59.7 F
New York, US
October 20, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ 4 ਲੱਖ ਦੀ ਜਾਅਲੀ ਕਰੰਸੀ ਬਰਾਮਦ

ਚੰਡੀਗੜ੍ਹ- ਪਾਕਿਸਤਾਨ ਬੈਠੇ ਦੇਸ਼ ਵਿਰੋਧੀ ਅਨਸਰਾਂ ਵੱਲੋਂ ਭਾਰਤ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ, ਪਰ ਬੀ.ਐੱਸ.ਐੱਫ. ਅਤੇ ਪੰਜਾਬ ਪੁਲੀਸ ਵੱਲੋਂ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਥਾਣਾ ਖਾਲੜਾ ਦੀ ਪੁਲੀਸ ਅਤੇ ਬੀ.ਐੱਸ.ਐੱਫ. ਨੇ ਸਰਹੱਦੀ ਪਿੰਡ ਕਲਸੀਆਂ ਨੇੜਿਓਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਭੇਜੀ ਗਈ ਚਾਰ ਲੱਖ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਚਾਰ ਦਿਨ ਪਹਿਲਾਂ ਵੀ ਇਸੇ ਸਰਹੱਦੀ ਇਲਾਕੇ ਵਿੱਚੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਪਹੁੰਚੀ 3 ਲੱਖ 98 ਹਜ਼ਾਰ 500 ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ ਸੀ। ਇਸ ਤਰ੍ਹਾਂ ਚਾਰ ਦਿਨਾਂ ਦੌਰਾਨ ਜਾਅਲੀ ਕਰੰਸੀ ਦੀ ਇਹ ਦੂਜੀ ਖੇਪ ਬਰਾਮਦ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਭਿੱਖੀਵਿੰਡ ਅਤੁਲ ਸੋਨੀ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲੀਸ ਪਿੰਡ ਦੋਦੇ, ਡਲੀਰੀ ਅਤੇ ਕਲਸੀਆਂ ਆਦਿ ਵੱਲ ਜਾ ਰਹੀ ਸੀ। ਇਸ ਦੌਰਾਨ ਐਂਟੀ-ਡਰੋਨ ਸਿਸਟਮ ਰਾਹੀਂ ਸੂਚਨਾ ਮਿਲੀ ਕਿ ਪਿੰਡ ਕਲਸੀਆਂ ਨੇੜੇ ਡਰੋਨ ਦੀ ਹਰਕਤ ਹੋਈ ਹੈ। ਸੂਚਨਾ ਮਿਲਣ ’ਤੇ ਪੁਲੀਸ ਪਾਰਟੀ ਤੁਰੰਤ ਕਲਸੀਆਂ ਤੋਂ ਡਲੀਰੀ ਰੋਡ ’ਤੇ ਲਗਪਗ ਇੱਕ ਕਿਲੋਮੀਟਰ ਦੀ ਦੂਰੀ ’ਤੇ ਪਹੁੰਚੀ, ਜਿੱਥੇ ਇੱਕ ਪੀਲੇ ਰੰਗ ਦਾ ਕੁੰਡੀ ਲੱਗਾ ਪੈਕਟ ਮਿਲਿਆ।

ਉਨ੍ਹਾਂ ਦੱਸਿਆ ਕਿ ਪੁਲੀਸ ਨੇ ਬੀ.ਐੱਸ.ਐੱਫ. ਦੀ ਹਾਜ਼ਰੀ ਵਿੱਚ ਪੈਕਟ ਨੂੰ ਕਬਜ਼ੇ ਵਿੱਚ ਲੈ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਚਾਰ ਲੱਖ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਹੋਈ। ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਡਰੋਨ ਰਾਹੀਂ ਪਾਕਿਸਤਾਨ ਤੋਂ ਇਹ ਕਰੰਸੀ ਕਿਸ ਵੱਲੋਂ ਭਾਰਤੀ ਖੇਤਰ ਵਿੱਚ ਭੇਜੀ ਗਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਪਹੁੰਚਾਇਆ ਜਾਣਾ ਸੀ।

Related posts

ਅੱਠ ਸਾਲਾ ਬੱਚੀ ਨਾਲ ਹੈਵਾਨੀਅਤ ! ਜਬਰ ਜਨਾਹ ਤੋਂ ਬਾਅਦ ਤੋੜੇ ਦੋਵੇਂ ਹੱਥ, ਹੈਵਾਨ ਨੇ ਸਿਰ ਕੁਚਲ ਕੇ ਕੀਤੀ ਹੱਤਿਆ Crime News : ਅੱਠ ਸਾਲਾ ਬੱਚੀ ਦੂਜੀ ਜਮਾਤ ‘ਚ ਪੜ੍ਹਦੀ ਸੀ ਅਤੇ ਪੰਜ ਭੈਣਾਂ-ਭਰਾਵਾਂ ‘ਚੋਂ ਚੌਥੇ ਨੰਬਰ ਦੀ ਸੀ। ਉਹ ਵੀਰਵਾਰ ਸ਼ਾਮ ਨੂੰ ਦੁਰਗਾ ਪੂਜਾ ‘ਚ ਹਿੱਸਾ ਲੈਣ ਲਈ ਘਰੋਂ ਨਿਕਲੀ ਸੀ। ਉਸ ਨੂੰ ਕਾਫੀ ਦੇਰ ਹੋ ਗਈ ਤਾਂ ਪਰਿਵਾਰ ਨੂੰ ਚਿੰਤਾ ਹੋ ਗਈ ਤੇ…

On Punjab

ਜਾਪਾਨੀ ਅਖ਼ਬਾਰਾਂ ‘ਚ ਛਾਈ ਪੀਐੱਮ ਮੋਦੀ ਤੇ ਜ਼ੇਲੈਂਸਕੀ ਦੀ ਮੁਲਾਕਾਤ, ਦੋਹਾਂ ਨੇਤਾਵਾਂ ਦੀ ਮਿਲਣੀ ਨੂੰ ਜੰਗ ਤੋਂ ਜ਼ਿਆਦਾ ਕਵਰੇਜ

On Punjab

ਬ੍ਰਿਟੇਨ ਦੀ ਔਰਤ ਨੂੰ ਘਰ ਦੇ ਫਰਸ਼ ਹੇਠਾਂ ਮਿਲਿਆ ਇੰਨਾ ਪੁਰਾਣਾ ਚਾਕਲੇਟ ਦਾ ਰੈਪਰ ਜਾਣ ਕੇ ਹੋ ਜਾਓਗੇ ਹੈਰਾਨ

On Punjab