59.18 F
New York, US
March 9, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ

ਚੰਡੀਗੜ੍ਹ- ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪੁਲੀਸ ਨੇ ਸੰਦੋਆ ਨੂੰ ਸਾਥੀਆਂ ਸਮੇਤ ਹਿਰਾਸਤ ਵਿੱਚ ਲੈ ਲਿਆ ਹੈ।

ਸੰਦੋਆ ਨੇ ਰੂਪਨਗਰ ਦੇ ਵਿਧਾਇਕ ਉੱਤੇ ਮਾਈਨਿੰਗ ਕਰਵਾਉਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਰੂਪਨਗਰ ਵਿੱਚ ਹੋਰ ਵੀ ਵਧੇਰੇ ਨਜਾਇਜ਼ ਕੰਮ ਚੱਲ ਰਹੇ ਹਨ ਜਿਸ ਬਾਰੇ ਉਹ ਕਈ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਣੂ ਕਰਵਾ ਚੁੱਕੇ ਹਨ ਪਰ ਉਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।

ਆਮ ਆਦਮੀ ਪਾਰਟੀ ਨੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਕਰਕੇ 11 ਜੁਲਾਈ ਨੂੰ ਪਾਰਟੀ ਵਿੱਚੋਂ ਮੁਅਤਲ ਕਰ ਦਿੱਤਾ ਸੀ। ਇਸ ਤੋਂ ਬਾਅਦ 13 ਜੁਲਾਈ ਨੂੰ ਸੰਦੋਆ ਨੇ ਪੱਤਰਕਾਰਾਂ ਅੱਗੇ ਆਪਣਾ ਪੱਖ ਰੱਖਦਿਆਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।

Related posts

PM ਮੋਦੀ ਨੇ ਵੀ ਦੇਖਿਆ ਸੂਰਜ ਗ੍ਰਹਿਣ, ਸਾਂਝੀਆਂ ਕੀਤੀਆਂ ਤਸਵੀਰਾਂ

On Punjab

ਚਿਦੰਬਰਮ ‘ਤੇ ਸ਼ਿਕੰਜੇ ਮਗਰੋਂ ਰਾਹੁਲ ਦਾ ਮੋਦੀ ਸਰਕਾਰ ‘ਤੇ ਵੱਡਾ ਇਲਜ਼ਾਮ

On Punjab

ਕਰਨਾਟਕ ’ਚ ਹਿਜਾਬ ‘ਤੇ ਪਾਬੰਦੀ ਸਿੱਖਾਂ ਦੀ ਦਸਤਾਰ/ਕਕਾਰਾਂ ਤਕ ਪਹੁੰਚ ਗਈ : ਕੇਂਦਰੀ ਸਿੰਘ ਸਭਾ

On Punjab