37.9 F
New York, US
March 28, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸਰਹੱਦ ਪਾਰੋਂ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਮੁਲਜ਼ਮ ਕਾਬੂ, 10 ਆਧੁਨਿਕ ਪਿਸਤੌਲਾਂ ਬਰਾਮਦ

ਅੰਮ੍ਰਿਤਸਰ- ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਦਸ ਵਿਦੇਸ਼ੀ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਵਾਸੀ ਖੁਸ਼ੂਪੁਰਾ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਵਾਸੀ ਖਵਾਸਪੁਰ, ਤਰਨਤਾਰਨ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਤੁਰਕੀ ਦਾ ਬਣਿਆ ਜ਼ਿਗਾਨਾ ਪਿਸਤੌਲ, ਇੱਕ ਆਸਟਰੀਆ ਦਾ ਬਣਿਆ ਗਲੌਕ ਪਿਸਤੌਲ, ਦੋ ਅਮਰੀਕਾ ਦੇ ਬਣੇ ਬਰੇਟਾ ਪਿਸਤੌਲ, ਪੰਜ ਪੀਐਕਸ -5 ਪਿਸਤੌਲ ਅਤੇ ਇੱਕ ਚੀਨ ਦਾ ਬਣਿਆ ਨੋਰਿੰਕੋ ਪਿਸਤੌਲ ਸਮੇਤ ਮੈਗਜ਼ੀਨਾਂ ਸ਼ਾਮਲ ਹਨ। ਪੁਲੀਸ ਨੇ ਖੇਪਾਂ ਦੀ ਡਿਲਿਵਰੀ ਲਈ ਵਰਤੇ ਜਾਂਦੇ ਉਨ੍ਹਾਂ ਦਾ ਕਾਲੇ ਰੰਗ ਦੇ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਦੋਵੇਂ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਤਾਲਮੇਲ ਨਾਲ ਵਿਦੇਸ਼ੀ ਗੈਂਗਸਟਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ ਅਤੇ ਭਾਰਤ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸਹਾਇਤਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹਥਿਆਰਾਂ ਦੀ ਇਹ ਖੇਪ ਸੂਬੇ ਭਰ ਵਿੱਚ ਅਪਰਾਧਕ ਤੱਤਾਂ ਨੂੰ ਡਿਲੀਵਰ ਕੀਤੀ ਜਾਣੀ ਸੀ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਇੱਕ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਵਿਦੇਸ਼ੀ ਗੈਂਗਸਟਰ ਆਪਣੇ ਪੰਜਾਬ ਵਿੱਚ ਮੌਜੂਦ ਸਾਥੀਆਂ ਦੀ ਮਦਦ ਨਾਲ ਪਾਕਿਸਤਾਨ ਤੋਂ ਭਾਰਤ ਵਿੱਚ ਡਰੋਨ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰ ਰਿਹਾ ਹੈ, ਜਿਸ ਤਹਿਤ ਰੇਸ਼ਮ ਸਿੰਘ ਨੇ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਪਾਕਿਸਤਾਨੀ ਤਸਕਰਾਂ ਦੇ ਨਿਰਦੇਸ਼ਾਂ ‘ਤੇ ਉਹ ਇਹ ਖੇਪ ਅੰਮ੍ਰਿਤਸਰ ਤੋਂ ਚੋਗਾਵਾਂ ਸੜਕ ‘ਤੇ ਨਹਿਰ ਦੇ ਪੁਲ ਨਜਦੀਕ ਪਿੰਡ ਕੋਹਾਲੀ ਨੇੜੇ ਸ਼ੱਕੀ ਮਨਪ੍ਰੀਤ ਸਿੰਘ ਨੂੰ ਡਿਲੀਵਰ ਕਰੇਗਾ। ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਨਾਕਾ ਲਗਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੂਰੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, 25(1) ਏ ਅਤੇ 25(1) ਬੀ ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਐਕਟ ਦੀ ਧਾਰਾ 61(2) ਤਹਿਤ ਕੇਸ ਦਰਜ ਕੀਤਾ ਗਿਆ ਹੈ।

Related posts

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ ਵਿੱਚ ਸੁਧਾਰ, ਏਮਜ਼ ਤੋਂ ਮਿਲੀ ਛੁੱਟੀ

On Punjab

ਸੋਸ਼ਲ ਮੀਡੀਆ ’ਤੇ ਸ਼ਰਾਬ ਦਾ ਪ੍ਰਚਾਰ ਕਰਨ ਵਾਲਿਆਂ ’ਤੇ ਕਾਰਵਾਈ ਹੋਵੇਗੀ: ਯਾਦਵ

On Punjab

ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ‘Hydroxychloroquine’ ਨੂੰ ਸੰਜੀਵਨੀ ਬੂਟੀ ਦੱਸ ਕੀਤਾ ਭਾਰਤ ਦਾ ਧੰਨਵਾਦ

On Punjab