51.33 F
New York, US
October 25, 2026
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦਾ ਮਾਮਲਾ: ਬਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ ਨਿੱਜੀ ਸਹਾਇਕ ਨਾ ਲਾਉਣ ਤੇ ਮੁੱਖ ਮੰਤਰੀ ਦਫ਼ਤਰ ਵਿੱਚ ਕੋਈ ਅਧਿਕਾਰਤ ਕਾਰਜਭਾਰ ਨਾ ਦੇਣ ਲਈ ਵੀ ਕਿਹਾ

ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ। ਇਸ ਦੇ ਨਾਲ ਹੀ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਨਿਰਦੇਸ਼ ਦਿੱਤਾ ਕਿ ਬਿਭਵ ਕੁਮਾਰ ਨੂੰ ਨਿੱਜੀ ਸਹਾਇਕ ਦੇ ਰੂਪ ਵਿੱਚ ਬਹਾਲ ਨਾ ਕੀਤਾ ਜਾਵੇ ਤੇ ਨਾ ਹੀ ਉਸ ਨੂੰ ਮੁੱਖ ਮੰਤਰੀ ਦਫ਼ਤਰ ਵਿੱਚ ਕੋਈ ਅਧਿਕਾਰਤ ਕਾਰਜਭਾਰ ਸੌਂਪਿਆ ਜਾਵੇ। ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਕਿ ਜਦੋਂ ਤੱਕ ਸਾਰੇ ਗਵਾਹਾਂ ਕੋਲੋਂ ਪੁੱਛ-ਪੜਤਾਲ ਨਹੀਂ ਹੋ ਜਾਂਦੀ ਉਦੋਂ ਤੱਕ ਬਿਭਵ ਕੁਮਾਰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਨਹੀਂ ਜਾਣਗੇ।

Related posts

ਗਿਆਨੀ ਜੈਲ ਸਿੰਘ ਬਾਰੇ ਟਿੱਪਣੀ ’ਤੇ ਮੁਆਫੀ ਮੰਗੇ ਰਾਜਾ ਵੜਿੰਗ: ਸਪੀਕਰ ਸੰਧਵਾਂ

On Punjab

ਅਗਵਾ ਕੀਤੇ ਸਿੱਖ ਨਿਦਾਨ ਸਿੰਘ ਨੂੰ ਬਚਾਇਆ ਗਿਆ, ਕੁਝ ਸਮਾਂ ਪਹਿਲਾਂ ਗਿਆ ਸੀ ਅਫਗਾਨਿਸਤਾਨ

On Punjab

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ ’ਚ ‘ਟੀ-20 ਵਿਸ਼ਵ ਕੱਪ’ ਖੇਡ ਰਹੇ ਭਾਰਤੀ ਮੂਲ ਦੇ ਖਿਡਾਰੀਆਂ ਦਾ ਕੀਤਾ ਜ਼ਿਕਰ

On Punjab