PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸਿਸੋਦੀਆ ਭਾਸ਼ਣ ਵਿਵਾਦ: ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਤੋਂ ‘ਆਪ’ ਦੀ ਮਾਨਤਾ ਰੱਦ ਕਰਨ ਦੀ ਮੰਗ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੀ ਮਾਨਤਾ ਰੱਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਾਕਮ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਡ੍ਰਿਸ਼ਟਾਚਾਰ, ਗੈਰਸੰਵਿਧਾਨਕ ਅਤੇ ਗੈਰਕਾਨੂੰਨੀ ਢੰਗ ਨਾਲ ਲੜ ਕੇ ਸੂਬੇ ਵਿੱਚ ਸ਼ਾਂਤੀ ਭੰਗ ਕਰਨਾ ਚਾਹੁੰਦੀ ਹੈ।

ਸ੍ਰੀ ਬਾਦਲ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਵੱਲੋਂ ਪਿਛਲੇ ਦਿਨੀਂ ਪਾਰਟੀ ਵਰਕਰਾਂ ਨਾਲ ਮੀਟਿੰਗ ਕਰ ਕੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵਰਕਰਾਂ ਨੂੰ ਭਿ੍ਸ਼ਟਾਚਾਰ ਤੇ ਹਿੰਸਕ ਤਰੀਕੇ ਵਰਤਣ ਲਈ ਉਕਸਾਇਆ ਗਿਆ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪਿਛਲੇ ਦਿਨੀ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਜਿੱਤਣ ਲਈ ‘ਸਾਮ, ਦਾਮ, ਦੰਡ, ਭੇਦ, ਸੱਚ-ਝੂਠ ਸਣੇ ਹਰ ਹਰਬਾ’ ਵਰਤਣ ਦੀ ਗੱਲ ਕਹੀ ਗਈ ਸੀ।

ਸਿਸੋਦੀਆ ਦੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਸੀ, ਜਿਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਮਨੀਸ਼ ਸਿਸੋਦੀਆ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ।

Related posts

ਤਾਲਿਬਾਨ ਨਾਲ ਵਾਰਤਾ ‘ਚ ਜੰਗਬੰਦੀ ਚਾਹੁੰਦੈ ਅਫ਼ਗਾਨਿਸਤਾਨ

On Punjab

ਚੰਡੀਗੜ੍ਹ ਵਿਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਕਿਸਾਨ ਆਗੂਆਂ ਦਰਮਿਆਨ ਬੈਠਕ ਸ਼ੁਰੂ

On Punjab

CM ਭਗਵੰਤ ਮਾਨ ਦੀ ਲੋਕ ਮਿਲਣੀ ਬਣੀ ਲੋਕਾਂ ਲਈ ਮੁਸੀਬਤ, ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ, ਜਾਣੋ ਕਿਉਂ

On Punjab