74.17 F
New York, US
March 11, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸ਼ਰਾਬ ਘੁਟਾਲਾ: ਈਡੀ ਵੱਲੋਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦਾ ਪੁੱਤਰ ਚੈਤੰਨਿਆ ਬਘੇਲ ਗ੍ਰਿਫ਼ਤਾਰ, ਕੋਰਟ ਨੇ ਪੰਜ ਦਿਨਾ ਰਿਮਾਂਡ ’ਤੇ ਭੇਜਿਆ

ਛੱਤੀਸਗੜ੍ਹ- ਐੱਨਫੋਰਸਮੈਂਟ ਡਾਇਰੈਕਟੋਰੇਟ (ED) ਨੇ 2100 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੇ ਪੁੱਤਰ ਚੈਤੰਨਿਆ ਬਘੇਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚੈਤੰਨਿਆ ਬਘੇਲ ਨੂੰ ਪੀਐੱਮਐੱਲਏ ਕੋਰਟ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਪੰਜ ਦਿਨਾਂ ਲਈ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ ਗਿਆ।

ਈਡੀ ਨੇ ਰਸਮੀ ਗ੍ਰਿਫ਼ਤਾਰੀ ਤੋਂ ਪਹਿਲਾਂ ਚੈਤੰਨਿਆ ਬਘੇਲ ਦੀ ਭਿਲਾਈ ਸਥਿਤ ਰਿਹਾਇਸ਼ ’ਤੇ ਛਾਪਾ ਮਾਰਿਆ ਸੀ। ਭੁਪੇਸ਼ ਬਘੇਲ ਵੀ ਇਸੇ ਰਿਹਾਇਸ਼ ’ਤੇ ਆਪਣੇ ਪੁੱਤਰ ਨਾਲ ਰਹਿੰਦੇ ਹਨ। ਇਸ ਤੋਂ ਪਹਿਲਾਂ ਵੀ ਸੰਘੀ ਜਾਂਚ ਏਜੰਸੀ ਨੇ 10 ਮਾਰਚ ਨੂੰ ਚੈਤੰਨਿਆ ਬਘੇਲ ਵਿਰੁੱਧ ਇਸੇ ਤਰ੍ਹਾਂ ਦੇ ਛਾਪੇ ਮਾਰੇ ਸਨ। ਉਧਰ ਭੁਪੇਸ਼ ਬਘੇਲ ਨੇ ਈਡੀ ਦੇ ਛਾਪਿਆਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਛਾਪੇ ਅਜਿਹੇ ਮੌਕੇ ਮਾਰੇ ਗਏ ਹਨ ਜਦੋਂ ਵਿਧਾਨ ਸਭਾ ਅਸੈਂਬਲੀ ਦਾ ਅੱਜ ਆਖਰੀ ਦਿਨ ਹੈ। ਭੁਪੇਸ਼ ਬਘੇਲ ਦੇ ਪੁੱਤਰ ਖ਼ਿਲਾਫ਼ ਈਡੀ ਦੀ ਕਾਰਵਾਈ ਦੇ ਰੋਸ ਵਜੋਂ ਕਾਂਗਰਸ ਨੇ ਛੱਤੀਸਗੜ੍ਹ ਵਿਧਾਨ ਸਭਾ ਦੀ ਕਾਰਵਾਈ ਦਾ ਬਾਈਕਾਟ ਕੀਤਾ ਹੈ। ਆਗੂਆਂ ਨੇ ਕਿਹਾ ਕਿ ਏਜੰਸੀ ਵਿਰੋਧੀ ਧਿਰ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Related posts

ਹੁਣ ਬਲਾਤਕਾਰ ਦੇ ਦੋਸ਼ੀਆਂ ਨੂੰ ਮਿਲੇਗੀ ਭਿਆਨਕ ਸਜ਼ਾ, ਇਮਰਾਨ ਕੈਬਨਿਟ ਨੇ ਨਿਪੁੰਸਕ ਬਣਾਉਣ ਦੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

On Punjab

ਪੁਲਿਸ ਕਿਸੇ ਵੀ ਸਮੇਂ ਸਿਮਰਜੀਤ ਬੈਂਸ ਨੂੰ ਕਰ ਸਕਦੀ ਹੈ ਗ੍ਰਿਫ਼ਤਾਰ !ਚੰਡੀਗੜ੍ਹ: ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਬਦਸਲੂਕੀ ਕਰਨ ਤੇ ਕਥਿਤ ਤੌਰ ’ਤੇ ਧਮਕੀ ਦੇਣ ਦੇ ਦੋਸ਼ਾਂ ਹੇਠ ਨਾਮਜ਼ਦ ਕੀਤੇ ਗਏ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਹੋਰ ਵੀ ਵੱਧ ਗਈਆਂ ਹਨ । ਬੀਤੇ ਦਿਨੀਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਵੀ ਗੁਰਦਾਸਪੁਰ ਦੇ ਸੈਸ਼ਨਜ਼ ਜੱਜ ਰਮੇਸ਼ ਕੁਮਾਰੀ ਵੱਲੋਂ ਰੱਦ ਕਰ ਦਿੱਤੀ ਗਈ ਸੀ । ਜਿਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਕਿਸੇ ਵੀ ਵੇਲੇ ਗ੍ਰਿਫ਼ਤਾਰ ਕਰ ਸਕਦੀ ਹੈ । ਦਰਅਸਲ, ਬੈਂਸ ਵੱਲੋਂ ਅਗਾਊਂ ਜ਼ਮਾਨਤ ਦੀ ਪਟੀਸ਼ਨ 12 ਸਤੰਬਰ ਨੂੰ ਦਾਇਰ ਕੀਤੀ ਗਈ ਸੀ । ਜਿਸ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ 16 ਸਤੰਬਰ ਤੱਕ ਇਹ ਮਾਮਲਾ ਮੁਲਤਵੀ ਕਰ ਦਿੱਤਾ ਗਿਆ ਸੀ ।

On Punjab

ਸੁਖਬੀਰ ਬਾਦਲ ਦੇ ਪੈਟਰੋਲ ਪੰਪ ‘ਤੇ ਦਿਨ-ਦਿਹਾੜੇ 10 ਲੱਖ ਰੁਪਏ ਦੀ ਲੁੱਟ, ਕਰਿੰਦਿਆਂ ਨੂੰ ਡੰਡਾ ਮਾਰ ਕੇ ਖੋਹਿਆ ਬੈਗ

On Punjab