75.85 F
New York, US
September 10, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸਾਬਕਾ CM ਚੰਨੀ ਨੇ CBI ਜਾਂਚ ਤੇ ਵਿੱਤ ਮੰਤਰੀ ਚੀਮਾ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ

ਚੰਡੀਗੜ੍ਹ-  ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਗਰੂਰ ਜ਼ਿਲ੍ਹੇ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਆਤਮ-ਹੱਤਿਆ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਜਾਂਚ ਦੀ ਮੰਗ ਕੀਤੀ ਹੈ। ਇਸ ਦੌਰਾਨ ਚੰਨੀ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸੀ ਆਗੂਆਂ ਦੇ ਵਫ਼ਦ ਦੀ ਅਗਵਾਈ ਕਰਦਿਆਂ ਚੰਨੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਦੋਸ਼ ਲਾਇਆ ਕਿ ਮ੍ਰਿਤਕ ਗੁਲਜ਼ਾਰ ਸਿੰਘ ਨੇ ਆਪਣੇ ਪੁੱਤਰ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਲਈ ਆਵਾਜ਼ ਚੁੱਕੀ ਸੀ, ਜਿਸ ਤੋਂ ਬਾਅਦ ਸਥਾਨਕ ‘ਆਪ’ ਨਾਲ ਜੁੜੇ ਅਹੁਦੇਦਾਰਾਂ ਵੱਲੋਂ ਉਸ ਨੂੰ ਪਰੇਸ਼ਾਨ ਕੀਤਾ ਗਿਆ ਅਤੇ ਧਮਕੀਆਂ ਦਿੱਤੀਆਂ ਗਈਆਂ।

ਚੰਨੀ ਨੇ ਇਹ ਵੀ ਦਾਅਵਾ ਕੀਤਾ ਕਿ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਪੁਲੀਸ ਨੇ ਹਸਪਤਾਲੋਂ ਲਾਸ਼ ਜ਼ਬਰਦਸਤੀ ਲੈ ਕੇ ਉਸ ਦਾ ਸਸਕਾਰ ਕਰ ਦਿੱਤਾ। ਇਸ ਮਾਮਲੇ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਵੀ ਹਰਪਾਲ ਚੀਮਾ ਦੇ ਅਸਤੀਫ਼ੇ, ਉਨ੍ਹਾਂ ਦਾ ਨਾਂ ਪੁਲੀਸ ਕੇਸ (ਐੱਫ.ਆਈ.ਆਰ.) ਵਿੱਚ ਸ਼ਾਮਲ ਕਰਨ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

Related posts

Afghanistan : ਸੰਯੁਕਤ ਰਾਸ਼ਟਰ ਦੇ ਅਧਿਕਾਰੀ ਨੇ ਤਾਲਿਬਾਨ ਤੋਂ ਕੀਤੀ ਮੰਗ – ਦੇਸ਼ ‘ਚ ਲੜਕੀਆਂ ਲਈ ਜਲਦੀ ਖੋਲ੍ਹੇ ਜਾਣ ਸਕੂਲ

On Punjab

ਸੈਨਾ ਕਮਾਂਡਰ ਵੱਲੋਂ ਰਿਆਸੀ ’ਚ ਸੁਰੱਖਿਆ ਹਾਲਾਤ ਦਾ ਜਾਇਜ਼ਾ

On Punjab

ਤਿੰਨ ਤਲਾਕ ਬਿਲ ਪਾਸ ਹੋਣ ’ਤੇ ਮਹਿਬੂਬਾ ਮੁਫਤੀ ਤੇ ਓਮਰ ਅਬਦੁੱਲਾ ਆਪਸ ’ਚ ਭਿੜੇ

On Punjab