57.36 F
New York, US
March 21, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਫਿਰੋਜ਼ਪੁਰ- ਕਾਊਂਟਰ ਇੰਟੈਲੀਜੈਂਸ  ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨਾਲ ਮਿਲ ਕਾਰਵਾਈ ਕਰਦਿਆਂ ਕੇ ਬਾਰਡਰ ਆਊਟਪੋਸਟ ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ’ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀ ਐੱਸ ਐੱਫ ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਵਿਸਥਾਰਤ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ।
ਗੁਰਸੇਵਕ ਸਿੰਘ ਏ ਆਈ ਜੀ ਸੀ ਆਈ ਫਿਰੋਜ਼ਪੁਰ ਨੇ ਦੱਸਿਆ ਕਿ ਗੁਪਤ ਸੂਚਨਾਵਾਂ ਦੇ ਆਧਾਰ ਤੇ ਪੁਲੀਸ ਟੀਮਾਂ ਨੇ ਬੀ ਐੱਸ ਐੱਫ ਫਾਜ਼ਿਲਕਾ ਨਾਲ ਮਿਲ ਕੇ ਸ਼ਨਿਚਰਵਾਰ ਸਵੇਰੇ ਪਿੰਡ ਮਹਿਤਮ ਨਗਰ, ਫਾਜ਼ਿਲਕਾ, ਜਿੱਥੋਂ ਪਾਕਿਸਤਾਨੀ ਤਸਕਰ ਖੇਪ ਨੂੰ ਅੱਗੇ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਦੇ ਖੇਤਰ ਵਿੱਚ ਸਾਂਝਾ ਗੁਪਤ ਆਪਰੇਸ਼ਨ ਚਲਾਇਆ। ਉਨ੍ਹਾਂ ਕਿਹਾ ਕਿ ਬੀ ਐੱਸ ਐੱਫ ਜਵਾਨਾਂ ਨੇ ਜਵਾਬੀ ਕਾਰਵਾਈ ਵਿੱਚ ਤੁਰੰਤ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਅਪਰੇਸ਼ਨ ਦੇ ਨਤੀਜੇ ਵਜੋਂ ਮੌਕੇ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਈ।

ਏ ਆਈ ਜੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਥਾਨਕ ਤਸਕਰ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਐੱਸ ਐੱਸ ਓ ਸੀ ਫਾਜ਼ਿਲਕਾ ਵਿਖੇ ਐੱਨ ਡੀ ਪੀ ਐੱਸ ਐਕਟ ਤਹਿਤ ਮੁਕਦਮਾ ਦਰਜ ਕਰ ਲਿਆ ਹੈ।

Related posts

ਅਮਰੀਕਾ ਕਰ ਸਕਦੈ H-1B ਤੇ L-1 ਵੀਜ਼ਾ ਨਿਯਮਾਂ ‘ਚ ਬਦਲਾਅ

On Punjab

Nandigram Election Result 2021 : ਕਾਂਟੇ ਦੀ ਟੱਕਰ ‘ਚ ਨੰਦੀਗ੍ਰਾਮ ਸੀਟ ਤੋਂ ਮਮਤਾ ਬੈਨਰਜੀ ਨੇ 1200 ਵੋਟਾਂ ਤੋਂ ਜਿੱਤੀਆਂ ਚੋਣਾਂ

On Punjab

ਮੁੰਬਈ ਦੇ ਕਾਲਜ ਵਿਚ ਹਿਜਾਬ ਪਾਉਣ ’ਤੇ ਰੋਕ ਖ਼ਿਲਾਫ਼ ਦਾਇਰ ਪਟੀਸ਼ਨ ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ

On Punjab