60.26 F
New York, US
October 23, 2025
PreetNama
English Newsਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਸ਼ੰਭੂ ਬਾਰਡਰ: ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮਸਲੇ ਦੋਸਤਾਨਾ ਢੰਗ ਨਾਲ ਹੱਲ ਕਰਨ ਲਈ ਕਮੇਟੀ ਗਠਿਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਨਵਾਬ ਸਿੰਘ ਕਰਨਗੇ ਕਮੇਟੀ ਦੀ ਪ੍ਰਧਾਨਗੀ; ਸਿਖ਼ਰਲੀ ਅਦਾਲਤ ਨੇ ਕਮੇਟੀ ਨੂੰ ਇਕ ਹਫ਼ਤੇ ਦੇ ਅੰਦਰ ਪਹਿਲੀ ਮੀਟਿੰਗ ਕਰਨ ਲਈ ਕਿਹਾ

ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ’ਤੇ ਬੈਠੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਤੇ ਮਸਲਿਆਂ ਦੇ ਦੋਸਤਾਨਾ ਢੰਗ ਨਾਲ ਹੱਲ ਲਈ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਗਠਿਤ ਕਰ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਨੇ ਕਮੇਟੀ ਨੂੰ ਇਕ ਹਫ਼ਤੇ ਦੇ ਅੰਦਰ ਪਹਿਲੀ ਮੀਟਿੰਗ ਕਰਨ ਦੀ ਹਦਾਇਤ ਕੀਤੀ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ ਹੈ ਅਤੇ ਕਮੇਟੀ ਵੱਲੋਂ ਇਨ੍ਹਾਂ ਮਸਲਿਆਂ ਨੂੰ ਪੜਾਅਵਾਰ ਵਿਚਾਰਿਆ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਕਿਸਾਨਾਂ ਨੂੰ ਆਪਣਾ ਸ਼ਾਂਤਮਈ ਪ੍ਰਦਰਸ਼ਨ ਕਿਸੇ ਹੋਰ ਥਾਂ ਤਬਦੀਲ ਕਰਨ ਦੀ ਆਜ਼ਾਦੀ ਹੋਵੇਗੀ। ਸਿਖ਼ਰਲੀ ਅਦਾਲਤ ਵੱਲੋਂ ਹਰਿਆਣਾ ਸਰਕਾਰ ਦੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੀ ਅਰਜ਼ੀ ’ਤੇ ਸੁਣਵਾਈ ਕੀਤੀ ਜਾ ਰਹੀ ਸੀ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ’ਤੇ ਅੰਬਾਲਾ ਨੇੜੇ ਲਾਏ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਸਨ।

Related posts

British police probe after ex-PM Cameron’s bodyguard leaves gun on plane

On Punjab

‘Germany must help other EU states get back on their feet’: Merkel

On Punjab

ਮੋਦੀ ਦੀ ਰੈਲੀ ‘ਚ ਹੰਗਾਮਾ, “ਚੋਰ ਹੈ, ਚੋਰ ਹੈ” ਦਾ ਰੌਲਾ

On Punjab