58.69 F
New York, US
May 31, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸਰਹੱਦ ਪਾਰੋਂ ਤਸਕਰੀ: ਡੇਢ ਕਿਲੋ ਹੈਰੋਇਨ ਸਣੇ ਪੰਜ ਗ੍ਰਿਫ਼ਤਾਰ

ਅੰਮ੍ਰਿਤਸਰ- ਡੀਜੀਪੀ ਗੌਰਵ ਯਾਦਵ ਨੇ ਖੁਲਾਸਾ ਕੀਤਾ ਹੈ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 12 ਪਿਸਤੌਲ (.30 ਬੋਰ) ਅਤੇ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜੋਬਨ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਪਾਕਿਸਤਾਨ ਆਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ। ਉਹ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਨ ਅਤੇ ਪਹੁੰਚਾਉਣ ਲਈ ਸੋਸ਼ਲ ਮੀਡੀਆ ਰਾਹੀਂ ਤਾਲਮੇਲ ਅਤੇ ਸੰਪਰਕ ਕਰਦੇ ਸਨ। ਉਨ੍ਹਾਂ ਦੱਸਿਆ ਕਿ ਭੇਜੀਆਂ ਗਈਆਂ ਖੇਪਾਂ ਪੰਜਾਬ ਵਿੱਚ ਅੰਤਰ-ਗੈਂਗ ਦੁਸ਼ਮਣੀਆਂ ਨੂੰ ਹਵਾ ਦੇਣ ਲਈ ਹਨ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲੀਸ ਥਾਣਾ ਗੇਟ ਹਕੀਮਾ ਵਿੱਚ ਆਰਮਜ਼ ਐਕਟ ਅਤੇ ਐੱਨਡੀਪੀਐੱਸ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਇਸ ਨੈੱਟਵਰਕ ਦੇ ਸਾਰੇ ਸਬੰਧਾਂ ਸਣੇ ਪੂਰੇ ਗੱਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

Related posts

ਬੈਂਕ ਯੂਨੀਅਨਾਂ 24 ਤੇ 25 ਮਾਰਚ ਦੀ ਹੜਤਾਲ ਲਈ ਬਜ਼ਿੱਦ

On Punjab

ਉੱਤਰ ਪ੍ਰਦੇਸ਼ ਦੇ ਲਖਨਊ ‘ਚ ਇੱਕ ਟਿਊਸ਼ਨ ਅਧਿਆਪਕ ਨੇ ਵਿਦਿਆਰਥਣ ਨਾਲ ਕੀਤਾ ਜਬਰ-ਜ਼ਨਾਹ

On Punjab

ਮੋਦੀ ਸਰਕਾਰ ਨੇ ਪੰਜ ਸਾਲਾਂ ‘ਚ ਕਟਵਾਏ ਇੱਕ ਕਰੋੜ ਰੁੱਖ !

On Punjab