PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਸਾਬਕਾ ਪ੍ਰਧਾਨ ਮੰਤਰੀ ਦੀ ਅੰਤਿਮ ਅਰਦਾਸ: ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ’ਤੇ ਅਖੰਡ ਪਾਠ ਦੇ ਭੋਗ ਪਾਏ

ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਲਈ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਅਖੰਡ ਪਾਠ ਦੇ ਭੋਗ ਪਾਏ ਗਏ। ਰਿਹਾਇਸ਼ ’ਤੇ ਕੀਤੀ ਅਰਦਾਸ ਵਿਚ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਪਾਰਲੀਮਾਨੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਹੋਰ ਸਿਆਸੀ ਆਗੂ ਪਾਰਟੀ ਸਫ਼ਾਂ ਤੋਂ ਉਪਰ ਉੱਠ ਕੇ ਸ਼ਾਮਲ ਹੋਏ। ਅਖੰਡ ਪਾਠ ਦੌਰਾਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੇ ਗੁੁਰਬਾਣੀ ’ਚੋਂ ਇਕ ਸ਼ਬਦ ਦਾ ਗਾਇਨ ਵੀ ਕੀਤਾ। ਡਾ. ਸਿੰਘ ਦੀ ਰਸਮੀ ਅੰਤਿਮ ਅਰਦਾਸ ਲਈ ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਰੱਖਿਆ ਗਿਆ ਹੈ।ਸਿੰਘ, ਜਿਨ੍ਹਾਂ ਨੂੰ ਭਾਰਤ ਦੇ ਆਰਥਿਕ ਸੁਧਾਰਾਂ ਦਾ ਪਿਤਾਮਾ ਕਿਹਾ ਜਾਂਦਾ ਹੈ, ਨੇ 2004 ਤੋਂ 2014 ਦਰਮਿਆਨ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ। ਸਿੰਘ ਦਾ 26 ਦਸੰਬਰ ਨੂੰ 92 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਸੀ। ਉਹ ਪਿਛਲੇ ਕੁਝ ਸਮੇਂ ਤੋਂ ਵਡੇਰੀ ਉਮਰ ਨਾਲ ਜੁੜੇ ਸਿਹਤ ਵਿਗਾੜਾਂ ਨਾਲ ਜੂਝ ਰਹੇ ਸਨ।

Related posts

ਯੂਟਿਊਬ ਵੀਡੀਓ ਤੋਂ ਸਿੱਖ ਕੇ, ਪ੍ਰੇਮੀ ਦੀ ਮਦਦ ਨਾਲ ਕੀਤੀ ਪਤੀ ਦੀ ਹੱਤਿਆ

On Punjab

ਗੁਰਮੀਤ ਰਾਮ ਰਹੀਮ ਨੂੰ ਮੁੜ ਤੋਂ ਪੈਰੋਲ ਮਿਲੀ , ਪਹਿਲੀ ਵਾਰ ਡੇਰਾ ਸਿਰਸਾ ਜਾਣ ਕੀ ਇਜਾਜ਼ਤ

On Punjab

ਵੰਡ ਦਾ ਦਰਦ ਬਿਆਨਦੀ ਫਿਲਮ ’ਨਾਨਕ ਦੁਖੀਆ ਸਭ ਸੰਸਾਰ’ ਦਾਰਾ ਪਿਕਚਰਜ਼ ਬੰਬੇ ਦੇ ਬੈਨਰ ਹੇਠ ਬਣੀ ਪੰਜਾਬੀ ਫਿਲਮ ‘ਨਾਨਕ ਦੁਖੀਆ ਸਭ ਸੰਸਾਰ’ (Nanak Dukhiya Sab Sansar) 2 ਜੁਲਾਈ 1971 ਨੂੰ ਪਰਦੇ ’ਤੇ ਆਈ। ਇਸ ਫਿਲਮ ਦੇ ਨਿਰਮਾਤਾ ਨਿਰਦੇਸ਼ਕ ਤੇ ਲੇਖਕ ਅਦਾਕਾਰ ਪਹਿਲਵਾਨ ਦਾਰਾ ਸਿੰਘ (Dara Singh) ਸਨ। ਪਟਕਥਾ ਤੇ ਸੰਵਾਦ ਪੰਜਾਬੀ ਅਦਬ ਦੀ ਮਹਾਨ ਸ਼ਖ਼ਸੀਅਤ ਨਾਵਲਕਾਰ ਨਾਨਕ ਸਿੰਘ (Novelist Nanak Singh) ਨੇ ਲਿਖੇ ਸਨ।

On Punjab