PreetNama
ਰਾਜਨੀਤੀ/Politics

ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਵਿਭਾਗ ਨੇ ਜਾਰੀ ਕੀਤੇ ਸੰਮਨ, ਜਾਣੋ ਕੀ ਹੈ ਮਾਮਲਾ

ਕਾਂਗਰਸ ਪਾਰਟੀ ਦਾ ਇੱਕ ਹੋਰ ਦਿੱਗਜ ਨੇਤਾ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸਦਾ ਨਜ਼ਰ ਆ ਰਿਹਾ ਹੈ। ਪਿਛਲੀ ਕਾਂਗਰਸ ਸਰਕਾਰ ਸਮੇਂ ਦੌਰਾਨ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਵਿਭਾਗ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਸੰਮਨ ਜਾਰੀ ਕੀਤਾ ਹੈ। ਇਥੇ ਦੱਸਣਯੋਗ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਵੀ ਕਾਂਗਰਸ ਸਰਕਾਰ ਸਮੇਂ ਕਈ ਅਹਿਮ ਅਹੁਦਿਆਂ ‘ਤੇ ਮੰਤਰੀ ਰਹਿ ਚੁੱਕੇ ਹਨ। ਇਸ ਸਬੰਧੀ ਐਸਐਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ ਵਿਜੀਲੈਂਸ ਬਿਊਰੋ ਨੂੰ 8 ਨਵੰਬਰ ਨੂੰ ਸ਼ਿਕਾਇਤ ਦਰਜ ਕਰਾਈ ਗਈ ਸੀ, ਉਨ੍ਹਾਂ ਨੂੰ ਸਾਬਕਾ ਉਪ ਮੁੱਖ ਮੰਤਰੀ ਤੋਂ ਪੁੱਛਗਿੱਛ ਲਈ ਸੰਮਨ ਭੇਜਿਆ ਗਿਆ ਹੈ। ਜਾਣਕਾਰੀ ਮੁਤਾਬਕ ਸਾਬਕਾ ਉਪ ਮੁੱਖ ਮੰਤਰੀ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹਨ। ਵਿਜੀਲੈਂਸ ਨੇ ਸ਼ਿਕਾਇਤ ਕਿਸ ਨੇ ਦਿੱਤੀ ਸੀ, ਇਸ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Related posts

ਕੈਨੇਡਾ ’ਚ ਲਿਬਰਲ ਪਾਰਟੀ ਆਗੂ ਦੀ ਚੋਣ ਲਈ ਰੂਬੀ ਢੱਲਾ ਦੀ ਮੁੰਹਿਮ ਜ਼ੋਰ ਫੜਨ ਲੱਗੀ

On Punjab

ਕੈਪਟਨ ਦਾ ਮੋਦੀ ਨੂੰ ਸਵਾਲ: ਧਾਰਾ 370 ਹਟਾਉਣ ਨਾਲ ਅੱਤਵਾਦ ਕਿਵੇਂ ਰੁਕੇਗਾ?

On Punjab

ਰਮਜ਼ਾਨ ਦੌਰਾਨ ਗੁਲਮਰਗ ’ਚ ਫੈਸ਼ਨ ਸ਼ੋਅ ਕਰਾਉਣ ਤੋਂ ਵਿਵਾਦ

On Punjab