PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸਾਬਕਾ ਡੀਆਈਜੀ ਹਰਚਰਨ ਭੁੱਲਰ ਨੂੰ ਮੁੜ ਪੰਜ ਦਿਨਾ ਰਿਮਾਂਡ ’ਤੇ ਭੇਜਿਆ

ਚੰਡੀਗੜ੍ਹ- ਸੀਬੀਆਈ ਵੱਲੋਂ ਪੰਜਾਬ ਪੁਲੀਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 5 ਦਿਨਾਂ ਦੇ ਰਿਮਾਂਡ ਤੋਂ ਬਾਅਦ ਅਤੇ ਦਲਾਲ ਕ੍ਰਿਸ਼ਨੂੰ ਨੂੰ ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 5 ਦਿਨਾਂ ਦੇ ਰਿਮਾਂਡ ਤੇ ਕ੍ਰਿਸ਼ਨੂੰ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਸੀਬੀਆਈ ਵੱਲੋਂ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 1 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਕਰਕੇ 5 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ। ਜ਼ਿਕਰਯੋਗ ਹੈ ਕਿ ਸੀ ਬੀ ਆਈ ਨੇ 16 ਅਕਤੂਬਰ ਨੂੰ ਕ੍ਰਿਸ਼ਨੂੰ ਸ਼ਾਰਦਾ ਨੂੰ ਇੱਕ ਸਕਰੈਪ ਡੀਲਰ ਤੋਂ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਉਹ ਇਹ ਰਕਮ ਉਸ ਵੇਲੇ ਦੇ ਰੋਪੜ ਰੇਂਜ ਦੇ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਦੇ ਨਾਂ ’ਤੇ ਲੈ ਰਿਹਾ ਸੀ। ਇਸ ਤੋਂ ਬਾਅਦ ਸੀ ਬੀ ਆਈ ਨੇ ਭੁੱਲਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੀ ਚੰਡੀਗੜ੍ਹ ਦੇ ਸੈਕਟਰ-40 ਸਥਿਤ ਰਿਹਾਇਸ਼ ‘ਤੇ ਮਾਰੇ ਗਏ ਛਾਪੇ ਦੌਰਾਨ ਸੀ ਬੀ ਆਈ ਨੇ 7.5 ਕਰੋੜ ਰੁਪਏ ਦੀ ਨਕਦੀ ਅਤੇ 2.5 ਕਿਲੋਗ੍ਰਾਮ ਸੋਨੇ ਦੇ ਗਹਿਣੇ ਜ਼ਬਤ ਕੀਤੇ ਸਨ। ਇਸ ਤੋਂ ਇਲਾਵਾ ਤਲਾਸ਼ੀ ਦੌਰਾਨ ਰੋਲੈਕਸ ਸਮੇਤ 26 ਲਗਜ਼ਰੀ ਘੜੀਆਂ, ਪਰਿਵਾਰਕ ਮੈਂਬਰਾਂ ਅਤੇ ਸ਼ੱਕੀ ਬੇਨਾਮੀ ਸੰਸਥਾਵਾਂ ਦੇ ਨਾਂ ‘ਤੇ 50 ਤੋਂ ਵੱਧ ਅਚੱਲ ਜਾਇਦਾਦਾਂ ਦੇ ਦਸਤਾਵੇਜ਼, ਲਾਕਰ ਦੀਆਂ ਚਾਬੀਆਂ, ਕਈ ਬੈਂਕ ਖਾਤਿਆਂ ਦੇ ਵੇਰਵੇ ਅਤੇ 100 ਕਾਰਤੂਸਾਂ ਨਾਲ ਚਾਰ ਹਥਿਆਰ ਵੀ ਜ਼ਬਤ ਕੀਤੇ ਗਏ ਸਨ। ਸੀ ਬੀ ਆਈ ਨੇ ਪਿਛਲੇ ਦਿਨੀਂ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਨਵਾਂ ਕੇਸ ਵੀ ਦਰਜ ਕੀਤਾ ਸੀ।

Related posts

51 ਸਾਲ ਬਾਅਦ ਲੱਭਿਆ ਭਾਰਤੀ ਫੌਜ ਦਾ ਗਾਇਬ ਜਹਾਜ਼

On Punjab

ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀ

On Punjab

India protests intensify over doctor’s rape and murder

On Punjab