85.57 F
New York, US
June 4, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸਾਕਾ ਨੀਲਾ ਤਾਰਾ ਦੀ 42ਵੀਂ ਬਰਸੀ ਮੌਕੇ ਅਖੰਡ ਪਾਠ ਆਰੰਭ

ਅੰਮ੍ਰਿਤਸਰ- ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 42ਵੀਂ ਬਰਸੀ ਮੌਕੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਦੀ ਆਰੰਭਤਾ ਕੀਤੀ ਗਈ । ਇਸ ਦੌਰਾਨ ਫੌਜੀ ਹਮਲੇ ਵਿੱਚ ਮਾਰੇ ਗਏ ਸ਼ਹੀਦਾਂ ਅਤੇ ਹੋਰ ਘਟਨਾਵਾਂ ਨਾਲ ਸੰਬੰਧਿਤ ਇੱਕ ਚਿੱਤਰ ਪ੍ਰਦਰਸ਼ਨੀ ਵੀ ਲਾਈ ਗਈ ਹੈ। ਜਦੋਂ ਕਿ ਫੌਜੀ ਹਮਲੇ ਸਮੇਂ ਜ਼ਖਮੀ ਹੋਏ ਪਾਵਨ ਸਰੂਪ ਦੇ ਦਰਸ਼ਨ ਸੰਗਤ ਨੂੰ 6 ਜੂਨ ਨੂੰ ਨੂੰ ਕਰਵਾਏ ਜਾਣਗੇ।
ਅੱਜ ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਦੀ ਆਰੰਭਤਾ ਕੀਤੀ ਗਈ। ਇਸ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਅੱਜ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਜਾਣਕਾਰੀ  ਦਿੱਤੀ ਕਿ ਘੱਲੂਘਾਰਾ ਦਿਵਸ ਦੇ ਸਬੰਧ ਵਿੱਚ 6 ਜੂਨ ਨੂੰ ਭੋਗ ਪਾਏ ਜਾਣਗੇ ਅਤੇ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਕੀਤੀ ਜਾਵੇਗੀ।
ਉਨ੍ਹਾਂ ਆਖਿਆ ਕਿ ਉਸ ਵੇਲੇ ਦੀ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਤੇ ਹੋਰ ਗੁਰਦੁਆਰਿਆਂ ਤੇ ਹਮਲਾ ਕਰਕੇ ਭਾਰੀ ਨੁਕਸਾਨ ਕੀਤਾ ਸੀ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਬੇਦੋਸ਼ ਸਿੱਖ ਮਾਰੇ ਗਏ। ਉਸ ਵੇਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਅਗਵਾਈ ਹੇਠ ਕਈ ਸਿੱਖ ਸਰਕਾਰ ਦੇ ਇਸ ਹਮਲੇ ਖ਼ਿਲਾਫ਼ ਲੜਦੇ ਹੋਏ ਸ਼ਹੀਦ ਹੋਏ ਸਨ।
ਉਨ੍ਹਾਂ ਕਿਹਾ ਕਿ ਇਹ ਹਮਲਾ ਸਰਕਾਰ ਦੇ ਇੱਕ ਮੱਥੇ ਤੇ ਕਲੰਕ ਹੈ ਅਤੇ ਰਹਿੰਦੇ ਸਮੇਂ ਤੱਕ ਇਹ ਲੱਗਾ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਇੱਕ ਫੋਟੋ ਪ੍ਰਦਰਸ਼ਨੀ ਲਾਈ ਗਈ ਹੈ ਅਤੇ 6 ਜੂਨ ਨੂੰ ਜ਼ਖਮੀ ਹੋਏ ਪਾਵਨ ਸਰੂਪ ਨੂੰ ਵੀ ਸੰਗਤ ਦੇ ਦਰਸ਼ਨਾਂ ਲਈ ਲਿਆਂਦਾ ਜਾਵੇਗਾ।
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਬਾਰੇ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ 6 ਜੂਨ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ ਅਤੇ ਉਸ ਵਿੱਚ ਇਹ ਮਾਮਲਾ ਵਿਚਾਰਨ ਮਗਰੋਂ ਅਗਲੇਰੀ ਕਾਰਵਾਈ ਬਾਰੇ ਵਿਚਾਰ ਕੀਤਾ ਜਾਵੇਗਾ।
ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਵਧੀਕ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ, ਅਜੈਬ ਸਿੰਘ ਅਭਿਆਸੀ ਤੇ ਅਧਿਕਾਰੀ ਆਦਿ ਸ਼ਾਮਿਲ ਸਨ।

