PreetNama
ਰਾਜਨੀਤੀ/Politics

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਜਾਣੋ ਕਿਉਂ ਮੁਡ਼ ਤੋਂ ਸ਼ੁਰੂ ਹੋਵੇਗੀ ਸੁਣਵਾਈ

ਪੰਜਾਬ ਦੇ ਬਹੁਚਰਚਿਤ ਡਰੱਗ ਕੇਸ ਵਿਚ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰੰਘ ਮਜੀਠੀਆ ਨੂੰ ਫਿਲਹਾਲ ਜੇਲ੍ਹ ਵਿਚ ਹੀ ਰਹਿਣਾ ਪਵੇਗਾ। ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਅੱਜ ਕੋਈ ਰਾਹਤ ਨਹੀਂ ਮਿਲੀ।

ਇਸ ਮਾਮਲੇ ਦੀ ਸੁਣਵਾਈ ਕਰਨ ਵਾਲੇ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਸੁਣਵਾਈ ਕਰਨ ਤੋੀ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਚੀਫ ਜਸਟਿਸ ਤੈਅ ਕਰਨ ਦੀ ਇਸ ਮਾਮਲੇ ਵਿਚ ਸੁਣਵਾਈ ਕਿਹਡ਼ਾ ਜੱਜ ਕਰੇਗਾ। ਦੱਸ ਦੇਈਏ ਕਿ ਹਾਈ ਕੋਰਟ ਨੇ ਪਹਿਲਾਂ ਇਸ ਮਾਮਲੇ ਵਿਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਪਰ ਅੱਜ ਕੋਰਟ ਨੇ ਸੁਣਵਾਈ ਤੋਂ ਹੀ ਇਨਕਾਰ ਕਰ ਦਿੱਤਾ। ਹੁਣ ਇਸ ਮਾਮਲੇ ਦੀ ਸੁਣਵਾਈ ਮੁਡ਼ ਤੋਂ ਸ਼ੁਰੂ ਹੋਵੇਗੀ।

ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਪੰਜਾਬ ਵਿਚ ਆਪ ਸਰਕਾਰ ਆਉਣ ਤੋਂ ਬਾਅਦ ਫਰਵਰੀ ਤੋਂ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਹਨ। ਪਿਛਲੀ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਨਸ਼ਿਆਂ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤਕ ਰਾਹਤ ਨਹੀਂ ਮਿਲੀ। ਮਜੀਠੀਆ ਦਾ ਕਹਿਣਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ ਚੋਣਾਂ ਕਰਕੇ ਉਸ ਨੂੰ ਸਿਆਸੀ ਰੰਜਿਸ਼ ਵਿਚ ਫਸਾਇਆ ਹੈ।

Related posts

ਹਾਦਸੇ ’ਚ ਮੌਤਾਂ ਬਾਰੇ ਸਰਕਾਰ ਨੇ ਚੁੱਪ ਧਾਰੀ; ਪੀੜਤਾਂ ਦੀ ਪਛਾਣ ਲਈ ਹੋਣਗੇ DNA ਟੈਸਟ

On Punjab

ਬਹਿਬਲ ਕਲਾਂ-ਕੋਟਕਪੁਰਾ ਗੋਲੀਕਾਂਡ ਮਾਮਲਾ: SIT ਸਾਹਮਣੇ ਪੇਸ਼ ਹੋਏ ਸੁਮੇਧ ਸੈਣੀ, ਕਈ ਸਵਾਲ ਪੁੱਛੇ

On Punjab

ਜੰਮੂ-ਕਸ਼ਮੀਰ: ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, ਮਾਂ-ਧੀ ਦੀ ਮੌਤ

On Punjab