York, US
September 28, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸਰਹੱਦੀ ਪਿੰਡ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਜਤਾਲ ਵਿੱਚ ਸੋਮਵਾਰ ਸਵੇਰੇ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ 35 ਸਾਲਾ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੋਹਣਾ ਸਿੰਘ ਵਜੋਂ ਹੋਈ ਹੈ, ਜੋ ਭਾਰਤ-ਪਾਕਿ ਸਰਹੱਦ ਨੇੜਲੇ ਪਿੰਡ ਰਾਜਾਤਾਲ ਦਾ ਰਹਿਣ ਵਾਲਾ ਸੀ। ਰਾਜਾਤਾਲ ਤੋਂ ਖੇੜਾ ਵੱਲ ਜਾਂਦੇ ਹੋਏ ਉਸ ਨੂੰ ਹਮਲਾਵਰਾਂ ਨੇ ਰਸਤੇ ਵਿੱਚ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਐਡੀਸ਼ਨਲ ਐੱਸ ਐੱਚ ਓ ਜਸਦੀਪ ਸਿੰਘ ਦੀ ਅਗਵਾਈ ਵਿੱਚ ਘਰਿੰਡਾ ਥਾਣੇ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਮੌਕੇ ਤੋਂ ਸਬੂਤ ਇੱਕਠੇ ਕੀਤੇ ਜਾ ਰਹੇ ਹਨ।

ਪੁਲੀਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਗਲੀ ਵਿੱਚ ਪਾਣੀ ਦੀ ਨਿਕਾਸੀ ਨੂੰ ਲੈ ਕੇ ਗੁਆਂਢੀਆਂ ਨਾਲ ਚੱਲ ਰਿਹਾ ਨਿੱਜੀ ਝਗੜਾ ਇਸ ਕਤਲ ਦਾ ਸੰਭਾਵੀ ਕਾਰਨ ਹੋ ਸਕਦਾ ਹੈ। ਹਾਲਾਂਕਿ ਪੁਲੀਸ ਦਾ ਕਹਿਣਾ ਹੈ ਕਿ ਅਸਲ ਕਾਰਨਾਂ ਦਾ ਪਤਾ ਲਗਾਉਣ ਅਤੇ ਕਤਲ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਲਈ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

Related posts

ਕੰਨੜ ਅਦਾਕਾਰਾ ਤੋਂ 12.56 ਕਰੋੜ ਰੁਪਏ ਦਾ ਸੋਨਾ ਜ਼ਬਤ

On Punjab

ਚੀਨ ‘ਚ ਕੋਰੋਨਾ ਤੋਂ ਬਾਅਦ ਹੁਣ ਇਸ ਬਿਮਾਰੀ ਨਾਲ ਦੂਸਰੀ ਮੌਤ, ਅਲਰਟ-3 ਜਾਰੀ

On Punjab

Pakistan Political Crisis : ਪਾਕਿਸਤਾਨ ਦੀ ਸੱਤਾ ‘ਤੇ ਕੋਈ ਵੀ ਹੋਵੇ, ਉਸ ਨੂੰ ਫ਼ੌਜ ਦੇ ਹਿਸਾਤਬ ਨਾਲ ਹੀ ਕੰਮ ਕਰਨਾ ਪਵੇਗਾ

On Punjab