36.25 F
New York, US
March 13, 2026
PreetNama
ਖਬਰਾਂ/News

ਸਾਬਕਾ ਕਾਂਗਰਸੀ ਸਰਪੰਚ ਦੇ ਘਰ ਕੀਤੀ ਗੋਲੀਬਾਰੀ

ਬਟਾਲਾ :- ਨਜ਼ਦੀਕੀ ਪਿੰਡ ਸ਼ਾਹਬਾਦ ਵਿਖੇ ਸਾਬਕਾ ਕਾਂਗਰਸੀ ਸਰਪੰਚ ਦੇ ਘਰ ਤੇ ਅਣਪਛਾਤੇ ਹਮਲਾਵਰਾਂ ਵਲੋਂ ਫਾਇਰਿੰਗ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਦੌਰਾਨ ਹਮਲਾਵਰਾਂ ਵਲੋਂ ਕਰੀਬ 5 ਰਾਊਂਡ ਫਾਇਰ ਕੀਤੇ ਗਏ, ਜਿਸ ਕਾਰਨ ਦੋ ਗੋਲੀਆਂ ਗੇਟ ਨੂੰ ਚੀਰਦੀਆਂ ਹੋਈਅਾਂ ਅੰਦਰ ਖੜ੍ਹੀ ਕਾਰ ਦੇ ਵਿਚ ਜਾ ਲੱਗੀਆਂ। ਫਿਲਹਾਲ ਉਕਤ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਦੱਸਿਆ ਜਾ ਰਿਹਾ ਹੈ। ਓਥੇ ਦੂਜੇ ਪਾਸੇ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਰੰਗੜਨਗਲ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related posts

ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਕਮਲ ਗਰੇਵਾਲ ’ਤੇ ਕੇਸ ਦਰਜ ਕੀਤਾ

On Punjab

ਅਹੁਦਾ ਸੰਭਾਲਦਿਆਂ ਮੇਅਰ ਹਰਪ੍ਰੀਤ ਬਬਲਾ ਨੇ ਸਰਗਰਮੀਆਂ ਭਖ਼ਾਈਆਂ

On Punjab

ਜਿਹੜਾ ਕਿਸਾਨ ਅੱਜ ਅੰਨਦਾਤਾ ਅਖਵਾਉਂਦਾ, ਥੋੜ੍ਹੇ ਦਿਨਾਂ ਬਾਅਦ ਪਰਾਲੀ ਸਾੜਨ ਕਰਕੇ ਅਪਰਾਧੀ ਬਣਾ ਦਿੱਤਾ ਜਾਵੇਗਾ

On Punjab