PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦਾ ਮਾਮਲਾ: ਬਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ ਨਿੱਜੀ ਸਹਾਇਕ ਨਾ ਲਾਉਣ ਤੇ ਮੁੱਖ ਮੰਤਰੀ ਦਫ਼ਤਰ ਵਿੱਚ ਕੋਈ ਅਧਿਕਾਰਤ ਕਾਰਜਭਾਰ ਨਾ ਦੇਣ ਲਈ ਵੀ ਕਿਹਾ

ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ। ਇਸ ਦੇ ਨਾਲ ਹੀ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਨਿਰਦੇਸ਼ ਦਿੱਤਾ ਕਿ ਬਿਭਵ ਕੁਮਾਰ ਨੂੰ ਨਿੱਜੀ ਸਹਾਇਕ ਦੇ ਰੂਪ ਵਿੱਚ ਬਹਾਲ ਨਾ ਕੀਤਾ ਜਾਵੇ ਤੇ ਨਾ ਹੀ ਉਸ ਨੂੰ ਮੁੱਖ ਮੰਤਰੀ ਦਫ਼ਤਰ ਵਿੱਚ ਕੋਈ ਅਧਿਕਾਰਤ ਕਾਰਜਭਾਰ ਸੌਂਪਿਆ ਜਾਵੇ। ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਕਿ ਜਦੋਂ ਤੱਕ ਸਾਰੇ ਗਵਾਹਾਂ ਕੋਲੋਂ ਪੁੱਛ-ਪੜਤਾਲ ਨਹੀਂ ਹੋ ਜਾਂਦੀ ਉਦੋਂ ਤੱਕ ਬਿਭਵ ਕੁਮਾਰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਨਹੀਂ ਜਾਣਗੇ।

Related posts

ਬੀਜੇਪੀ ਦੇ ਰਾਜ ‘ਚ ਕਿਸਾਨਾਂ ਨੂੰ ਮਿਲਿਆ ਮੌਤ ਦਾ ਸਰਾਪ: ਕਾਂਗਰਸ

On Punjab

ਭਾਰਤ-ਪਾਕਿ ਸੰਘਰਸ਼ ਦਾਅਵਿਆਂ ’ਤੇ ਪ੍ਰਧਾਨ ਮੰਤਰੀ ’ਚ ਟਰੰਪ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ

On Punjab

ਪਾਕਿਸਤਾਨ ਦੇ ਪੰਜਾਬ ‘ਚ ਸਖ਼ਤ ਲੌਕਡਾਊਨ ਲਾਗੂ

On Punjab