ਇਸ ਦੌਰਾਨ ਪੁਲੀਸ ਪ੍ਰਸ਼ਾਸਨ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲੀਸ ਤੋਂ ਇਲਾਵਾ ਨੀਮ ਫੌਜੀ ਬਲ ਵੀ ਤੈਨਾਤ ਕੀਤੇ ਗਏ ਹਨ। ਘੱਲੂਘਾਰਾ ਦਿਵਸ ਮੌਕੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਤਹਿਤ 11 ਨੀਮ ਫੌਜੀ ਬਲਾਂ ਦੀਆਂ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਜਿੰਨਾਂ ਵਿੱਚ ਬੀਐੱਸਐੱਫ, ਰੈਪੀਡ ਐਕਸ਼ਨ ਫੋਰਸ, ਆਈਟੀਬੀਪੀ ਸ਼ਾਮਿਲ ਹੈ। ਇਸ ਤੋਂ ਇਲਾਵਾ ਪੰਜਾਬ ਪੁਲੀਸ ਦੇ ਚਾਰ ਪੁਲੀਸ ਕਰਮਚਾਰੀ ਤੇ ਅਧਿਕਾਰੀ ਤੈਨਾਤ ਕੀਤੇ ਗਏ ਹਨ।

Related posts

ਫੌਜ ਮੁਖੀ ਮਨੋਜ ਮੁਕੁੰਦ ਨਰਵਾਣੇ ਨੇ ਕਿਹਾ – ਚੀਨ ਤੇ ਪਾਕਿ ਵੱਡਾ ਖ਼ਤਰਾ, ਸਹੀ ਸਮੇਂ ’ਤੇ ਕਰਾਂਗੇ ਉੱਚਿਤ ਕਾਰਵਾਈ

On Punjab

ਹੁਣ ਕਾਨੂੰਨ ‘ਅੰਨ੍ਹਾ’ ਨਹੀਂ … ਨਿਆਂ ਦੀ ਦੇਵੀ ਦੀ ਮੂਰਤੀ ਦੀਆਂ ਅੱਖਾਂ ਤੋਂ ਹਟਾਈ ਗਈ ਪੱਟੀ, ਹੱਥ ‘ਚ ਤਲਵਾਰ ਦੀ ਥਾਂ ‘ਤੇ ਸੰਵਿਧਾਨ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਨਿਆਂ ਦੀ ਦੇਵੀ ਦੀ ਨਵੀਂ ਮੂਰਤੀ ਸਥਾਪਤ ਕੀਤੀ ਗਈ। ਨਿਆਂ ਦੀ ਦੇਵੀ ਦੀ ਮੂਰਤੀ ਦੀਆਂ ਅੱਖਾਂ ਦੀ ਪੱਟੀ ਹਟਾ ਦਿੱਤੀ ਗਈ ਹੈ ਅਤੇ ਉਸਦੇ ਇੱਕ ਹੱਥ ਵਿੱਚ ਤਲਵਾਰ ਸੰਵਿਧਾਨ ਦੁਆਰਾ ਬਦਲ ਦਿੱਤੀ ਗਈ ਹੈ। ਤਾਂ ਜੋ ਇਹ ਸੰਦੇਸ਼ ਦਿੱਤਾ ਜਾ ਸਕੇ ਕਿ ਦੇਸ਼ ਵਿੱਚ ਕਾਨੂੰਨ ਅੰਨ੍ਹਾ ਨਹੀਂ ਹੈ। ਇਹ ਮੂਰਤੀ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਲਾਇਬ੍ਰੇਰੀ ਵਿੱਚ ਲਗਾਈ ਗਈ ਹੈ।

On Punjab

ਟਰੰਪ ਨੇ ਲਿਆ ਵੱਡਾ ਫੈਸਲਾ, ਹੁਣ ਐਚ-1 ਬੀ ਵੀਜ਼ਾ ‘ਤੇ ਸ਼ਿਕੰਜਾ

On Punjab